Homeਪੰਜਾਬਫੂਡ ਸੇਫਟੀ ਐਡਮਿਨਿਸਟ੍ਰੇਸ਼ਨ ਪੰਜਾਬ ਵਲੋਂ ਫਾਜ਼ਿਲਕਾ ਜ਼ਿਲ੍ਹੇ 'ਚ ਚਲਾਈ ਗਈ ਸੈਂਪਲਿੰਗ ਮੁਹਿੰਮ

ਫੂਡ ਸੇਫਟੀ ਐਡਮਿਨਿਸਟ੍ਰੇਸ਼ਨ ਪੰਜਾਬ ਵਲੋਂ ਫਾਜ਼ਿਲਕਾ ਜ਼ਿਲ੍ਹੇ ‘ਚ ਚਲਾਈ ਗਈ ਸੈਂਪਲਿੰਗ ਮੁਹਿੰਮ

ਫਾਜ਼ਿਲਕਾ: ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਸਿਵਲ ਸਰਜਨ ਡਾ: ਕਵਿਤਾ ਦੇ ਨਿਰਦੇਸ਼ਾਂ ਅਤੇ ਗਾਇਡ ਲਾਇਨਜ਼ ਤਹਿਤ ਫੂਡ ਸੇਫਟੀ ਐਡਮਿਨਿਸਟ੍ਰੇਸ਼ਨ ਪੰਜਾਬ ਵਲੋਂ ਫਾਜ਼ਿਲਕਾ ਜ਼ਿਲ੍ਹੇ ‘ਚ ਆਮ ਲੋਕਾਂ ਨੂੰ ਸੁਰੱਖਿਅਤ, ਸਾਫ-ਸੁਥਰੀ ਅਤੇ ਚੰਗੀ ਗੁਣਵੱਤਾ ਵਾਲੀਆਂ ਖਾਣ-ਪੀਣ ਵਾਲੀਆਂ ਵਸਤੂਆਂ ਮੁਹੱਈਆ ਕਰਵਾਉਣ ਲਈ ਵਿਸ਼ੇਸ਼ ਚੈਕਿੰਗ ਅਤੇ ਸੈਂਪਲਿੰਗ ਮੁਹਿੰਮ ਚਲਾਈ ਗਈ। ਇਸ ਮੁਹਿੰਮ ਤਹਿਤ ਫੂਡ ਸੇਫਟੀ ਅਫਸਰ ਫਾਜ਼ਿਲਕਾ ਹਰਵਿੰਦਰ ਸਿੰਘ ਨੇ ਫਾਜ਼ਿਲਕਾ ਅਤੇ ਅਬੋਹਰ ਸ਼ਹਿਰਾਂ ਵਿਚ ਵੱਖ-ਵੱਖ ਮਠਿਆਈ ਦੀਆਂ ਦੁਕਾਨਾਂ ਅਤੇ ਡੇਅਰੀਆਂ ਦੀ ਚੈਕਿੰਗ ਕੀਤੀ।

ਇਸ ਦੌਰਾਨ ਲੋਕਾਂ ਨੂੰ ਵੇਚੀਆਂ ਜਾ ਰਹੀਆਂ ਖਾਣ-ਪੀਣ ਦੀਆਂ ਵਸਤਾਂ ਦੀ ਗੁਣਵੱਤਾ ਦੀ ਜਾਂਚ ਕਰਨ ਲਈ ਖੋਏ ਤੋਂ ਬਣੀਆਂ ਮਠਿਆਈਆਂ ਅਤੇ ਪਨੀਰ ਦੇ ਕੁੱਲ 12 ਸੈਂਪਲ ਲਏ ਗਏ। ਫੂਡ ਸੇਫਟੀ ਅਫ਼ਸਰ ਨੇ ਦੱਸਿਆ ਕਿ ਤਿਉਹਾਰਾਂ ਦੇ ਸੀਜ਼ਨ ਤੋਂ ਪਹਿਲਾਂ ਚਲਾਈ ਗਈ ਸੈਂਪਲੰਿਗ ਮੁਹਿੰਮ ਦਾ ਮੁੱਖ ਮੰਤਵ ਬਜ਼ਾਰ ਵਿੱਚ ਵਿਕਣ ਵਾਲੀਆਂ ਮਠਿਆਈਆਂ ਅਤੇ ਪਨੀਰ ਦੀ ਗੁਣਵੱਤਾ ਨੂੰ ਯਕੀਨੀ ਬਣਾਉਣਾ ਅਤੇ ਖਪਤਕਾਰਾਂ ਦੇ ਹਿੱਤਾਂ ਦੀ ਰਾਖੀ ਕਰਨਾ ਹੈ। ਲਏ ਗਏ ਸਾਰੇ ਨਮੂਨੇ ਨਿਯਮਾਂ ਅਨੁਸਾਰ ਜਾਂਚ ਲਈ ਫੂਡ ਲੈਬਾਰਟਰੀ ਨੂੰ ਭੇਜੇ ਜਾਣਗੇ ਅਤੇ ਪ੍ਰਾਪਤ ਹੋਈ ਲੈਬਾਰਟਰੀ ਰਿਪੋਰਟ ਦੇ ਆਧਾਰ ‘ਤੇ ਜੇਕਰ ਕੋਈ ਸੈਂਪਲ ਨਿਰਧਾਰਤ ਮਾਪਦੰਡਾਂ ‘ਤੇ ਖਰਾ ਨਹੀਂ ਉਤਰਦਾ ਤਾਂ ਫੂਡ ਸੇਫਟੀ ਐਂਡ ਸਟੈਂਡਰਡ ਐਕਟ, 2006 ਤਹਿਤ ਲੋੜੀਂਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments