HomePunjabਪੰਜਾਬ ਨਾਲ ਸਬੰਧਤ ਇਸ ਵੱਡੇ ਮੁੱਦੇ ਨੂੰ ਰਾਜ ਸਭਾ 'ਚ ਉਠਾਉਣਗੇ ਸੰਤ...

ਪੰਜਾਬ ਨਾਲ ਸਬੰਧਤ ਇਸ ਵੱਡੇ ਮੁੱਦੇ ਨੂੰ ਰਾਜ ਸਭਾ ‘ਚ ਉਠਾਉਣਗੇ ਸੰਤ ਸੀਚੇਵਾਲ

ਜਲੰਧਰ: ਆਮ ਆਦਮੀ ਪਾਰਟੀ (Aam Aadmi Party) ਦੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ (Sant Balbir Singh Seechewal) ਪੰਜਾਬ ਵਿੱਚ ਆਏ ਹੜ੍ਹਾਂ ਦਾ ਮੁੱਦਾ ਰਾਜ ਸਭਾ ਵਿੱਚ ਉਠਾਉਣਗੇ। ਇਸ ਦੀ ਜਾਣਕਾਰੀ ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਸਾਂਝੀ ਕੀਤੀ ਹੈ। ਸੰਤ ਸੀਚੇਵਾਲ ਰਾਜ ਸਭਾ ਦੇ ਮਾਨਸੂਨ ਇਜਲਾਸ ਵਿੱਚ ਸ਼ਾਮਲ ਹੋਣ ਲਈ ਸੰਸਦ ਭਵਨ ਪੁੱਜੇ ਹਨ। ਦੂਜੇ ਪਾਸੇ ਪੰਜਾਬ ਦੇ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ, ਮੁਹੰਮਦ ਸਦੀਕ, ਡਾ. ਅਮਰ ਸਿੰਘ ਅਤੇ ਮਨੀਸ਼ ਤਿਵਾੜੀ ਨੇ ਵੀ ਪੰਜਾਬ ਵਿੱਚ ਆਏ ਹੜ੍ਹਾਂ ਬਾਰੇ ਸੰਸਦ ਕੰਪਲੈਕਸ ਵਿੱਚ ਆਵਾਜ਼ ਉਠਾਈ ਅਤੇ ਪੰਜਾਬ ਲਈ ਕੇਂਦਰੀ ਰਾਹਤ ਫੰਡ ਵਜੋਂ 20,000 ਕਰੋੜ ਰੁਪਏ ਦੀ ਮੰਗ ਕੀਤੀ।

ਜ਼ਿਕਰਯੋਗ ਹੈ ਕਿ ਪੰਜਾਬ ‘ਚ ਪਿਛਲੇ ਕਈ ਦਿਨਾਂ ਤੋਂ ਆਏ ਹੜ੍ਹਾਂ ਕਾਰਨ ਹਾਲਾਤ ਵਿਗੜ ਗਏ ਹਨ। ਬੇਸ਼ੱਕ ਪ੍ਰਸ਼ਾਸਨ ਆਪਣੀ ਜ਼ਿੰਮੇਵਾਰੀ ਨਿਭਾਉਣ ਦਾ ਦਾਅਵਾ ਕਰ ਰਿਹਾ ਹੈ ਪਰ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਕਈ ਇਲਾਕਿਆਂ ‘ਚ ਹੜ੍ਹਾਂ ਕਾਰਨ ਭਾਰੀ ਆਰਥਿਕ ਨੁਕਸਾਨ ਹੋਇਆ ਹੈ ਅਤੇ ਕਈ ਥਾਵਾਂ ‘ਤੇ ਲੋਕਾਂ ਦੀ ਜਾਨ ਵੀ ਚਲੀ ਗਈ ਹੈ। ਦੋਆਬਾ ਅਤੇ ਮਾਲਵੇ ਦੇ ਕਈ ਜ਼ਿਲ੍ਹਿਆਂ ਵਿੱਚ ਹੜ੍ਹਾਂ ਨੇ ਤਬਾਹੀ ਮਚਾਈ ਹੋਈ ਹੈ। ਸਤਲੁਜ ਦਰਿਆ ਦਾ ਬੰਨ੍ਹ ਟੁੱਟਣ ਕਾਰਨ ਲੋਹੀਆਂ-ਗਿੱਦੜਪਿੰਡੀ ਖੇਤਰ ਦੇ ਕਈ ਪਿੰਡਾਂ ਵਿੱਚ ਪਾਣੀ ਭਰ ਗਿਆ, ਜਿਸ ਕਾਰਨ ਭਾਰੀ ਨੁਕਸਾਨ ਹੋਇਆ। ਦੂਜੇ ਪਾਸੇ ਪਟਿਆਲਾ ਸ਼ਹਿਰੀ ਖੇਤਰ ਵਿੱਚ ਵੀ ਵੱਡੀ ਨਦੀ ਦੇ ਪਾਣੀ ਨੇ ਲੋਕਾਂ ਨੂੰ ਘਰ ਛੱਡਣ ਲਈ ਮਜਬੂਰ ਕਰ ਦਿੱਤਾ ਸੀ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments