Homeਦੇਸ਼ਬੱਚਿਆਂ ਨਾਲ ਭਰੀ ਸਕੂਲ ਬੱਸ ਹਾਦਸੇ ਦਾ ਹੋਈ ਸ਼ਿਕਾਰ, ਮਚੀ ਹਫੜਾ-ਦਫੜੀ

ਬੱਚਿਆਂ ਨਾਲ ਭਰੀ ਸਕੂਲ ਬੱਸ ਹਾਦਸੇ ਦਾ ਹੋਈ ਸ਼ਿਕਾਰ, ਮਚੀ ਹਫੜਾ-ਦਫੜੀ

ਪੁਲਵਾਮਾ : ਦੱਖਣੀ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਤੋਂ ਸੜਕ ਹਾਦਸੇ ਦੀ ਖ਼ਬਰ ਸਾਹਮਣੇ ਆਈ ਹੈ। ਇੱਥੇ ਰਾਜਪੋਰਾ ਦੇ ਦਰਬਗਾਮ ਇਲਾਕੇ ਵਿੱਚ ਅੱਜ , ਬੁੱਧਵਾਰ ਨੂੰ ਇੱਕ ਸਕੂਲ ਬੱਸ ਬੇਕਾਬੂ ਹੋ ਕੇ ਪਲਟ ਗਈ। ਇਸ ਹਾਦਸੇ ਵਿੱਚ 11 ਵਿਦਿਆਰਥੀਆਂ ਅਤੇ 2 ਅਧਿਆਪਕਾਂ ਸਮੇਤ ਕੁੱਲ 13 ਲੋਕ ਜ਼ਖਮੀ ਹੋ ਗਏ।

ਇੱਕ ਅਧਿਕਾਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਦਰਬਗਾਮ ਵਿੱਚ ਇੱਕ ਸਕੂਲ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ, ਜਿਸ ਵਿੱਚ 11 ਵਿਦਿਆਰਥੀਆਂ ਅਤੇ ਦੋ ਅਧਿਆਪਕਾਂ ਸਮੇਤ 13 ਲੋਕ ਜ਼ਖਮੀ ਹੋਏ ਹਨ। ਉਨ੍ਹਾਂ ਕਿਹਾ ਕਿ ਸਾਰੇ ਜ਼ਖਮੀਆਂ ਨੂੰ ਪਹਿਲਾਂ ਸੀ.ਐੱਚ.ਸੀ. ਰਾਜਪੋਰਾ ਲਿਜਾਇਆ ਗਿਆ, ਜਿੱਥੋਂ ਕੁਝ ਜ਼ਖਮੀਆਂ ਨੂੰ ਅਗਲੇ ਇਲਾਜ ਲਈ ਜ਼ਿਲ੍ਹਾ ਹਸਪਤਾਲ ਪੁਲਵਾਮਾ ਰੈਫਰ ਕਰ ਦਿੱਤਾ ਗਿਆ।

ਇਸ ਦੌਰਾਨ ਪੁਲਵਾਮਾ ਦੇ ਡਿਪਟੀ ਕਮਿਸ਼ਨਰ ਕੇ.ਕੇ. ਸਿੱਧਾ ਨੇ ਕਿਹਾ ਕਿ ਸਾਰੇ ਜ਼ਖਮੀਆਂ ਦੀ ਹਾਲਤ ਸਥਿਰ ਹੈ। ਉਨ੍ਹਾਂ ਦੱਸਿਆ ਕਿ ਦੋ ਵਿਦਿਆਰਥੀਆਂ ਨੂੰ ਐੱਸ.ਐੱਮ.ਐੱਚ.ਐੱਸ. ਹਸਪਤਾਲ ਰੈਫਰ ਕੀਤਾ ਗਿਆ ਹੈ, ਜਦਕਿ ਇੱਕ-ਇੱਕ ਜ਼ਖਮੀ ਨੂੰ ਸਕਿਮਜ਼ ਸੌਰਾ ਅਤੇ ਸ਼੍ਰੀ ਮਹਾਰਾਜਾ ਹਰੀ ਸਿੰਘ (ਐੱਸ.ਐੱਮ.ਐੱਚ.ਐੱਸ.) ਹਸਪਤਾਲ, ਸ੍ਰੀਨਗਰ ਵਿੱਚ ਤਬਦੀਲ ਕੀਤਾ ਗਿਆ ਹੈ।

ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਹਾਲਾਤ ਦਾ ਜਾਇਜ਼ਾ ਲੈਂਦਿਆਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments