ਬਿਹਾਰ: ਬਿਹਾਰ ਦੇ ਸੁਪੌਲ ਜ਼ਿਲ੍ਹੇ ਦੇ ਕਿਸ਼ਨਪੁਰ ਥਾਣਾ ਖੇਤਰ ਤੋਂ ਪੁਲਿਸ ਨੇ ਬੀਤੇ ਦਿਨ ਇੱਕ ਔਰਤ ਦੀ ਸਿਰ ਕੱਟੀ ਹੋਈ ਲਾਸ਼ ਬਰਾਮਦ ਕੀਤੀ ਹੈ, ਜਿਸ ਤੋਂ ਬਾਅਦ ਇਲਾਕੇ ਵਿੱਚ ਸਨਸਨੀ ਫੈਲ ਗਈ।
ਪੁਲਿਸ ਸੂਤਰਾਂ ਨੇ ਦੱਸਿਆ ਕਿ ਪਿੰਡ ਵਾਸੀਆਂ ਨੇ ਕੋਸੀ ਦੇ ਪੂਰਬੀ ਬੰਨ੍ਹ ਦੇ ਸਪੁਰ ਨੰਬਰ 49 ‘ਤੇ ਪਿੰਡ ਰਤਨਪੁਰਾ ਨੇੜੇ ਇਕ ਔਰਤ ਦੀ ਸਿਰ ਕੱਟੀ ਹੋਈ ਲਾਸ਼ ਦੇਖੀ ਅਤੇ ਪੁਲਿਸ ਨੂੰ ਸੂਚਨਾ ਦਿੱਤੀ। ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮੌਕੇ ਤੋਂ ਸਬੂਤ ਇਕੱਠੇ ਕਰਨ ਲਈ ਫੋਰੈਂਸਿਕ ਟੀਮ ਨੂੰ ਵੀ ਬੁਲਾਇਆ ਗਿਆ।
ਸੂਤਰਾਂ ਨੇ ਦੱਸਿਆ ਕਿ ਲਾਸ਼ ਦਾ ਸਿਰ ਹਾਲੇ ਤੱਕ ਬਰਾਮਦ ਨਹੀਂ ਹੋਇਆ ਹੈ, ਜਿਸ ਕਾਰਨ ਉਸ ਦੀ ਪਛਾਣ ਨਹੀਂ ਹੋ ਸਕੀ ਹੈ। ਪਛਾਣ ਲਈ ਨੇੜਲੇ ਥਾਣਿਆਂ ਨੂੰ ਸੂਚਨਾ ਭੇਜ ਦਿੱਤੀ ਗਈ ਹੈ। ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਸਦਰ ਹਸਪਤਾਲ ਭੇਜ ਦਿੱਤਾ ਹੈ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।












