ਪੰਜਾਬ: ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਭਾਜਪਾ ਦੇ ਸੀਨੀਅਰ ਆਗੂ ਡਾ: ਜਗਮੋਹਨ ਸਿੰਘ ਰਾਜੂ ਨੇ ਪੰਜਾਬ ਦੇ ਜਨਰਲ ਸਕੱਤਰ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਇਸ ਸਬੰਧੀ ਡਾ: ਰਾਜੂ ਨੇ 5 ਜੂਨ ਨੂੰ ਸੰਗਠਨ ਮੰਤਰੀ ਨੂੰ ਪੱਤਰ ਲਿਖਿਆ ਸੀ, ਜੋ ਉਨ੍ਹਾਂ ਅੱਜ ਸੋਸ਼ਲ ਮੀਡੀਆ ‘ਤੇ ਸਾਂਝਾ ਕੀਤਾ ।
ਪੱਤਰ ਵਿੱਚ ਕਿਹਾ ਗਿਆ ਹੈ ਕਿ ਉਨ੍ਹਾਂ ਨੇ ਪਿਛਲੇ ਚਾਰ ਸਾਲਾਂ ਵਿੱਚ ਪਾਰਟੀ ਦੇ ਮੀਤ ਪ੍ਰਧਾਨ ਅਤੇ ਜਨਰਲ ਸਕੱਤਰ ਵਜੋਂ ਕੰਮ ਕੀਤਾ ਹੈ ਅਤੇ ਇਹ ਉਨ੍ਹਾਂ ਲਈ ਚੰਗਾ ਤਜਰਬਾ ਸੀ। ਉਨ੍ਹਾਂ ਇਹ ਫ਼ੈਸਲਾ ਭਾਜਪਾ ਵੱਲੋਂ ਕੇਵਲ ਸਿੰਘ ਢਿੱਲੋਂ ਨੂੰ ਪੰਜਾਬ ਭਾਜਪਾ ਦਾ ਨਵਾਂ ਸੂਬਾ ਪ੍ਰਧਾਨ ਨਿਯੁਕਤ ਕਰਨ ਤੋਂ ਬਾਅਦ ਲਿਆ ਹੈ।
