Homeਦੇਸ਼ਜੰਮੂ-ਕਸ਼ਮੀਰ ਦੇ ਪੁਲਵਾਮਾ 'ਚ ਸੁਰੱਖਿਆ ਬਲਾਂ ਨੇ ਇੱਕ ਅੱਤਵਾਦੀ ਨੂੰ ਕੀਤਾ ਢੇਰ

ਜੰਮੂ-ਕਸ਼ਮੀਰ ਦੇ ਪੁਲਵਾਮਾ ‘ਚ ਸੁਰੱਖਿਆ ਬਲਾਂ ਨੇ ਇੱਕ ਅੱਤਵਾਦੀ ਨੂੰ ਕੀਤਾ ਢੇਰ

ਪੁਲਵਾਮਾ : ਜੰਮੂ-ਕਸ਼ਮੀਰ (Jammu and Kashmir) ਦੇ ਪੁਲਵਾਮਾ ਵਿੱਚ ਸੁਰੱਖਿਆ ਬਲਾਂ ਨੇ ਇੱਕ ਅੱਤਵਾਦੀ ਨੂੰ ਮਾਰ ਦਿੱਤਾ ਹੈ। ਫਰਾਸੀਪੁਰਾ ਇਲਾਕੇ ‘ਚ ਅੱਜ ਸਵੇਰ ਤੋਂ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ ਚੱਲ ਰਿਹਾ ਹੈ।

ਪੁਲਿਸ ਨੇ ਦੱਸਿਆ ਕਿ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲਣ ਤੋਂ ਬਾਅਦ ਸੁਰੱਖਿਆ ਬਲਾਂ ਨੇ ਦੱਖਣੀ ਕਸ਼ਮੀਰ ਜ਼ਿਲ੍ਹੇ ਦੇ ਰਾਜਪੁਰਾ ਖੇਤਰ ਦੇ ਫਰਾਸੀਪੁਰਾ ਪਿੰਡ ‘ਚ ਘੇਰਾਬੰਦੀ ਕਰ ਕੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ। ਉਨ੍ਹਾਂ ਕਿਹਾ ਕਿ ਅੱਤਵਾਦੀਆਂ ਵੱਲੋਂ ਬਲਾਂ ‘ਤੇ ਗੋਲੀਬਾਰੀ ਕਰਨ ਤੋਂ ਬਾਅਦ ਤਲਾਸ਼ੀ ਮੁਹਿੰਮ ਮੁਕਾਬਲੇ ‘ਚ ਬਦਲ ਗਈ। ਪੁਲਿਸ ਨੇ ਦੱਸਿਆ ਕਿ ਮੁਕਾਬਲੇ ‘ਚ ਅੱਤਵਾਦੀ ਮਾਰਿਆ ਗਿਆ। ਉਨ੍ਹਾਂ ਕਿਹਾ ਕਿ ਮਾਰੇ ਗਏ ਅੱਤਵਾਦੀ ਦੀ ਪਛਾਣ ਕੀਤੀ ਜਾ ਰਹੀ ਹੈ। ਕਸ਼ਮੀਰ ਜ਼ੋਨ ਪੁਲਿਸ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ‘ਤੇ ਇੱਕ ਪੋਸਟ ਵਿੱਚ ਕਿਹਾ, ‘ਇੱਕ ਅੱਤਵਾਦੀ ਦੀ ਲਾਸ਼ ਬਰਾਮਦ ਕੀਤੀ ਗਈ ਹੈ।’

ਪੁਲਿਸ ਨੇ ਦੱਸਿਆ ਕਿ ਮੁਕਾਬਲੇ ਵਾਲੀ ਥਾਂ ਤੋਂ ਹਥਿਆਰ, ਗੋਲਾ ਬਾਰੂਦ ਅਤੇ ਅਪਰਾਧਕ ਸਮੱਗਰੀ ਬਰਾਮਦ ਕੀਤੀ ਗਈ ਹੈ। ਹਰ ਰੋਜ਼ ਅੱਤਵਾਦੀ ਘੁਸਪੈਠ ਦੀ ਕੋਸ਼ਿਸ਼ ਕਰਦੇ ਹਨ, ਪਰ ਸੁਰੱਖਿਆ ਬਲਾਂ ਨੇ ਇਸ ਨੂੰ ਨਾਕਾਮ ਕਰ ਦਿੱਤਾ। ਸ਼ੁੱਕਰਵਾਰ ਨੂੰ ਉੜੀ ਸੈਕਟਰ ‘ਚ ਕੰਟਰੋਲ ਰੇਖਾ ‘ਤੇ ਸੁਰੱਖਿਆ ਬਲਾਂ ਨੇ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਅਤੇ ਦੋ ਅੱਤਵਾਦੀਆਂ ਨੂੰ ਮਾਰ ਦਿੱਤਾ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments