Homeਦੇਸ਼ਦਿੱਲੀ 'ਚ ਕਈ ਕਾਂਗਰਸੀ ਵਿਧਾਇਕ ਹਿਰਾਸਤ 'ਚ

ਦਿੱਲੀ ‘ਚ ਕਈ ਕਾਂਗਰਸੀ ਵਿਧਾਇਕ ਹਿਰਾਸਤ ‘ਚ

ਭੋਪਾਲ: ਮੱਧ ਪ੍ਰਦੇਸ਼ ਰਾਜ ਸਭਾ ਚੋਣਾਂ ਨੂੰ ਲੈ ਕੇ ਪੈਦਾ ਹੋਇਆ ਸਿਆਸੀ ਵਿਵਾਦ ਹੁਣ ਰਾਸ਼ਟਰੀ ਰਾਜਧਾਨੀ ਦੀਆਂ ਸੜਕਾਂ ‘ਤੇ ਪਹੁੰਚ ਗਿਆ ਹੈ। ਕਾਂਗਰਸ ਉਮੀਦਵਾਰ ਮੀਨਾਕਸ਼ੀ ਨਟਰਾਜਨ ਦੀ ਨਾਮਜ਼ਦਗੀ ਰੱਦ ਕੀਤੇ ਜਾਣ ਦੇ ਵਿਰੋਧ ‘ਚ ਅੱਜ , ਸ਼ੁੱਕਰਵਾਰ ਨੂੰ ਦਿੱਲੀ ‘ਚ ਕਾਂਗਰਸੀ ਵਿਧਾਇਕਾਂ ਨੇ ਰਾਸ਼ਟਰਪਤੀ ਭਵਨ ਵੱਲ ਮਾਰਚ ਕਰਨ ਦੀ ਕੋਸ਼ਿਸ਼ ਕੀਤੀ ਪਰ ਪੁਲਿਸ ਨੇ ਉਨ੍ਹਾਂ ਨੂੰ ਰਸਤੇ ‘ਚ ਹੀ ਰੋਕ ਲਿਆ ਅਤੇ ਹਿਰਾਸਤ ‘ਚ ਲੈ ਲਿਆ।

ਸੂਬਾ ਕਾਂਗਰਸ ਆਗੂਆਂ ਦਾ ਕਹਿਣਾ ਹੈ ਕਿ ਰਾਜ ਸਭਾ ਚੋਣ ਪ੍ਰਕਿਰਿਆ ਵਿੱਚ ਲੋਕਤਾਂਤਰਿਕ ਕਦਰਾਂ-ਕੀਮਤਾਂ ਦੀ ਅਣਦੇਖੀ ਕੀਤੀ ਗਈ ਹੈ ਅਤੇ ਪਾਰਟੀ ਉਮੀਦਵਾਰ ਨਾਲ ਇਨਸਾਫ਼ ਨਹੀਂ ਕੀਤਾ ਗਿਆ। ਇਸ ਮੁੱਦੇ ਨੂੰ ਲੈ ਕੇ ਕਾਂਗਰਸੀ ਵਿਧਾਇਕ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਮੁਲਾਕਾਤ ਕਰ ਆਪਣੀ ਗੱਲ ਰੱਖਣਾ ਚਾਹੁੰਦੇ ਸਨ । ਹਾਲਾਂਕਿ ਰਾਸ਼ਟਰਪਤੀ ਸਕੱਤਰੇਤ ਵੱਲੋਂ ਮੁਲਾਕਾਤ ਦੇ ਲਈ ਸਮਾਂ ਨਾ ਹੋਣ ਦੀ ਸੂਚਨਾ ਦਿੱਤੀ ਗਈ ਸੀ ।

