Homeਪੰਜਾਬਨਹਿਰਾਂ ਤੇ ਦਰਿਆਵਾਂ ਦੇ ਪਾਣੀ ਦਾ ਪੱਧਰ ਲਗਾਤਾਰ ਵੱਧਦੇ ਦੇਖ ਜ਼ਿਲ੍ਹਾ ਮੈਜਿਸਟ੍ਰੇਟ...

ਨਹਿਰਾਂ ਤੇ ਦਰਿਆਵਾਂ ਦੇ ਪਾਣੀ ਦਾ ਪੱਧਰ ਲਗਾਤਾਰ ਵੱਧਦੇ ਦੇਖ ਜ਼ਿਲ੍ਹਾ ਮੈਜਿਸਟ੍ਰੇਟ ਡਾ. ਹਿਮਾਂਸ਼ੂ ਅਗਰਵਾਲ ਨੇ ਜਾਰੀ ਕੀਤੇ ਹੁਕਮ

ਜਲੰਧਰ : ਮੀਂਹ ਕਾਰਨ ਜ਼ਿਲ੍ਹੇ ਵਿੱਚ ਨਹਿਰਾਂ ਅਤੇ ਦਰਿਆਵਾਂ ਦੇ ਪਾਣੀ ਦਾ ਪੱਧਰ ਲਗਾਤਾਰ ਵੱਧ ਰਿਹਾ ਹੈ, ਜਿਸ ਕਾਰਨ ਹਾਦਸੇ ਵਾਪਰਨ ਦੀ ਸੰਭਾਵਨਾ ਹੈ। ਇਸ ਨੂੰ ਧਿਆਨ ਵਿੱਚ ਰੱਖਦੇ ਹੋਏ, ਜ਼ਿਲ੍ਹਾ ਮੈਜਿਸਟ੍ਰੇਟ ਡਾ. ਹਿਮਾਂਸ਼ੂ ਅਗਰਵਾਲ ਨੇ ਜਲੰਧਰ ਜ਼ਿਲ੍ਹੇ ਦੀਆਂ ਸਾਰੀਆਂ ਨਹਿਰਾਂ ਅਤੇ ਦਰਿਆਵਾਂ ਵਿੱਚ ਨਹਾਉਣ ‘ਤੇ ਪੂਰਨ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਭਾਰਤੀ ਸਿਵਲ ਰੱਖਿਆ ਜ਼ਾਬਤਾ ਦੀ ਧਾਰਾ 163 ਤਹਿਤ ਜਾਰੀ ਕੀਤੇ ਗਏ ਹਨ ਅਤੇ 3 ਸਤੰਬਰ 2025 ਤੱਕ ਲਾਗੂ ਰਹਿਣਗੇ।

ਹੁਕਮਾਂ ਵਿੱਚ ਸਪੱਸ਼ਟ ਤੌਰ ‘ਤੇ ਕਿਹਾ ਗਿਆ ਹੈ ਕਿ ਨਹਿਰਾਂ ਅਤੇ ਦਰਿਆਵਾਂ ਵਿੱਚ ਨਹਾਉਣਾ ਖ਼ਤਰੇ ਤੋਂ ਖਾਲੀ ਨਹੀਂ ਹੈ ਅਤੇ ਇਸ ਨਾਲ ਅਣਸੁਖਾਵੇਂ ਹਾਦਸੇ ਵਾਪਰ ਸਕਦੇ ਹਨ। ਅਜਿਹੀ ਸਥਿਤੀ ਵਿੱਚ, ਇਸ ਪਾਬੰਦੀ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇਗੀ। ਇਸ ਲਈ, ਪਿੰਡਾਂ ਦੇ ਸਰਪੰਚ, ਨੰਬਰਦਾਰ ਅਤੇ ਹੋਰ ਜ਼ਿੰਮੇਵਾਰ ਵਿਅਕਤੀਆਂ ਨੂੰ ਆਪਣੇ-ਆਪਣੇ ਖੇਤਰਾਂ ਵਿੱਚ ਇਨ੍ਹਾਂ ਹੁਕਮਾਂ ਦੀ ਪਾਲਣਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਇਸ ਦੇ ਨਾਲ ਹੀ, ਨਹਿਰੀ ਵਿਭਾਗ ਅਤੇ ਜਲ ਸਰੋਤ ਵਿਭਾਗ ਦੇ ਅਧਿਕਾਰੀਆਂ ਨੂੰ ਨਜ਼ਰ ਰੱਖਣ ਦੇ ਨਿਰਦੇਸ਼ ਦਿੱਤੇ ਗਏ ਹਨ ਤਾਂ ਜੋ ਕੋਈ ਵੀ ਵਿਅਕਤੀ ਇਨ੍ਹਾਂ ਪਾਬੰਦੀਆਂ ਦੀ ਉਲੰਘਣਾ ਨਾ ਕਰ ਸਕੇ।

ਜੇਕਰ ਕਿਸੇ ਵੀ ਵਿਅਕਤੀ ਵੱਲੋਂ ਹੁਕਮਾਂ ਦੀ ਉਲੰਘਣਾ ਕੀਤੀ ਜਾਂਦੀ ਹੈ, ਤਾਂ ਪੁਲਿਸ ਨੂੰ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਪ੍ਰਸ਼ਾਸਨ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਨਹਿਰਾਂ ਅਤੇ ਦਰਿਆਵਾਂ ਤੋਂ ਦੂਰ ਰਹਿਣ ਅਤੇ ਬੱਚਿਆਂ ਨੂੰ ਇਨ੍ਹਾਂ ਜਲ ਸਰੋਤਾਂ ਦੇ ਨੇੜੇ ਨਾ ਜਾਣ ਦੇਣ। ਇਹ ਪਾਬੰਦੀ ਸਾਵਧਾਨੀ ਦੇ ਤੌਰ ‘ਤੇ ਲਗਾਈ ਗਈ ਹੈ ਤਾਂ ਜੋ ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬਚਿਆ ਜਾ ਸਕੇ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments