Home ਪੰਜਾਬ ਅਕਾਲੀ ਦਲ ਪੁਨਰ ਸੁਰਜੀਤ ਵਫ਼ਦ ਮੁੱਖ ਮੰਤਰੀ ਭਗਵੰਤ ਸਿੰਘ ਨੂੰ ਮਿਲਿਆ, SIT...

ਅਕਾਲੀ ਦਲ ਪੁਨਰ ਸੁਰਜੀਤ ਵਫ਼ਦ ਮੁੱਖ ਮੰਤਰੀ ਭਗਵੰਤ ਸਿੰਘ ਨੂੰ ਮਿਲਿਆ, SIT ਜਾਂਚ ਦੀ ਮੰਗ

0

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ (ਪੁਨਰਸੁਰਜੀਤ) ਦੇ ਪੰਜ-ਮੈਂਬਰੀ ਵਫ਼ਦ ਨੇ ਬੁੱਧਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਚੰਡੀਗੜ੍ਹ ਸਥਿਤ ਸਰਕਾਰੀ ਰਿਹਾਇਸ਼ ਵਿਖੇ ਮੁਲਾਕਾਤ ਕੀਤੀ। ਵਫ਼ਦ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ ਦਰਜ ਐਫਆਈਆਰ ਅਤੇ ਇਸ ਤੋਂ ਬਾਅਦ ਸਾਹਮਣੇ ਆਏ ਘਟਨਾਕ੍ਰਮ ਦੀ ਉੱਚ ਪੱਧਰੀ ਅਤੇ ਨਿਰਪੱਖ ਜਾਂਚ ਦੀ ਮੰਗ ਕਰਦਿਆਂ ਮੁੱਖ ਮੰਤਰੀ ਨੂੰ ਮੰਗ ਪੱਤਰ ਸੌਂਪਿਆ।

ਵਫ਼ਦ ਵਿੱਚ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਕਰਨੈਲ ਸਿੰਘ ਪੀਰ ਮੁਹੰਮਦ, ਜਨਰਲ ਸਕੱਤਰ ਦਵਿੰਦਰ ਸਿੰਘ ਸੋਢੀ ਅਤੇ ਭੁਪਿੰਦਰ ਸਿੰਘ ਸ਼ੇਖੂਪੁਰ, ਐਸਜੀਪੀਸੀ ਕਾਰਜਕਾਰਨੀ ਮੈਂਬਰ ਮਾਸਟਰ ਮਿੱਠੂ ਸਿੰਘ ਕਣਕੇ ਅਤੇ ਐਸਜੀਪੀਸੀ ਮੈਂਬਰ ਜਸਵੰਤ ਸਿੰਘ ਪਧੌਣ ਸ਼ਾਮਲ ਸਨ। ਆਗੂਆਂ ਨੇ ਮੰਗ ਕੀਤੀ ਕਿ ਮਾਮਲੇ ਨਾਲ ਜੁੜੇ ਸਾਰੇ ਪਹਿਲੂਆਂ ਦੀ ਜਾਂਚ ਲਈ ਸੀਨੀਅਰ ਅਤੇ ਨਿਰਪੱਖ ਅਧਿਕਾਰੀ ਦੀ ਅਗਵਾਈ ਹੇਠ ਵਿਸ਼ੇਸ਼ ਜਾਂਚ ਟੀਮ ਬਣਾਈ ਜਾਵੇ।

ਵਫ਼ਦ ਨੇ ਕਿਹਾ ਕਿ ਜਾਂਚ ਵਿੱਚ ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ ਲੱਗੇ ਦੋਸ਼ਾਂ ਦੇ ਨਾਲ-ਨਾਲ ਘਟਨਾਕ੍ਰਮ ਨਾਲ ਜੁੜੇ ਹੋਰ ਲੋਕਾਂ ਦੀ ਭੂਮਿਕਾ ਦੀ ਵੀ ਪੜਤਾਲ ਹੋਣੀ ਚਾਹੀਦੀ ਹੈ। ਉਨ੍ਹਾਂ ਨੇ ਮੰਗ ਕੀਤੀ ਕਿ ਐਸਆਈਟੀ ਜਾਂਚ ਨੂੰ ਤੇਜ਼ੀ ਨਾਲ ਪੂਰਾ ਕਰਕੇ ਤੱਥ ਸਾਹਮਣੇ ਲਿਆਂਦੇ ਜਾਣ ਅਤੇ ਜੇਕਰ ਕਿਸੇ ਦੀ ਜ਼ਿੰਮੇਵਾਰੀ ਤੈਅ ਹੁੰਦੀ ਹੈ ਤਾਂ ਕਾਨੂੰਨ ਮੁਤਾਬਕ ਕਾਰਵਾਈ ਕੀਤੀ ਜਾਵੇ।

ਇਸ ਮਾਮਲੇ ਵਿੱਚ ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ ਇੱਕ ਔਰਤ ਦੀ ਸ਼ਿਕਾਇਤ ਦੇ ਆਧਾਰ ’ਤੇ ਐਫਆਈਆਰ ਦਰਜ ਹੋਣ ਦੀਆਂ ਰਿਪੋਰਟਾਂ ਹਨ। ਚਾਵਲਾ ਇਨ੍ਹਾਂ ਦੋਸ਼ਾਂ ਨੂੰ ਨਕਾਰ ਚੁੱਕੇ ਹਨ। ਇਸ ਲਈ ਐਸਆਈਟੀ ਦੀ ਮੰਗ ਦੇ ਕੇਂਦਰ ਵਿੱਚ ਘਟਨਾਕ੍ਰਮ ਨਾਲ ਜੁੜੇ ਤੱਥਾਂ ਦੀ ਨਿਰਪੱਖ ਜਾਂਚ ਅਤੇ ਵੱਖ-ਵੱਖ ਦੋਸ਼ਾਂ ਦੀ ਪੜਤਾਲ ਸ਼ਾਮਲ ਹੈ।

NO COMMENTS

LEAVE A REPLY

Please enter your comment!
Please enter your name here

Exit mobile version