ਇਸ ਦੇ ਬਾਵਜੂਦ ਕਾਂਗਰਸੀ ਵਿਧਾਇਕ ਤੇ ਆਗੂ ਵਿਰੋਧੀ ਧਿਰ ਦੇ ਆਗੂ ਉਮੰਗ ਸਿੰਘਰ ਦੀ ਅਗਵਾਈ ਹੇਠ ਰਾਸ਼ਟਰਪਤੀ ਭਵਨ ਵੱਲ ਵਧੇ। ਪੁਲਿਸ ਨੇ ਦਿੱਲੀ ਵਿੱਚ ਕਾਂਗਰਸ ਦੇ ਮੁੱਖ ਦਫ਼ਤਰ 24 ਅਕਬਰ ਰੋਡ ਨੇੜੇ ਬੈਰੀਕੇਡ ਲਗਾ ਕੇ ਮਾਰਚ ਨੂੰ ਰੋਕ ਦਿੱਤਾ। ਪ੍ਰਦਰਸ਼ਨਕਾਰੀਆਂ ਨੇ ਅੱਗੇ ਵਧਣ ਦੀ ਕੋਸ਼ਿਸ਼ ਕੀਤੀ, ਜਿਸ ਤੋਂ ਬਾਅਦ ਪੁਲਿਸ ਨੇ ਕਈ ਨੇਤਾਵਾਂ ਅਤੇ ਵਿਧਾਇਕਾਂ ਨੂੰ ਹਿਰਾਸਤ ‘ਚ ਲੈ ਲਿਆ।

ਘਟਨਾ ਵਾਲੀ ਥਾਂ ‘ਤੇ ਸੂਬਾ ਕਾਂਗਰਸ ਪ੍ਰਧਾਨ ਜੀਤੂ ਪਟਵਾਰੀ ਸਮੇਤ ਪਾਰਟੀ ਦੇ ਕਈ ਸੀਨੀਅਰ ਆਗੂ ਮੌਜੂਦ ਸਨ। ਇਸ ਦੌਰਾਨ ਕਾਂਗਰਸੀ ਵਰਕਰਾਂ ਨੇ ਕੇਂਦਰ ਸਰਕਾਰ ਅਤੇ ਚੋਣ ਅਮਲ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਕਈ ਆਗੂ ਬੈਰੀਕੇਡਾਂ ‘ਤੇ ਚੜ੍ਹ ਕੇ ਪ੍ਰਦਰਸ਼ਨ ਕਰਦੇ ਦੇਖੇ ਗਏ, ਜਿਸ ਕਾਰਨ ਇਲਾਕੇ ‘ਚ ਕੁਝ ਸਮੇਂ ਲਈ ਤਣਾਅ ਵਾਲੀ ਸਥਿਤੀ ਬਣੀ ਰਹੀ ।

ਕਾਂਗਰਸ ਦਾ ਦੋਸ਼ ਹੈ ਕਿ ਮੀਨਾਕਸ਼ੀ ਨਟਰਾਜਨ ਦੀ ਨਾਮਜ਼ਦਗੀ ਰੱਦ ਕਰਨਾ ਮਹਿਜ਼ ਪ੍ਰਸ਼ਾਸਨਿਕ ਫ਼ੈਸਲਾ ਨਹੀਂ ਸਗੋਂ ਲੋਕਤਾਂਤਰਿਕ ਅਧਿਕਾਰਾਂ ‘ਤੇ ਹਮਲਾ ਹੈ। ਪਾਰਟੀ ਹੁਣ ਇਸ ਮੁੱਦੇ ਨੂੰ ਕਾਨੂੰਨੀ ਅਤੇ ਸਿਆਸੀ ਦੋਹਾਂ ਪੱਧਰਾਂ ‘ਤੇ ਉਠਾਉਣ ਦੀ ਤਿਆਰੀ ਕਰ ਰਹੀ ਹੈ। ਰਾਜ ਸਭਾ ਚੋਣਾਂ ਤੋਂ ਸ਼ੁਰੂ ਹੋਏ ਇਸ ਵਿਵਾਦ ਨੇ ਹੁਣ ਦਿੱਲੀ ਦੀ ਸਿਆਸਤ ਵਿੱਚ ਵੀ ਹਲਚਲ ਮਚਾ ਦਿੱਤੀ ਹੈ। ਆਉਣ ਵਾਲੇ ਦਿਨਾਂ ਵਿੱਚ ਕਾਂਗਰਸ ਇਸ ਮਾਮਲੇ ਵਿੱਚ ਹੋਰ ਹਮਲਾਵਰ ਹੋਣ ਦੇ ਸੰਕੇਤ ਮਿਲ ਰਹੇ ਹਨ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments