HomePunjabਸਮਲਿੰਗੀ ਵਿਆਹ ਦਾ ਮਾਮਲਾ : ਗ੍ਰੰਥੀ, ਰਾਗੀ ਤੇ ਤਬਲਾ ਵਾਦਕਾਂ 'ਤੇ ਕੀਤੀ...

ਸਮਲਿੰਗੀ ਵਿਆਹ ਦਾ ਮਾਮਲਾ : ਗ੍ਰੰਥੀ, ਰਾਗੀ ਤੇ ਤਬਲਾ ਵਾਦਕਾਂ ‘ਤੇ ਕੀਤੀ ਸਖ਼ਤ ਕਾਰਵਾਈ

ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ (Sri Akal Takht Sahib) ਦੇ ਸਕੱਤਰੇਤ ਵਿਖੇ ਪੰਜ ਸਿੰਘ ਸਾਹਿਬਾਨ ਦੀ ਹੋਈ ਮੀਟਿੰਗ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ (Jathedar Giani Raghbir Singh), ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਤੋਂ ਇਲਾਵਾ ਸ੍ਰੀ ਦਰਬਾਰ ਸਾਹਿਬ ਦੇ ਗ੍ਰੰਥੀ ਗੁਰਮਿੰਦਰ ਸਿੰਘ ਅਤੇ ਸ੍ਰੀ ਹਜ਼ੂਰ ਸਾਹਿਬ ਦੇ ਮੀਤ ਜਥੇਦਾਰ ਰਾਮ ਸਿੰਘ ਨੇ ਹਾਜ਼ਰੀ ਭਰੀ।

ਇਸ ਮੀਟਿੰਗ ਵਿੱਚ ਕਈ ਅਹਿਮ ਫ਼ੈਸਲੇ ਲਏ ਗਏ, ਜਿਸ ਵਿੱਚ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਇੰਦੌਰ ਦੀ ਚੋਣ ਪ੍ਰਕਿਰਿਆ ‘ਚ ਰੁਕਾਵਟ ਦੇ ਦੋਸ਼ ‘ਚ ਜਗਦੀਸ਼ ਸਿੰਘ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ‘ਚ ਹਾਜ਼ਰ ਹੋਣ ਦੇ ਲਈ ਵਾਰ ਵਾਰ ਬੁਲਾਇਆ ਗਿਆ ਸੀ। ਉਨ੍ਹਾਂ ਨੂੰ ਵਾਰ-ਵਾਰ ਮੀਟਿੰਗ ਲਈ ਬੁਲਾਇਆ ਗਿਆ, ਪਰ ਉਹ ਹਾਜ਼ਰ ਨਹੀਂ ਹੋਏ, ਜਿਸ ਕਾਰਨ ਪੰਜ ਸਿੰਘ ਸਾਹਿਬਾਨ ਨੇ ਉਨ੍ਹਾਂ ਦੀ ਪ੍ਰਬੰਧਕੀ ਕਮੇਟੀ ਦੀ ਮੈਂਬਰਸ਼ਿਪ ਰੱਦ ਕਰ ਦਿੱਤੀ। ਸਿੰਘ ਸਾਹਿਬਾਨ ਨੇ ਹੁਕਮ ਦਿੱਤਾ ਕਿ ਜਦੋਂ ਤੱਕ ਜਗਜੀਤ ਸਿੰਘ ਗੁਰਦੁਆਰਾ ਚੋਣਾਂ ਨਾਲ ਸਬੰਧਤ ਕੇਸ ਵਾਪਸ ਨਹੀਂ ਲੈਂਦਾ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋ ਕੇ ਆਪਣੀ ਗਲਤੀ ਨੂੰ ਮੁਆਫ਼ ਨਹੀਂ ਕਰਦਾ, ਉਦੋਂ ਤੱਕ ਸੰਗਤਾਂ ਉਸ ਨੂੰ ਮੂੰਹ ਨਹੀਂ ਲਾਉਣਗੀਆਂ।

