HomePunjabਪੰਜਾਬ ਭਾਜਪਾ ਦੇ ਸੀਨੀਅਰ ਆਗੂ ਈ.ਡੀ ਦੇ ਰਾਡਾਰ 'ਤੇ

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਈ.ਡੀ ਦੇ ਰਾਡਾਰ ‘ਤੇ

ਚੰਡੀਗੜ੍ਹ: ਪੰਜਾਬ ਭਾਜਪਾ ਦੇ ਸੀਨੀਅਰ ਆਗੂ ਅਤੇ ਦੋ ਵਾਰ ਸਾਬਕਾ ਵਿਧਾਇਕ ਅਤੇ ਭਾਜਪਾ ਦੀ ਪੰਜਾਬ ਇਕਾਈ ਦੇ ਸੀਨੀਅਰ ਪ੍ਰਧਾਨ ਮੀਤ ਪ੍ਰਧਾਨ ਅਰਵਿੰਦ ਖੰਨਾ (Arvind Khanna) ਹੁਣ ਇਨਫੋਰਸਮੈਂਟ ਡਾਇਰੈਕਟੋਰੇਟ (Enforcement Directorate) (ਈ.ਡੀ.) ਦੇ ਰਡਾਰ ‘ਚ ਆ ਗਏ ਹਨ, ਜਿਸ ਤੋਂ ਬਾਅਦ ਅਰਵਿੰਦ ਖੰਨਾ ਨੂੰ ਈਡੀ ਸਾਹਮਣੇ ਪੇਸ਼ ਹੋਣ ਲਈ ਸੰਮਨ ਜਾਰੀ ਕੀਤੇ ਗਏ ਹਨ। ਇਸ ਸਬੰਧੀ ਈਡੀ ਵੱਲੋਂ ਮਨੀ ਲਾਂਡਰਿੰਗ ਰੋਕੂ ਕਾਨੂੰਨ ਤਹਿਤ ਖੰਨਾ ਨੂੰ ਸੰਮਨ ਭੇਜ ਕੇ 30 ਜਨਵਰੀ ਨੂੰ ਪੇਸ਼ ਹੋਣ ਦੇ ਹੁਕਮ ਜਾਰੀ ਕੀਤੇ ਗਏ ਹਨ।

ਸੂਤਰਾਂ ਮੁਤਾਬਕ ਇਸ ਤੋਂ ਪਹਿਲਾਂ ਵੀ ਈ.ਡੀ ਖੰਨਾ ਨੂੰ 6 ਜਨਵਰੀ ਨੂੰ ਨੋਟਿਸ ਜਾਰੀ ਕਰਕੇ 15 ਜਨਵਰੀ ਨੂੰ ਪੇਸ਼ ਹੋਣ ਦੇ ਹੁਕਮ ਦਿੱਤੇ ਗਏ ਸਨ ਪਰ ਅਰਵਿੰਦ ਖੰਨਾ ਨੇ ਸੰਮਨ ਟਾਲ ਦਿੱਤਾ ਸੀ। ਇਸ ਤੋਂ ਬਾਅਦ ਈਡੀ ਨੇ ਉਨ੍ਹਾਂ ਨੂੰ ਇਹ ਦੂਜਾ ਨੋਟਿਸ ਜਾਰੀ ਕਰਕੇ 30 ਜਨਵਰੀ ਨੂੰ ਪੇਸ਼ ਹੋਣ ਲਈ ਕਿਹਾ ਹੈ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments