ਮੋਹਾਲੀ : ਪੰਜਾਬ ਸਕੂਲ ਸਿੱਖਿਆ ਬੋਰਡ ਨੇ ਜੁਲਾਈ ਅਤੇ ਅਗਸਤ 2025 ਵਿੱਚ ਹੋਣ ਵਾਲੀਆਂ 10ਵੀਂ ਅਤੇ 12ਵੀਂ ਜਮਾਤ ਦੀਆਂ ਸਪਲੀਮੈਂਟਰੀ ਪ੍ਰੀਖਿਆਵਾਂ, ਕੰਪਾਰਟਮੈਂਟ ਅਤੇ ਰੀ-ਅਪੀਅਰ ਅਤੇ ਵਾਧੂ ਵਿਸ਼ਿਆਂ (ਓਪਨ ਸਕੂਲ ਸਮੇਤ) ਲਈ ਪ੍ਰੀਖਿਆ ਫੀਸਾਂ ਪ੍ਰਾਪਤ ਕਰਨ ਦਾ ਸ਼ਡਿਊਲ ਜਾਰੀ ਕਰ ਦਿੱਤਾ ਹੈ।
ਸਿੱਖਿਆ ਬੋਰਡ ਦੇ ਬੁਲਾਰੇ ਨੇ ਦੱਸਿਆ ਕਿ ਔਨਲਾਈਨ ਪ੍ਰੀਖਿਆ ਫਾਰਮ ਅਤੇ ਫੀਸ ਜਮ੍ਹਾਂ ਕਰਵਾਉਣ ਬਾਰੇ ਵਧੇਰੇ ਜਾਣਕਾਰੀ ਲਈ, ਪ੍ਰਾਸਪੈਕਟਸ ਬੋਰਡ ਦੀ ਵੈੱਬਸਾਈਟ ‘ਤੇ ਉਪਲਬਧ ਹੈ।











