HomePunjabਸੰਧਵਾਂ ਵੱਲੋਂ ਜੁੱਤੀ ਬਣਾਉਣ 'ਤੇ ਟੈਕਸ ਲਗਾਉਣ ਲਈ ਕੇਂਦਰ ਸਰਕਾਰ ਦੀ ਆਲੋਚਨਾ

ਸੰਧਵਾਂ ਵੱਲੋਂ ਜੁੱਤੀ ਬਣਾਉਣ ‘ਤੇ ਟੈਕਸ ਲਗਾਉਣ ਲਈ ਕੇਂਦਰ ਸਰਕਾਰ ਦੀ ਆਲੋਚਨਾ

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ (Kultar Singh Sandhwan) ਨੇ ਕੇਂਦਰ ਸਰਕਾਰ (central government) ਵੱਲੋਂ ਜੁੱਤੀ ਬਣਾਉਣ/ ਸ਼ੂਮੇਕਿੰਗ (ਪੰਜਾਬੀ ਜੁੱਤੀ) ਇੰਡਸਟਰੀ ‘ਤੇ ਟੈਕਸ ਵਧਾਉਣ ਦੇ ਫ਼ੈਸਲੇ ਨੂੰ ਆਪਹੁਦਰਾ ਕਰਾਰ ਦਿੱਤਾ ਹੈ। ਉਨ੍ਹਾਂ ਇਸ ਫ਼ੈਸਲੇ ਲਈ ਕੇਂਦਰ ਸਰਕਾਰ ਦੀ ਆਲੋਚਨਾ ਕਰਦਿਆਂ ਇਸ ਨੂੰ ਤੁਰੰਤ ਵਾਪਸ ਲੈਣ ਲਈ ਕਿਹਾ।

ਸਦੀਆਂ ਤੋਂ ਆਪਣੇ ਹੱਥਾਂ ਨਾਲ ਜੁੱਤੀਆਂ ਬਣਾਉਣ ਵਾਲੇ ਕਾਰੀਗਰਾਂ (ਸ਼ੂਮੇਕਰ) ਲਈ ਤੁਰੰਤ ਵਿੱਤੀ ਸਹਾਇਤਾ ਦੀ ਮੰਗ ਕਰਦਿਆਂ ਸਪੀਕਰ ਨੇ ਕਿਹਾ ਕਿ ਇਹ ਲੋਕ ਸਦੀਆਂ ਪੁਰਾਣੀ ਪਰੰਪਰਾ ਨੂੰ ਜੀਵੰਤ ਰੱਖਣ ਦੀ ਕੋਸ਼ਿਸ਼ ਕਰ ਰਹੇ ਹਨ ਪਰ ਕੇਂਦਰ ਸਰਕਾਰ ਇਸ ਆਪਹੁਦਰੇ ਫ਼ੈਸਲੇ ਨਾਲ ਇਸ ਰਵਾਇਤੀ ਉਦਯੋਗ ਨੂੰ ਤਬਾਹ ਕਰਨਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਸਮੇਂ ਦੀ ਲੋੜ ਹੈ ਕਿ ਇਨ੍ਹਾਂ ਰਵਾਇਤੀ ਕਿੱਤਿਆਂ ਦਾ ਸਮਰਥਨ ਕੀਤਾ ਜਾਵੇ ਤਾਂ ਜੋ ਹੱਥੀਂ ਜੁੱਤੀ ਬਣਾਉਣ ਵਾਲੇ ਕਾਰੀਗਰ ਆਪਣੀ ਰੋਜ਼ੀ-ਰੋਟੀ ਕਮਾ ਸਕਣ।

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਆਪਣੀਆਂ ਲੋਕ ਪੱਖੀ ਅਤੇ ਉਦਯੋਗ ਪੱਖੀ ਨੀਤੀਆਂ ਨਾਲ ਹਰ ਵਰਗ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਲਗਾਤਾਰ ਵੱਡੇ ਉਪਰਾਲੇ ਕਰ ਰਹੀ ਹੈ ਪਰ ਇਸ ਦੇ ਉਲਟ ਕੇਂਦਰ ਸਰਕਾਰ ਵੱਡੇ ਉਦਯੋਗਿਕ ਦਿੱਗਜਾਂ ਦੀ ਸਹਾਇਤਾ ਤਾਂ ਕਰ ਰਹੀ ਹੈ ਜਦਕਿ ਹਰ ਕਿਸਮ ਦੇ ਅਸੰਗਠਿਤ ਖੇਤਰਾਂ ਨੂੰ ਤਬਾਹ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments