HomePunjabਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੀਆਂ ਸੰਗਤਾਂ ਲਈ ਅਹਿਮ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੀਆਂ ਸੰਗਤਾਂ ਲਈ ਅਹਿਮ ਖ਼ਬਰ

ਅੰਮ੍ਰਿਤਸਰ: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ (Sri Harmandir Sahib) ਦੇ ਦਰਸ਼ਨਾਂ ਲਈ ਜਾਣ ਵਾਲੀਆਂ ਸੰਗਤਾਂ ਲਈ ਅਹਿਮ ਖ਼ਬਰ ਹੈ। ਦਰਅਸਲ, ਸੰਗਤ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਸ਼੍ਰੋਮਣੀ ਕਮੇਟੀ ਨੇ ਹੁਣ ਸ੍ਰੀ ਹਰਿਮੰਦਰ ਸਾਹਿਬ ਅਤੇ ਹੋਰ ਗੁਰਦੁਆਰਿਆਂ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ (Sri Guru Granth Sahib Ji) ਦੇ ਸਾਹਮਣੇ ਪਰਫਿਊਮ ਦੀ ਵਰਤੋਂ ਕਰਨ ‘ਤੇ ਪਾਬੰਦੀ ਲਗਾ ਦਿੱਤੀ ਹੈ।

ਇਸ ਮੌਕੇ ਗੱਲਬਾਤ ਕਰਦੇ ਹੋਏ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਸੰਗਤਾਂ ਅਤੇ ਮੈਂਬਰ ਸਾਹਿਬਾਨ ਵੱਲੋਂ ਸੁਝਾਅ ਦਿੱਤਾ ਗਿਆ ਕਿ ਜਿਹੜਾ ਪਾਲਕੀ ਸਾਹਿਬ ਜਾਂ ਗੁਰੂ ਗ੍ਰੰਥ ਸਾਹਿਬ ‘ਤੇ ਪਰਫਿਊਮ ਵਰਤਿਆ ਜਾਂਦਾ ਸੀ, ਇਸ ‘ਚ ਕਈ ਤਰ੍ਹਾਂ ਦੇ ਕੈਮੀਕਲ ਦੀ ਵਰਤੋਂ ਵੀ ਹੁੰਦੀ ਹੈ। ਜਿਸ ਕਰਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ‘ਤੇ ਪਰਫਿਊਮ ਕਰਨ ‘ਤੇ ਰੋਕ ਲਗਾ ਦਿੱਤੀ ਗਈ ਹੈ।

ਸਕੱਤਰ ਪ੍ਰਤਾਪ ਸਿੰਘ ਨੇ ਕਿਹਾ ਇਸ ਦੀ ਜਗ੍ਹਾ ‘ਤੇ ਕੁਦਰਤੀ ਇਤਰ ਜਿਸ ਤਰ੍ਹਾਂ ਗੁਲਾਬ ਦੇ ਇਤਰ, ਫੁੱਲਾਂ ਦੇ ਇਤਰ ਅਤੇ ਉਸ ਦੀ ਵਰਤੋਂ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਨਾ ਤੇ ਇਸ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਲਿਖਾਵਟ ਖ਼ਰਾਬ ਹੋਵੇਗੀ ਨਾ ਹੀ ਉਸਦੀ ਬੇਅਦਬੀ ਹੋਵੇਗੀ। ਜਿਸ ਦੇ ਚਲਦੇ ਸਾਰੇ ਗੁਰਦੁਆਰਾ ਸਾਹਿਬਾਨਾਂ ਨੂੰ ਇਹ ਇਤਰ ਦੀ ਵਰਤੋਂ ਕਰਨ ਲਈ ਕਿਹਾ ਗਿਆ ਹੈ।

ਉਨ੍ਹਾਂ ਕਿਹਾ ਅਸੀਂ ਸੰਗਤ ਨੂੰ ਅਪੀਲ ਕਰਦੇ ਹਾਂ ਜਿਹੜਾ ਪਰਫਿਊਮ ਹੈ, ਉਸ ‘ਚ ਕਈ ਤਰ੍ਹਾਂ ਦੇ ਕੈਮੀਕਲ ਹੁੰਦੇ ਹਨ। ਜਿਸ ਨਾਲ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਹੁੰਦੀ ਹੈ। ਉਨ੍ਹਾਂ ਕਿਹਾ ਕਿ ਹੋਲੇ-ਮਹੱਲੇ ‘ਤੇ ਸੰਗਤਾਂ ਵੱਲੋਂ ਉਸ ਸਮੇਂ ਪਾਲਕੀ ਸਾਹਿਬ ਦੇ ਸਮੇਂ ‘ਤੇ ਕਿੰਨੀ ਪਰਫਿਊਮ ਦੀ ਵਰਤੋਂ ਕੀਤੀ ਜਾਂਦੀ ਹੈ, ਜਿਸਦੇ ਚਲਦੇ ਅਸੀਂ ਸੰਗਤਾਂ ਨੂੰ ਅਪੀਲ ਕਰਦੇ ਹਾਂ ਕਿ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਨਾ ਕੀਤੀ ਜਾਵੇ ਤੇ ਪਰਫਿਊਮ ਦੀ ਜਗ੍ਹਾ ‘ਤੇ ਇੱਤਰ ਦੀ ਵਰਤੋਂ ਕੀਤੀ ਜਾਵੇ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments