Home ਪੰਜਾਬ ‘ਸਾਡਾ ਐਮ.ਐਲ.ਏ ਸਾਡੇ ਵਿੱਚ’: ਹਰਜੋਤ ਬੈਂਸ ਦੀ ਲੋਕ ਮਿਲਣੀ, ਸੁਣੀਆਂ ਲੋਕਾਂ ਦੀਆਂ...

‘ਸਾਡਾ ਐਮ.ਐਲ.ਏ ਸਾਡੇ ਵਿੱਚ’: ਹਰਜੋਤ ਬੈਂਸ ਦੀ ਲੋਕ ਮਿਲਣੀ, ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

0

ਸ੍ਰੀ ਅਨੰਦਪੁਰ ਸਾਹਿਬ: ‘ਸਾਡਾ ਐਮ.ਐਲ.ਏ ਸਾਡੇ ਵਿੱਚ’ ਮੁਹਿੰਮ ਤਹਿਤ ਹਲਕਾ ਸ੍ਰੀ ਅਨੰਦਪੁਰ ਸਾਹਿਬ ਦੇ ਵਿਧਾਇਕ ਅਤੇ ਸਿੱਖਿਆ ਮੰਤਰੀ ਸਰਦਾਰ ਹਰਜੋਤ ਸਿੰਘ ਬੈਂਸ ਵੱਲੋਂ ਵਾਰਡ ਨੰਬਰ 3 ਵਿਖੇ ਲੋਕ ਮਿਲਣੀ ਕੀਤੀ ਗਈ। ਇਸ ਦੌਰਾਨ ਵੱਡੀ ਗਿਣਤੀ ਵਿੱਚ ਲੋਕ ਆਪਣੀਆਂ ਸਮੱਸਿਆਵਾਂ ਅਤੇ ਮੰਗਾਂ ਲੈ ਕੇ ਮੰਤਰੀ ਬੈਂਸ ਕੋਲ ਪਹੁੰਚੇ।

ਲੋਕ ਮਿਲਣੀ ਦੌਰਾਨ ਹਰਜੋਤ ਸਿੰਘ ਬੈਂਸ ਨੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਧਿਆਨ ਨਾਲ ਸੁਣਿਆ ਅਤੇ ਕਈ ਮਾਮਲਿਆਂ ਦਾ ਮੌਕੇ ’ਤੇ ਹੀ ਹੱਲ ਕਰਨ ਲਈ ਸਬੰਧਤ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ। ਇਸ ਮੌਕੇ ਸਿਰਫ਼ ਹਲਕੇ ਦੇ ਲੋਕ ਹੀ ਨਹੀਂ, ਸਗੋਂ ਸ੍ਰੀ ਅਨੰਦਪੁਰ ਸਾਹਿਬ ਹਲਕੇ ਤੋਂ ਬਾਹਰ ਦੇ ਲੋਕ ਵੀ ਆਪਣੀਆਂ ਸਮੱਸਿਆਵਾਂ ਲੈ ਕੇ ਉਨ੍ਹਾਂ ਨੂੰ ਮਿਲਣ ਪਹੁੰਚੇ।

ਲੋਕ ਮਿਲਣੀ ਦਾ ਪ੍ਰੋਗਰਾਮ ਸਵੇਰੇ 9 ਵਜੇ ਸ਼ੁਰੂ ਹੋਇਆ ਅਤੇ ਬਾਅਦ ਦੁਪਹਿਰ ਤੱਕ ਜਾਰੀ ਰਿਹਾ। ਇਸ ਦੌਰਾਨ ਲੋਕ ਲਗਾਤਾਰ ਆਪਣੇ ਹਲਕਾ ਵਿਧਾਇਕ ਨਾਲ ਮੁਲਾਕਾਤ ਕਰਦੇ ਰਹੇ ਅਤੇ ਆਪਣੀਆਂ ਸਮੱਸਿਆਵਾਂ ਉਨ੍ਹਾਂ ਦੇ ਧਿਆਨ ਵਿੱਚ ਲਿਆਉਂਦੇ ਰਹੇ।

ਇਸ ਮੌਕੇ ਹਰਜੋਤ ਸਿੰਘ ਬੈਂਸ ਨੇ ਵਿਰੋਧੀ ਧਿਰਾਂ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਵਿਰੋਧੀਆਂ ਦਾ ਕੰਮ ਸਿਰਫ਼ ਤੰਜ ਕੱਸਣਾ ਅਤੇ ਵਿਕਾਸ ਕਾਰਜਾਂ ਵਿੱਚ ਰੁਕਾਵਟਾਂ ਪੈਦਾ ਕਰਨਾ ਰਹਿ ਗਿਆ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਮਕਸਦ ਸ੍ਰੀ ਅਨੰਦਪੁਰ ਸਾਹਿਬ ਹਲਕੇ ਨੂੰ ਮੁੜ ਤਰੱਕੀ ਦੀ ਰਾਹ ’ਤੇ ਲਿਆਉਣਾ ਹੈ ਅਤੇ ਇਸ ਦਿਸ਼ਾ ਵਿੱਚ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ।

ਉਨ੍ਹਾਂ ਹਲਕੇ ਵਿੱਚ ਚੱਲ ਰਹੀ ਸਫਾਈ ਮੁਹਿੰਮ ਦਾ ਜ਼ਿਕਰ ਕਰਦਿਆਂ ਕਿਹਾ ਕਿ ਲੋਕਾਂ ਵਿੱਚ ਇਸ ਮੁਹਿੰਮ ਨੂੰ ਲੈ ਕੇ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਲੀਜ਼ ਦੇ ਮਾਮਲੇ ਨੂੰ ਲੈ ਕੇ ਲੋਕਾਂ ਵਿੱਚ ਡਰ ਪੈਦਾ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਪਰ ਲੋਕਾਂ ਨੂੰ ਇਸ ਸਬੰਧੀ ਘਬਰਾਉਣ ਦੀ ਲੋੜ ਨਹੀਂ। ਉਨ੍ਹਾਂ ਸਪੱਸ਼ਟ ਕੀਤਾ ਕਿ ਇਹ ਜ਼ਮੀਨ ਪੰਜਾਬ ਸਰਕਾਰ ਦੀ ਹੈ ਅਤੇ ਪੰਜਾਬ ਸਰਕਾਰ ਲੋਕਾਂ ਦੇ ਨਾਲ ਖੜ੍ਹੀ ਹੈ।

ਗਲਾਸ ਬ੍ਰਿਜ ਬਾਰੇ ਪੁੱਛੇ ਸਵਾਲ ’ਤੇ ਬੈਂਸ ਨੇ ਕਿਹਾ ਕਿ ਇਹ ਉਨ੍ਹਾਂ ਦਾ ਇੱਕ ਸੁਪਨਾ ਹੈ ਅਤੇ ਸੁਪਨਾ ਦੇਖਣਾ ਕੋਈ ਗੁਨਾਹ ਨਹੀਂ। ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਨੂੰ ਹਕੀਕਤ ਵਿੱਚ ਬਦਲਣ ਲਈ ਉਹ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਗਲਾਸ ਬ੍ਰਿਜ ਬਣਦਾ ਹੈ ਤਾਂ ਇਹ ਲੋਕਾਂ ਲਈ ਹੋਵੇਗਾ ਅਤੇ ਇਸ ’ਤੇ ਉਨ੍ਹਾਂ ਦਾ ਕੋਈ ਨਿੱਜੀ ਅਧਿਕਾਰ ਨਹੀਂ ਹੋਵੇਗਾ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਇਹ ਸੁਪਨਾ ਲੋਕਾਂ ਦੇ ਹਿੱਤ ਵਿੱਚ ਦੇਖਿਆ ਹੈ ਅਤੇ ਇਸ ਨੂੰ ਸਾਕਾਰ ਕਰਨ ਲਈ ਯਤਨ ਜਾਰੀ ਹਨ।

NO COMMENTS

LEAVE A REPLY

Please enter your comment!
Please enter your name here

Exit mobile version