ਇਸ ਤੋਂ ਇਲਾਵਾ ਗੁਰਦੁਆਰਾ ਕਲਗੀਧਰ ਸਾਹਿਬ ਕੈਨਾਲ ਕਲੋਨੀ, ਮੁਲਤਾਨੀਆਂ ਰੋਡ, ਬਠਿੰਡਾ ਵਿਖੇ ਦੋ ਲੜਕੀਆਂ ਦੇ ਵਿਆਹ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿੱਚ ਕਰਵਾ ਕੇ ਸਮਲਿੰਗੀ ਵਿਆਹ ਕਰਵਾਉਣ ਦਾ ਫ਼ੈਸਲਾ ਕੀਤਾ ਗਿਆ ਸੀ, ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸਦਾ ਲਈ ਪ੍ਰਬੰਧ ਚਲਾਉਣ ਤੋਂ ਅਸਮਰੱਥ ਕਰਾਰ ਦਿੱਤਾ ਗਿਆ ਹੈ। ਇਹ ਕਿਸੇ ਵੀ ਗੁਰਦੁਆਰਾ ਸਾਹਿਬ ਦੇ ਪ੍ਰਬੰਧ ਅਧੀਨ ਨਹੀਂ ਆਉਣਗੇ। ਇਸ ਤੋਂ ਇਲਾਵਾ ਨਵੀਂ ਅੰਮ੍ਰਿਤਧਾਰੀ ਪ੍ਰਬੰਧਕ ਕਮੇਟੀ ਦੀ ਚੋਣ ਅਤੇ ਮੁੱਖ ਗ੍ਰੰਥੀ ਹਰਦੇਵ ਸਿੰਘ, ਗ੍ਰੰਥੀ ਅਜੈਬ ਸਿੰਘ, ਰਾਗੀ ਸਿਕੰਦਰ ਸਿੰਘ, ਤਬਲਾ ਵਾਦਕ ਸਤਨਾਮ ਸਿੰਘ ਨੂੰ ਸਿੱਖਾਂ ਦੇ ਮਾਣ-ਸਨਮਾਨ ਨੂੰ ਭੰਗ ਕਰਨ ਦੇ ਦੋਸ਼ ਹੇਠ ਪੰਜ ਸਾਲ ਲਈ ਬਲੈਕ ਲਿਸਟ ਕਰ ਦਿੱਤਾ ਗਿਆ। ਉਹ ਕਿਸੇ ਵੀ ਗੁਰਦੁਆਰਾ ਸਾਹਿਬਾਨ ਜਾਂ ਧਾਰਮਿਕ ਸਮਾਗਮਾਂ ਵਿੱਚ ਡਿਊਟੀ ਨਹੀਂ ਨਿਭਾਉਣਗੇ।

ਪੰਜ ਸਿੰਘ ਸਾਹਿਬਾਨ ਦੁਆਰਾ ਗੁਰਦੁਆਰਾ ਸਿੰਘ ਸਭਾ, ਮਿਆਣੀ ਰੋਡ, ਦਸੂਹਾ ਜ਼ਿਲ੍ਹਾ ਹੁਸ਼ਿਆਰਪੁਰ ਦੇ ਮਾਮਲੇ ਵਿੱਚ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਾਰ-ਵਾਰ ਬੁਲਾਉਣ ਤੋਂ ਬਾਅਦ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹਾਜ਼ਰ ਨਹੀਂ ਹੋਏ, ਜਿਸ ‘ਤੇ ਪੰਜ ਸਿੰਘ ਸਾਹਿਬਾਨ ਨੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪਰਮਜੀਤ ਸਿੰਘ, ਮੀਤ ਪ੍ਰਧਾਨ ਜੋਗਿੰਦਰ ਸਿੰਘ ਅਤੇ ਸਕੱਤਰ ਕਮਲਪ੍ਰੀਤ ਸਿੰਘ ਨੂੰ ਪ੍ਰਬੰਧ ਚਲਾਉਣ ਲਈ ਅਯੋਗ ਕਰਾਰ ਦਿੱਤਾ ਗਿਆ ਹੈ।

ਦਰਸ਼ਨ ਸਿੰਘ ਗੁਮਟਾਲਾ ਦੇ ਕੇਸ ਵਿੱਚ ਪੰਜ ਸਿੰਘ ਸਾਹਿਬਾਨ ਨੇ ਫ਼ੈਸਲਾ ਕੀਤਾ ਕਿ ਇਹ ਵਿਅਕਤੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਹਾਜ਼ਰੀ ਵਿੱਚ ਆਪਣਾ ਗੁਨਾਹ ਕਬੂਲ ਕਰ ਕੇ ਗੁਰੂ ਪੰਥ, ਗੁਰੂ ਗ੍ਰੰਥ ਅਤੇ ਸੰਗਤਾਂ ਤੋਂ ਮੁਆਫ਼ੀ ਮੰਗਣੀ ਚਾਹੀਦੀ ਹੈ। ਜਦੋਂ ਤੱਕ ਇਹ ਸੰਗਤ ਸਾਹਮਣੇ ਮੁਆਫ਼ੀ ਨਹੀਂ ਮੰਗਦੇ, ਉਦੋਂ ਤੱਕ ਇਨ੍ਹਾਂ ਨੂੰ ਕਥਾ ਕੀਰਤਨ ਕਰਨ ਦਾ ਅਧਿਕਾਰ ਨਹੀਂ ਹੈ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments