ਡੋਡਾ: ਜੰਮੂ ਕਸ਼ਮੀਰ ਦੇ ਡੋਡਾ ਜ਼ਿਲ੍ਹੇ ਦੇ ਇੱਕ ਦੂਰ-ਦੁਰਾਡੇ ਪਿੰਡ ਵਿੱਚ ਤਿੰਨ ਸ਼ੱਕੀ ਅੱਤਵਾਦੀਆਂ ਦੀ ਗਤੀਵਿਧੀ ਦੀ ਸੂਚਨਾ ਮਿਲਣ ਤੋਂ ਬਾਅਦ ਸੁਰੱਖਿਆ ਬਲਾਂ ਨੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਹੈ। ਇੱਕ ਸੀਨੀਅਰ ਪੁਲਿਸ ਅਧਿਕਾਰੀ ਨੇ ਬੀਤੇ ਦਿਨ ਇਹ ਜਾਣਕਾਰੀ ਦਿੱਤੀ।
ਡੋਡਾ ਦੇ ਸੀਨੀਅਰ ਪੁਲਿਸ ਸੁਪਰਡੈਂਟ ਸੰਦੀਪ ਮਹਿਤਾ ਨੇ ਦੱਸਿਆ ਕਿ ਇਹ ਮੁਹਿੰਮ ਸ਼ੁੱਕਰਵਾਰ ਸ਼ਾਮ ਨੂੰ ਥਾਥਰੀ ਦੇ ਭੱਲਾਰਾ ਖੇਤਰ ਵਿੱਚ ਸ਼ੁਰੂ ਕੀਤੀ ਗਈ ਸੀ ਅਤੇ ਇਹ ਹਾਲੇ ਵੀ ਜਾਰੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਪੁਲਿਸ ਅਤੇ ਫੌਜ ਨੇ ਪਿੰਡ ਅਤੇ ਆਲੇ ਦੁਆਲੇ ਦੇ ਜੰਗਲਾਂ ਦੇ ਇੱਕ ਵੱਡੇ ਹਿੱਸੇ ਨੂੰ ਘੇਰ ਲਿਆ ਹੈ, ਪਰ ਸ਼ੱਕੀ ਅੱਤਵਾਦੀਆਂ ਦਾ ਹਾਲੇ ਤੱਕ ਪਤਾ ਨਹੀਂ ਲੱਗ ਸਕਿਆ ਹੈ।
