ਚੰਡੀਗੜ੍ਹ: ਹਰਿਆਣਾ ਸਰਕਾਰ ਨੇ ਸੀਨੀਅਰ ਆਈ.ਏ.ਐਸ. ਅਧਿਕਾਰੀ ਕੇ. ਮਕਰੰਦ ਪਾਂਡੁਰੰਗ ਨੂੰ ‘ਜੋ ਹਾਲੇ ਸੂਚਨਾ , ਲੋਕ ਸੰਪਰਕ , ਭਾਸ਼ਾ ਅਤੇ ਸੰਸਕ੍ਰਿਤੀ ਵਿਭਾਗ ਅਤੇ ਖਾਨ ਅਤੇ ਭੂ-ਵਿਗਿਆਨ ਵਿਭਾਗ ਦੇ ਕਮਿਸ਼ਨਰ ਅਤੇ ਸਕੱਤਰ ਹਨ , ਨੂੰ ਮੌਜੂਦਾ ਜ਼ਿੰਮੇਵਾਰੀਆਂ ਤੋਂ ਇਲਾਵਾ ਚਰਖੀ ਦਾਦਰੀ ਜ਼ਿਲ੍ਹੇ ਦੇ ਲਈ ਅਧਿਕਾਰੀ ਨਿਯੁਕਤ ਕੀਤਾ ਗਿਆ ਹੈ ।
ਇਸ ਸਬੰਧੀ ਮੁੱਖ ਸਕੱਤਰ ਅਨੁਰਾਗ ਰਸਤੋਗੀ ਨੇ ਹੁਕਮ ਜਾਰੀ ਕੀਤੇ ਹਨ
ਸੋਧੀ ਹੋਈ ਫੀਡਬੈਕ ਪ੍ਰਣਾਲੀ ਦੇ ਅਨੁਸਾਰ, ਕੇ. ਮਕਰੰਦ ਪਾਂਡੁਰੰਗ ਹਰ ਤਿਮਾਹੀ ਵਿੱਚ ਨਿਗਰਾਨੀ ਅਤੇ ਤਾਲਮੇਲ ਸੈੱਲ ਨੂੰ ਫੀਡਬੈਕ ਦੇਣਗੇ। ਇਸ ਵਿੱਚ 25 ਕਰੋੜ ਰੁਪਏ ਜਾਂ ਇਸ ਤੋਂ ਵੱਧ ਦੀ ਲਾਗਤ ਵਾਲੇ ਪ੍ਰੋਜੈਕਟਾਂ ਦੀ ਸਮੀਖਿਆ, ਸਮੁੱਚੀ ਅਪਰਾਧ ਸਥਿਤੀ ਅਤੇ ਗੰਭੀਰ ਅਪਰਾਧਾਂ ਦੀਆਂ ਘਟਨਾਵਾਂ, ਚੌਕਸੀ ਦੇ ਮਾਮਲੇ, ‘ਸੇਵਾ ਦਾ ਅਧਿਕਾਰ ਕਾਨੂੰਨ’ ਤਹਿਤ ਸੇਵਾ ਪ੍ਰਦਾਨ ਕਰਨ ਦੀ ਪ੍ਰਭਾਵਸ਼ੀਲਤਾ ਅਤੇ ਸਿਹਤ, ਸਿੱਖਿਆ ਅਤੇ ਸਮਾਜਿਕ ਖੇਤਰਾਂ ਦੇ ਕੰਮਕਾਜ ਸ਼ਾਮਲ ਹੋਣਗੇ।
ਉਹ ਟੈਕਸ, ਜੀ.ਐਸ.ਟੀ. ਅਤੇ ਹੋਰ ਸਬੰਧਤ ਮਾਮਲਿਆਂ ਬਾਰੇ ਡੀ.ਈ.ਟੀ.ਸੀ. ਨੂੰ ਦਰਪੇਸ਼ ਸਮੱਸਿਆਵਾਂ ਦੀ ਵੀ ਸਮੀਖਿਆ ਕਰਨਗੇ। ਇਸ ਤੋਂ ਇਲਾਵਾ ਉਹ ਡਿਪਟੀ ਕਮਿਸ਼ਨਰ ਅਤੇ ਪੁਲਿਸ ਸੁਪਰਡੈਂਟ ਦੀ ਹਾਜ਼ਰੀ ਵਿੱਚ ਵਿਧਾਇਕਾਂ ਅਤੇ ਹੋਰ ਲੋਕ ਨੁਮਾਇੰਦਿਆਂ ਨਾਲ ਗੱਲਬਾਤ ਕਰ ਸਕਦੇ ਹਨ ਅਤੇ ਸਿਹਤ ਜਾਂ ਸਿੱਖਿਆ ਵਿਭਾਗ ਨਾਲ ਸਬੰਧਤ ਕਿਸੇ ਵੀ ਜ਼ਰੂਰੀ ਸਹੂਲਤ ਦਾ ਦੌਰਾ ਵੀ ਕਰ ਸਕਦੇ ਹਨ।












