Homeਪੰਜਾਬਪਟਿਆਲਾ ’ਚ ਬੇਅਦਬੀ ਦੀ ਦੂਜੀ ਘਟਨਾ

ਪਟਿਆਲਾ ’ਚ ਬੇਅਦਬੀ ਦੀ ਦੂਜੀ ਘਟਨਾ

ਪਟਿਆਲਾ: ਪਟਿਆਲਾ ਜ਼ਿਲ੍ਹੇ ਵਿੱਚ ਦੋ ਦਿਨਾਂ ਦੇ ਅੰਦਰ ਗੁਟਕਾ ਸਾਹਿਬ ਦੀ ਬੇਅਦਬੀ ਨਾਲ ਜੁੜੀ ਦੂਜੀ ਘਟਨਾ ਸਾਹਮਣੇ ਆਉਣ ਤੋਂ ਬਾਅਦ ਸਿੱਖ ਸੰਗਤਾਂ ਵਿੱਚ ਰੋਸ ਅਤੇ ਚਿੰਤਾ ਦਾ ਮਾਹੌਲ ਹੈ। ਦੇਵੀਗੜ੍ਹ ਰੋਡ ਤੋਂ ਬਾਅਦ ਹੁਣ ਸ਼ਹਿਰ ਦੇ ਵੀਆਈਪੀ ਇਲਾਕੇ ਸਰਕਟ ਹਾਊਸ ਨੇੜੇ ਸੜਕ ’ਤੇ ਗੁਟਕਾ ਸਾਹਿਬ ਦੇ ਅੰਗ ਖਿੱਲਰੇ ਹੋਏ ਮਿਲਣ ਦੀ ਸੂਚਨਾ ਹੈ।

ਮਿਲੀ ਜਾਣਕਾਰੀ ਮੁਤਾਬਕ, ਇੱਕ ਵਿਅਕਤੀ ਨੂੰ ਸੜਕ ’ਤੇ ਗੁਟਕਾ ਸਾਹਿਬ ਦੇ ਅੰਗ ਮਿਲੇ, ਜਿਸ ਤੋਂ ਬਾਅਦ ਉਸਨੇ ਇਹ ਅੰਗ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੇ ਪ੍ਰਬੰਧਕਾਂ ਕੋਲ ਜਮ੍ਹਾਂ ਕਰਵਾ ਦਿੱਤੇ। ਦੱਸਿਆ ਗਿਆ ਹੈ ਕਿ ਇਹ ਵਿਅਕਤੀ ਸੰਗਰੂਰ ਜ਼ਿਲ੍ਹੇ ਨਾਲ ਸਬੰਧਤ ਹੈ ਅਤੇ ਉਸਨੇ ਪ੍ਰਬੰਧਕਾਂ ਨੂੰ ਘਟਨਾ ਬਾਰੇ ਜਾਣਕਾਰੀ ਦਿੱਤੀ।

ਗੁਰਦੁਆਰਾ ਦੂਖਨਿਵਾਰਨ ਸਾਹਿਬ ਵਿਖੇ ਪ੍ਰੈਸ ਕਾਨਫਰੰਸ

ਘਟਨਾ ਸਬੰਧੀ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਅੰਤ੍ਰਿੰਗ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ ਨੇ ਦੱਸਿਆ ਕਿ ਗੁਟਕਾ ਸਾਹਿਬ ਦੇ ਅੰਗ ਸਰਕਟ ਹਾਊਸ ਨੇੜੇ ਖਿੱਲਰੇ ਹੋਏ ਮਿਲੇ ਸਨ। ਉਨ੍ਹਾਂ ਕਿਹਾ ਕਿ ਗੁਟਕਾ ਸਾਹਿਬ ਦੇ ਅੰਗਾਂ ਦੀ ਹਾਲਤ ਬਹੁਤ ਚਿੰਤਾਜਨਕ ਸੀ।

ਜਥੇਦਾਰ ਗੜ੍ਹੀ ਨੇ ਕਿਹਾ ਕਿ ਪਟਿਆਲਾ ਜ਼ਿਲ੍ਹੇ ਵਿੱਚ ਲਗਾਤਾਰ ਦੋ ਦਿਨਾਂ ਦੌਰਾਨ ਅਜਿਹੀਆਂ ਘਟਨਾਵਾਂ ਦਾ ਸਾਹਮਣੇ ਆਉਣਾ ਗੰਭੀਰ ਮਾਮਲਾ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਸਿੱਖ ਸੰਗਤ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ ਅਤੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਹੋਣੀ ਚਾਹੀਦੀ ਹੈ।

S.S.P ਨੂੰ ਮਿਲੇਗਾ ਐਸ.ਜੀ.ਪੀ.ਸੀ ਦਾ ਵਫ਼ਦ

ਦੋਵੇਂ ਘਟਨਾਵਾਂ ਦੇ ਮੱਦੇਨਜ਼ਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਵਫ਼ਦ ਪਟਿਆਲਾ ਦੇ ਐਸਐਸਪੀ ਨਾਲ ਮੁਲਾਕਾਤ ਕਰਕੇ ਮਾਮਲੇ ਦੀ ਜਾਂਚ ਅਤੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ਕਰੇਗਾ।

ਉੱਥੇ ਹੀ ਪੁਲਿਸ ਵੱਲੋਂ ਇਸ ਮਾਮਲੇ ਵਿੱਚ ਥਾਣਾ ਲਾਹੌਰੀ ਗੇਟ ਵਿਖੇ ਕੇਸ ਦਰਜ ਕਰ ਲਿਆ ਗਿਆ ਹੈ। ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਗੁਟਕਾ ਸਾਹਿਬ ਦੇ ਅੰਗ ਸੜਕ ’ਤੇ ਕਿਵੇਂ ਪਹੁੰਚੇ।

ਪੁਰਾਣੇ ਗੁਟਕਾ ਸਾਹਿਬ ਗੁਰਦੁਆਰਾ ਸਾਹਿਬ ’ਚ ਜਮ੍ਹਾਂ ਕਰਵਾਉਣ ਦੀ ਅਪੀਲ

ਜਥੇਦਾਰ ਸੁਰਜੀਤ ਸਿੰਘ ਗੜ੍ਹੀ ਨੇ ਸੰਗਤ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਘਰ ਵਿੱਚ ਪੁਰਾਣੇ ਜਾਂ ਬਿਰਧ ਗੁਟਕਾ ਸਾਹਿਬ ਪਏ ਹਨ ਅਤੇ ਉਨ੍ਹਾਂ ਦੀ ਸਹੀ ਤਰੀਕੇ ਨਾਲ ਸੰਭਾਲ ਕਰਨਾ ਸੰਭਵ ਨਹੀਂ ਹੈ ਤਾਂ ਉਹ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਜਮ੍ਹਾਂ ਕਰਵਾ ਸਕਦੇ ਹਨ, ਤਾਂ ਜੋ ਉਨ੍ਹਾਂ ਦੀ ਮਰਿਆਦਾ ਅਨੁਸਾਰ ਸੰਭਾਲ ਕੀਤੀ ਜਾ ਸਕੇ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments