Home ਪੰਜਾਬ ਗੁਰਦਾਸਪੁਰ ਜ਼ਿਲ੍ਹੇ ‘ਚ ਧਾਰਾ 163 ਲਾਗੂ

ਗੁਰਦਾਸਪੁਰ ਜ਼ਿਲ੍ਹੇ ‘ਚ ਧਾਰਾ 163 ਲਾਗੂ

0

ਗੁਰਦਾਸਪੁਰ : ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਵਿੱਚ ਸਖ਼ਤ ਪਾਬੰਦੀਆਂ ਲਗਾਈਆਂ ਗਈਆਂ ਹਨ। ਚੋਣ ਕਮਿਸ਼ਨ ਨੇ 27 ਜੁਲਾਈ 2025 ਨੂੰ ਸੂਬੇ ਭਰ ਵਿੱਚ ਪੰਚ-ਸਰਪੰਚਾਂ ਲਈ ਉਪ ਚੋਣਾਂ ਕਰਵਾਉਣ ਦਾ ਐਲਾਨ ਕੀਤਾ ਹੈ। ਇਸ ਤਹਿਤ ਗੁਰਦਾਸਪੁਰ ਜ਼ਿਲ੍ਹੇ ਵਿੱਚ 15 ਸਰਪੰਚਾਂ ਅਤੇ 275 ਪੰਚਾਂ ਲਈ ਵੀ ਉਪ ਚੋਣਾਂ ਕਰਵਾਈਆਂ ਜਾ ਰਹੀਆਂ ਹਨ।

ਇਨ੍ਹਾਂ ਚੋਣਾਂ ਨੂੰ ਧਿਆਨ ਵਿੱਚ ਰੱਖਦੇ ਹੋਏ, ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਗੁਰਦਾਸਪੁਰ ਡਾ. ਹਰਜਿੰਦਰ ਸਿੰਘ ਬੇਦੀ, ਆਈ.ਏ.ਐਸ. ਨੇ ਭਾਰਤੀ ਸਿਵਲ ਸੁਰੱਖਿਆ ਜ਼ਾਬਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਇਕ ਹੁਕਮ ਜਾਰੀ ਕੀਤਾ ਹੈ ਕਿ ਚੋਣ ਪਿੰਡਾਂ ਵਿੱਚ ਕਿਸੇ ਵੀ ਲਾਇਸੈਂਸਸ਼ੁਦਾ ਵਿਅਕਤੀ ਨੂੰ 28 ਜੁਲਾਈ 2025 ਤੱਕ ਲਾਇਸੈਂਸਸ਼ੁਦਾ ਹਥਿਆਰ ਲੈ ਕੇ ਜਾਣ ‘ਤੇ ਪਾਬੰਦੀ ਹੋਵੇਗੀ। ਇਨ੍ਹਾਂ ਮਨਾਹੀ ਹੁਕਮਾਂ ਵਿੱਚ, ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਹੈ ਕਿ ਕੋਈ ਵੀ ਹਥਿਆਰ – ਭਾਵੇਂ ਉਹ ਲਾਇਸੈਂਸਸ਼ੁਦਾ ਹਥਿਆਰ ਹੋਵੇ, ਗੋਲੀ-ਸਿੱਕਾ (ਕਾਰਤੂਸ), ਗੰਡਾਸਾ, ਚਾਕੂ, ਬਰਛੀ, ਲੋਹੇ ਦੀਆਂ ਰਾਡਾਂ, ਡੰਡੇ, ਚਾਕੂ ਅਤੇ ਵਿਸਫੋਟਕ ਸਮੱਗਰੀ ਜਾਂ ਕੋਈ ਵੀ ਅਜਿਹੀ ਚੀਜ਼ ਜਿਸਦੀ ਵਰਤੋਂ ਅਪਰਾਧ ਲਈ ਹਥਿਆਰ ਵਜੋਂ ਕੀਤੀ ਜਾ ਸਕਦੀ ਹੈ – ਚੋਣ ਖੇਤਰਾਂ ਵਿੱਚ ਲੈ ਕੇ ਜਾਣ ਦੀ ਮਨਾਹੀ ਹੋਵੇਗੀ।

ਉਨ੍ਹਾਂ ਸਪੱਸ਼ਟ ਕੀਤਾ ਕਿ ਇਹ ਹੁਕਮ ਫੌਜ ਦੇ ਜਵਾਨਾਂ, ਅਰਧ ਸੈਨਿਕ ਬਲਾਂ, ਪੁਲਿਸ ਮੁਲਾਜ਼ਮਾਂ, ਬੈਂਕ ਸੁਰੱਖਿਆ ਗਾਰਡਾਂ, ਫੈਕਟਰੀ ਸੁਰੱਖਿਆ ਗਾਰਡਾਂ, ਪੈਟਰੋਲ ਪੰਪ ਮਾਲਕਾਂ, ਮਨੀ ਐਕਸਚੇਂਜ ਅਤੇ ਜਿਊਲਰ ਦੁਕਾਨਾਂ ਦੇ ਮਾਲਕਾਂ, ਨੈਸ਼ਨਲ ਰਾਈਫਲ ਐਸੋਸੀਏਸ਼ਨ ਦੇ ਮੈਂਬਰਾਂ ਅਤੇ ਕਿਸੇ ਵੀ ਸਮਾਗਮ ਵਿੱਚ ਹਿੱਸਾ ਲੈਣ ਵਾਲੇ ਖਿਡਾਰੀਆਂ, ਭਾਰਤ ਸਰਕਾਰ/ਪੰਜਾਬ ਸਰਕਾਰ ਤੋਂ ਸੁਰੱਖਿਆ ਪ੍ਰਾਪਤ ਕਰਨ ਵਾਲੇ ਵਿਅਕਤੀਆਂ ਜਾਂ ਜਿਨ੍ਹਾਂ ਨੂੰ ਮਾਣਯੋਗ ਅਦਾਲਤ ਵੱਲੋਂ ਨਿੱਜੀ ਸੁਰੱਖਿਆ ਪ੍ਰਦਾਨ ਕੀਤੀ ਗਈ ਹੈ, ‘ਤੇ ਲਾਗੂ ਨਹੀਂ ਹੋਵੇਗਾ। ਇਹ ਹੁਕਮ 28 ਜੁਲਾਈ 2025 ਤੱਕ ਲਾਗੂ ਰਹੇਗਾ।

NO COMMENTS

LEAVE A REPLY

Please enter your comment!
Please enter your name here

Exit mobile version