Home ਦੇਸ਼ ਸੀਨੀਅਰ ਆਈ.ਪੀ.ਐਸ. ਅਧਿਕਾਰੀ ਆਨੰਦ ਜੈਨ ਨੂੰ ਤੁਰੰਤ ਪ੍ਰਭਾਵ ਨਾਲ ਲੱਦਾਖ ਦਾ ਡੀ.ਜੀ.ਪੀ....

ਸੀਨੀਅਰ ਆਈ.ਪੀ.ਐਸ. ਅਧਿਕਾਰੀ ਆਨੰਦ ਜੈਨ ਨੂੰ ਤੁਰੰਤ ਪ੍ਰਭਾਵ ਨਾਲ ਲੱਦਾਖ ਦਾ ਡੀ.ਜੀ.ਪੀ. ਨਿਯੁਕਤ

0

ਸ਼੍ਰੀਨਗਰ: ਗ੍ਰਹਿ ਮੰਤਰਾਲੇ ਨੇ ਬੀਤੇ ਦਿਨ ਸੀਨੀਅਰ ਆਈ.ਪੀ.ਐਸ. ਅਧਿਕਾਰੀ ਆਨੰਦ ਜੈਨ ਨੂੰ ਤੁਰੰਤ ਪ੍ਰਭਾਵ ਨਾਲ ਲੱਦਾਖ ਦਾ ਪੁਲਿਸ ਡਾਇਰੈਕਟਰ ਜਨਰਲ (ਡੀ.ਜੀ.ਪੀ.) ਨਿਯੁਕਤ ਕੀਤਾ ਹੈ।

ਗ੍ਰਹਿ ਮੰਤਰਾਲੇ ਦੇ ਹੁਕਮਾਂ ਅਨੁਸਾਰ, 1999 ਬੈਚ ਦੇ ਏ.ਜੀ.ਐਮ.ਯੂ.ਟੀ. ਕੇਡਰ ਦੇ ਆਈ.ਪੀ.ਐਸ. ਅਧਿਕਾਰੀ ਆਨੰਦ ਜੈਨ ਨੂੰ ਜੰਮੂ-ਕਸ਼ਮੀਰ ਤੋਂ ਲੱਦਾਖ ਤਬਦੀਲ ਕਰ ਦਿੱਤਾ ਗਿਆ ਹੈ ਅਤੇ ਅਗਲੇ ਹੁਕਮਾਂ ਤੱਕ ਉਹ ਕੇਂਦਰ ਸ਼ਾਸਤ ਪ੍ਰਦੇਸ਼ ਦੇ ਡੀ.ਜੀ.ਪੀ. ਵਜੋਂ ਕੰਮ ਕਰਨਗੇ।

ਜੈਨ ਜੰਮੂ ਅਤੇ ਕਸ਼ਮੀਰ ਪੁਲਿਸ ਵਿੱਚ ਸੇਵਾ ਕੀਤੀ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਵਿੱਚ ਕਈ ਮਹੱਤਵਪੂਰਨ ਅਹੁਦਿਆਂ ‘ਤੇ ਕੰਮ ਕੀਤਾ ਹੈ, ਜਿਸ ਵਿੱਚ ਆਈ.ਜੀ.ਪੀ. ਜੰਮੂ ਜ਼ੋਨ, ਡਾਇਰੈਕਟਰ ਐਂਟੀ ਕੁਰੱਪਸ਼ਨ ਬਿਊਰੋ ਅਤੇ ਏ.ਡੀ.ਜੀ.ਪੀ. ਆਰਮਡ ਦੇ ਅਹੁਦੇ ਸ਼ਾਮਲ ਹਨ।

NO COMMENTS

LEAVE A REPLY

Please enter your comment!
Please enter your name here

Exit mobile version