Home ਸੰਸਾਰ ਵਿਦੇਸ਼ ਤੋਂ ਆਈ ਮੰਦਭਾਗੀ ਖ਼ਬਰ, ਸਮਾਜ ਸੇਵੀ ਨਿੱਕੂ ਵਡਾਲਾ ਨਹੀਂ ਰਹੇ

ਵਿਦੇਸ਼ ਤੋਂ ਆਈ ਮੰਦਭਾਗੀ ਖ਼ਬਰ, ਸਮਾਜ ਸੇਵੀ ਨਿੱਕੂ ਵਡਾਲਾ ਨਹੀਂ ਰਹੇ

0

ਮਜੀਠਾ: ਇੰਗਲੈਂਡ ਤੋਂ ਪੰਜਾਬ ਲਈ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਮਜੀਠਾ ਦੇ ਪਿੰਡ ਵਡਾਲਾ ਵੀਰਮ ਨਾਲ ਸਬੰਧਤ ਨੌਜਵਾਨ ਸਮਾਜ ਸੇਵੀ ਨਿੱਕੂ ਵਡਾਲਾ ਦੀ ਇੰਗਲੈਂਡ ਵਿੱਚ ਵਾਪਰੇ ਭਿਆਨਕ ਸੜਕ ਹਾਦਸੇ ਦੌਰਾਨ ਮੌਤ ਹੋ ਗਈ। ਉਹ ਕੁਝ ਸਾਲ ਪਹਿਲਾਂ ਰੋਜ਼ਗਾਰ ਦੀ ਭਾਲ ਵਿੱਚ ਇੰਗਲੈਂਡ ਗਏ ਸਨ।

ਜਾਣਕਾਰੀ ਅਨੁਸਾਰ ਨਿੱਕੂ ਵਡਾਲਾ ਕਵੀ ਸ਼ਾਹ ਮੁਹੰਮਦ ਦੇ ਜੱਦੀ ਪਿੰਡ ਵਡਾਲਾ ਵੀਰਮ ਦੇ ਰਹਿਣ ਵਾਲੇ ਸਨ। ਉਨ੍ਹਾਂ ਦੀ ਮੌਤ ਦੀ ਖ਼ਬਰ ਮਿਲਣ ਤੋਂ ਬਾਅਦ ਇਲਾਕੇ ਵਿੱਚ ਸੋਗ ਦੀ ਲਹਿਰ ਹੈ।

ਇੰਗਲੈਂਡ ਵਿੱਚ ਪੋਸਟਮਾਰਟਮ ਦੀ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ ਅੰਤਰਰਾਸ਼ਟਰੀ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਉਨ੍ਹਾਂ ਦੀ ਮ੍ਰਿਤਕ ਦੇਹ ਭਾਰਤ ਲਿਆਂਦੀ ਜਾ ਰਹੀ ਹੈ। ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕ ਦੇਹ 20 ਨਵੰਬਰ ਨੂੰ ਅੰਮ੍ਰਿਤਸਰ ਹਵਾਈ ਅੱਡੇ ’ਤੇ ਪਹੁੰਚੇਗੀ।

ਇਸ ਤੋਂ ਬਾਅਦ ਨਿੱਕੂ ਵਡਾਲਾ ਦਾ ਅੰਤਿਮ ਸਸਕਾਰ ਉਨ੍ਹਾਂ ਦੇ ਜੱਦੀ ਪਿੰਡ ਵਡਾਲਾ ਵੀਰਮ ਦੇ ਸ਼ਮਸ਼ਾਨਘਾਟ ਵਿਖੇ ਕੀਤਾ ਜਾਵੇਗਾ।

NO COMMENTS

LEAVE A REPLY

Please enter your comment!
Please enter your name here

Exit mobile version