Home ਦੇਸ਼ ਨਰੇਲਾ ‘ਚ ਜਿੰਮ ਦੇ ਬਾਹਰ ਪ੍ਰਾਪਰਟੀ ਡੀਲਰ ਦਾ ਕਤਲ

ਨਰੇਲਾ ‘ਚ ਜਿੰਮ ਦੇ ਬਾਹਰ ਪ੍ਰਾਪਰਟੀ ਡੀਲਰ ਦਾ ਕਤਲ

0

ਨਵੀਂ ਦਿੱਲੀ: ਉੱਤਰੀ ਦਿੱਲੀ ਦੇ ਨਰੇਲਾ ਇਲਾਕੇ ਵਿੱਚ ਸਵੇਰੇ-ਸਵੇਰੇ ਇੱਕ ਸਨਸਨੀਖੇਜ਼ ਵਾਰਦਾਤ ਸਾਹਮਣੇ ਆਈ ਹੈ। ਜਿੰਮ ਦੇ ਬਾਹਰ ਅਣਪਛਾਤੇ ਹਮਲਾਵਰਾਂ ਨੇ ਇੱਕ ਪ੍ਰਾਪਰਟੀ ਡੀਲਰ ’ਤੇ ਤਾਬੜਤੋੜ ਗੋਲੀਆਂ ਚਲਾ ਕੇ ਉਸਦਾ ਦਾ ਕਤਲ ਕਰ ਦਿੱਤਾ। ਵਾਰਦਾਤ ਤੋਂ ਬਾਅਦ ਇਲਾਕੇ ਵਿੱਚ ਹੜਕੰਪ ਮਚ ਗਿਆ ਅਤੇ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਪੁਲਿਸ ਮੁਤਾਬਕ ਇਹ ਘਟਨਾ ਸਵੇਰੇ ਕਰੀਬ 7 ਵਜੇ ਵਾਪਰੀ। ਹਮਲਾਵਰਾਂ ਨੇ ਪ੍ਰਮੋਦ ਨਾਮਕ ਪ੍ਰਾਪਰਟੀ ਡੀਲਰ ’ਤੇ ਗੋਲੀਆਂ ਚਲਾਈਆਂ ਅਤੇ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੌਕੇ ਤੋਂ ਫਰਾਰ ਹੋ ਗਏ।

CCTV ਫੁਟੇਜ ਖੰਗਾਲ ਰਹੀ ਪੁਲਿਸ

ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਹਮਲਾਵਰਾਂ ਦੀ ਪਛਾਣ ਕਰਨ ਲਈ ਇਲਾਕੇ ਵਿੱਚ ਲੱਗੇ CCTV ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ। ਪੁਲਿਸ ਵੱਲੋਂ ਵਾਰਦਾਤ ਦੇ ਕਾਰਨਾਂ ਅਤੇ ਹਮਲਾਵਰਾਂ ਬਾਰੇ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ। ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਘਟਨਾ ਸਬੰਧੀ ਹੋਰ ਵੇਰਵਿਆਂ ਦੀ ਉਡੀਕ ਹੈ।

NO COMMENTS

LEAVE A REPLY

Please enter your comment!
Please enter your name here

Exit mobile version