Home ਦੇਸ਼ ਆਰ.ਐੱਸ.ਐੱਸ. ਦੇ ਸੀਨੀਅਰ ਨੇਤਾ ਦੀ ਸੜਕ ਹਾਦਸੇ ‘ਚ ਹੋਈ ਮੌਤ

ਆਰ.ਐੱਸ.ਐੱਸ. ਦੇ ਸੀਨੀਅਰ ਨੇਤਾ ਦੀ ਸੜਕ ਹਾਦਸੇ ‘ਚ ਹੋਈ ਮੌਤ

0

ਉਡੁਪੀ: ਕਰਨਾਟਕ ਦੇ ਉਡੁਪੀ ਵਿੱਚ ਅੱਜ ਸਵੇਰੇ ਕੋਟਾ ਚੌਰਾਹੇ ‘ਤੇ ਸਾਇਕਲ ਤੋਂ ਸੜਕ ਪਾਰ ਕਰ ਰਹੇ ਰਾਸ਼ਟਰੀ ਸਵੈਮ ਸੇਵਕ ਸੰਘ (ਆਰ.ਐੱਸ.ਐੱਸ.) ਦੇ ਇਕ ਸੀਨੀਅਰ ਨੇਤਾ ਦੀ ਕਾਰ ਦੀ ਟੱਕਰ ਨਾਲ ਮੌਤ ਹੋ ਗਈ।

ਪੁਲਿਸ ਮੁਤਾਬਕ ਮ੍ਰਿਤਕ ਦੀ ਪਛਾਣ ਉਡੁਪੀ ਜ਼ਿਲ੍ਹੇ ਦੇ ਕੋਟਾ ਮੈਨੂਰੂ ਦੇ ਰਹਿਣ ਵਾਲੇ ਗੁਰੂਦਾਸ ਸ਼ੇਨੋਏ (65) ਵਜੋਂ ਹੋਈ ਹੈ। ਹਾਦਸੇ ਦੇ ਸਮੇਂ ਉਹ ਅਮ੍ਰਿਤੇਸ਼ਵਰੀ ਮੰਦਰ ਜਾ ਰਹੇ ਸਨ। ਉਸਨੇ ਦੱਸਿਆ ਕਿ ਉਡੁਪੀ ਤੋਂ ਕੁੰਡਾਪੁਰਾ ਵੱਲ ਜਾ ਰਹੀ ਇੱਕ ਕਾਰ ਨੇ ਉਨ੍ਹਾਂ ਦੇ ਸਾਈਕਲ ਨੂੰ ਟੱਕਰ ਮਾਰ ਦਿੱਤੀ।

ਇਕ ਸੀਨੀਅਰ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਜ਼ੋਰਦਾਰ ਟੱਕਰ ਕਾਰਨ ਕਾਰ ਪਲਟ ਗਈ। ਹਾਦਸੇ ਵਿੱਚ ਕਾਰ ਚਾਲਕ ਦੇ ਗੰਭੀਰ ਜ਼ਖ਼ਮੀ ਹੋਣ ਤੋਂ ਬਾਅਦ ਉਨ੍ਹਾਂ ਨੂੰ ਬ੍ਰਹਮਾਵਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ।

NO COMMENTS

LEAVE A REPLY

Please enter your comment!
Please enter your name here

Exit mobile version