ਜਲੰਧਰ : ਜਲੰਧਰ ਤੋਂ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸੀਨੀਅਰ ਨੇਤਾ ਅਤੇ ਸਾਬਕਾ ਮੰਤਰੀ ਮਨੋਰੰਜਨ ਕਾਲੀਆ ਦੀ ਸਿਹਤ ਅੱਜ ਅਚਾਨਕ ਵਿਗੜ ਗਈ। ਉਹ ਗੁਰੂ ਨਾਨਕਪੁਰਾ ਰੇਲਵੇ ਫਾਟਕ ’ਤੇ ਬਣਨ ਵਾਲੇ ਰੇਲਵੇ ਓਵਰਬ੍ਰਿਜ (ਆਰ.ਓ.ਬੀ.) ਪ੍ਰਾਜੈਕਟ ਦੇ ਨੀਂਹ ਪੱਥਰ ਸਮਾਗਮ ਵਿੱਚ ਸ਼ਾਮਲ ਹੋਣ ਲਈ ਆਏ ਸਨ।
ਦੱਸਿਆ ਜਾ ਰਿਹਾ ਹੈ ਕਿ ਪ੍ਰੋਗਰਾਮ ਸ਼ੁਰੂ ਹੋਣ ਤੋਂ ਠੀਕ ਪਹਿਲਾਂ ਉਨ੍ਹਾਂ ਦੀ ਸਿਹਤ ਅਚਾਨਕ ਵਿਗੜ ਗਈ, ਜਿਸ ਕਾਰਨ ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ ਬਣ ਗਿਆ। ਮੌਕੇ ‘ਤੇ ਮੌਜੂਦ ਲੋਕਾਂ ਅਤੇ ਅਧਿਕਾਰੀਆਂ ਨੇ ਤੁਰੰਤ ਉਸ ਨੂੰ ਮੁੱਢਲੀ ਸਹਾਇਤਾ ਦਿੱਤੀ ਅਤੇ ਇਲਾਜ ਲਈ ਨਜ਼ਦੀਕੀ ਹਸਪਤਾਲ ਪਹੁੰਚਾਇਆ।
ਵਰਣਨਯੋਗ ਹੈ ਕਿ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਗੁਰੂ ਨਾਨਕਪੁਰਾ ਅਤੇ ਗੜ੍ਹਾ ਰੇਲਵੇ ਫਾਟਕਾਂ ‘ਤੇ ਬਣਨ ਵਾਲੇ ਰੇਲਵੇ ਓਵਰਬ੍ਰਿਜ (ਆਰ.ਓ.ਬੀ.) ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣ ਪਹੁੰਚੇ ਸਨ। ਇਸ ਪ੍ਰੋਗਰਾਮ ਦੌਰਾਨ ਮਨੋਰੰਜਨ ਕਾਲੀਆ ਦੀ ਸਿਹਤ ਵਿਗੜਨ ਦੀ ਘਟਨਾ ਸਾਹਮਣੇ ਆਈ।
