Homeਪੰਜਾਬਬਾਬਾ ਸਾਹਿਬ ਦੀ ਮੂਰਤੀ ਨਾਲ ਛੇੜਛਾੜ ’ਤੇ ਭੜਕਿਆ SC ਭਾਈਚਾਰਾ, ਲੁਧਿਆਣਾ ਬੰਦ...

ਬਾਬਾ ਸਾਹਿਬ ਦੀ ਮੂਰਤੀ ਨਾਲ ਛੇੜਛਾੜ ’ਤੇ ਭੜਕਿਆ SC ਭਾਈਚਾਰਾ, ਲੁਧਿਆਣਾ ਬੰਦ ਦਾ ਐਲਾਨ

ਲੁਧਿਆਣਾ: ਜਲੰਧਰ ਬਾਈਪਾਸ ਚੌਕ ਨੇੜੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ ਨਾਲ ਛੇੜਛਾੜ ਦੀ ਘਟਨਾ ਨੂੰ ਲੈ ਕੇ ਲੁਧਿਆਣਾ ਵਿੱਚ ਮਾਹੌਲ ਤਣਾਅਪੂਰਨ ਬਣਿਆ ਹੋਇਆ ਹੈ। ਘਟਨਾ ਦੇ ਵਿਰੋਧ ਵਿੱਚ SC ਭਾਈਚਾਰੇ ਵੱਲੋਂ ਅੱਜ ਲੁਧਿਆਣਾ ਬੰਦ ਦਾ ਸੱਦਾ ਦਿੱਤਾ ਗਿਆ ਹੈ। ਜਾਣਕਾਰੀ ਮੁਤਾਬਕ ਬੰਦ ਸਵੇਰੇ 9 ਵਜੇ ਤੋਂ ਸ਼ਾਮ 4 ਵਜੇ ਤੱਕ ਰੱਖਿਆ ਜਾਵੇਗਾ।

ਘਟਨਾ ਤੋਂ ਨਾਰਾਜ਼ ਵੱਡੀ ਗਿਣਤੀ ਵਿੱਚ ਲੋਕ ਜਲੰਧਰ ਬਾਈਪਾਸ ਚੌਕ ’ਤੇ ਇਕੱਠੇ ਹੋਏ ਅਤੇ ਰੋਸ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ। ਪ੍ਰਦਰਸ਼ਨਕਾਰੀਆਂ ਨੇ ਚੌਕ ਦੇ ਰਸਤਿਆਂ ਨੂੰ ਬੰਦ ਕਰ ਦਿੱਤਾ, ਜਿਸ ਕਾਰਨ ਆਵਾਜਾਈ ਪ੍ਰਭਾਵਿਤ ਹੋਈ ਅਤੇ ਵਾਹਨਾਂ ਦੀਆਂ ਲੰਬੀਆਂ ਕਤਾਰਾਂ ਲੱਗ ਗਈਆਂ।

ਪ੍ਰਦਰਸ਼ਨ ਕਰ ਰਹੇ ਲੋਕਾਂ ਦਾ ਕਹਿਣਾ ਹੈ ਕਿ ਬਾਬਾ ਸਾਹਿਬ ਦੀ ਮੂਰਤੀ ਨਾਲ ਵਾਪਰੀ ਇਸ ਘਟਨਾ ਨੂੰ ਲੈ ਕੇ ਪ੍ਰਸ਼ਾਸਨ ਵੱਲੋਂ ਲੋੜੀਂਦੀ ਗੰਭੀਰਤਾ ਨਹੀਂ ਦਿਖਾਈ ਗਈ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਵੱਲੋਂ ਨਾਅਰੇਬਾਜ਼ੀ ਕਰਦਿਆਂ ਮਾਮਲੇ ਵਿੱਚ ਸ਼ਾਮਲ ਲੋਕਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਗਈ।

ਮੌਕੇ ’ਤੇ ਭਾਰੀ ਪੁਲਸ ਬਲ ਤਾਇਨਾਤ

ਸਥਿਤੀ ਨੂੰ ਕਾਬੂ ਵਿੱਚ ਰੱਖਣ ਲਈ ਪੁਲਸ ਪ੍ਰਸ਼ਾਸਨ ਵੱਲੋਂ ਮੌਕੇ ’ਤੇ ਵੱਡੀ ਗਿਣਤੀ ਵਿੱਚ ਪੁਲਸ ਮੁਲਾਜ਼ਮ ਤਾਇਨਾਤ ਕੀਤੇ ਗਏ। ਡੀ.ਸੀ.ਪੀ. ਆਲਮ ਵਿਜੇ ਸਿੰਘ, ਏ.ਸੀ.ਪੀ. ਨਾਰਥ ਕਿੱਕਰ ਸਿੰਘ ਭੁੱਲਰ ਅਤੇ ਸੀਨੀਅਰ ਅਧਿਕਾਰੀ ਸਮੀਰ ਵਰਮਾ ਸਮੇਤ ਪੁਲਸ ਅਧਿਕਾਰੀ ਮੌਕੇ ’ਤੇ ਮੌਜੂਦ ਰਹੇ।

ਮੁਲਜ਼ਮਾਂ ਦੀ ਗ੍ਰਿਫ਼ਤਾਰੀ ਤੱਕ ਧਰਨਾ ਜਾਰੀ ਰੱਖਣ ਦਾ ਐਲਾਨ

ਸਮਾਜ ਦੇ ਆਗੂ ਨਰਿੰਦਰ ਆਧੀਆ ਨੇ ਕਿਹਾ ਕਿ ਜਦੋਂ ਤੱਕ ਮੂਰਤੀ ਨਾਲ ਛੇੜਛਾੜ ਕਰਨ ਵਾਲੇ ਮੁਲਜ਼ਮਾਂ ਨੂੰ ਕਾਬੂ ਨਹੀਂ ਕੀਤਾ ਜਾਂਦਾ, ਉਦੋਂ ਤੱਕ ਜਲੰਧਰ ਬਾਈਪਾਸ ਚੌਕ ਵਿੱਚ ਧਰਨਾ ਜਾਰੀ ਰਹੇਗਾ। ਉਨ੍ਹਾਂ ਨੇ ਕਿਹਾ ਕਿ ਪ੍ਰਦਰਸ਼ਨਕਾਰੀਆਂ ਦੀ ਮੰਗ ਹੈ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰਕੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।

ਇਸ ਦੌਰਾਨ ਜਲੰਧਰ ਬਾਈਪਾਸ ਚੌਕ ’ਤੇ ਆਵਾਜਾਈ ਪ੍ਰਭਾਵਿਤ ਹੋਣ ਕਾਰਨ ਰਾਹਗੀਰਾਂ ਅਤੇ ਵਾਹਨ ਚਾਲਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਬੁੱਧਵਾਰ ਨੂੰ ਦਿੱਤੇ ਗਏ ਲੁਧਿਆਣਾ ਬੰਦ ਦੇ ਸੱਦੇ ਕਾਰਨ ਸ਼ਹਿਰ ਵਿੱਚ ਆਵਾਜਾਈ ਅਤੇ ਬਾਜ਼ਾਰਾਂ ’ਤੇ ਵੀ ਇਸ ਦਾ ਅਸਰ ਪੈਣ ਦੀ ਸੰਭਾਵਨਾ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments