Homeਪੰਜਾਬਇਕਬਾਲ ਸਿੰਘ ਝੂੰਦਾਂ ਸਮੇਤ ਕਈ ਆਗੂ "ਵਾਰਸ ਪੰਜਾਬ ਦੇ" 'ਚ ਹੋਏ ਸ਼ਾਮਲ

ਇਕਬਾਲ ਸਿੰਘ ਝੂੰਦਾਂ ਸਮੇਤ ਕਈ ਆਗੂ “ਵਾਰਸ ਪੰਜਾਬ ਦੇ” ‘ਚ ਹੋਏ ਸ਼ਾਮਲ

ਚੰਡੀਗੜ੍ਹ : ਸੀਨੀਅਰ ਆਗੂ ਤੇ ਅਕਾਲ ਤਖ਼ਤ ਵਲੋਂ ਬਣਾਈ ਪੰਜ ਮੈਂਬਰੀ ਕਮੇਟੀ ਵਿਚ ਸ਼ਾਮਲ ਸੀਨੀਅਰ ਆਗੂ ਇਕਬਾਲ ਸਿੰਘ ਝੂੰਦਾਂ ਹੋਰ ਕਈ ਆਗੂਆਂ ਸਮੇਤ ਅਕਾਲੀ ਦਲ ਵਾਰਸ ਪੰਜਾਬ ਵਿਚ ਸ਼ਾਮਲ ਹੋਏ ਹਨ, ਇਸ ਦੇ ਨਾਲ ਹੀ , ਦੂਜੇ ਪਾਸੇ ਸੀਨੀਅਰ ਆਗੂ ਜਥੇਦਾਰ ਸੰਤਾ ਸਿੰਘ ਉਮੈਦਪੁਰੀ ਅਤੇ ਜਰਨਲ ਸਕੱਤਰ ਜਸਬੀਰ ਸਿੰਘ ਘੁੰਮਣ ਮੁੜ ਅਕਾਲੀ ਦਲ ਪੁਨਰ ਸੁਰਜੀਤ ਨਾਲ ਆ ਗਏ ਹਨ।

ਪਾਰਟੀ ਦੇ ਸਕੱਤਰ ਜਨਰਲ ਗੁਰਪ੍ਰਤਾਪ ਸਿੰਘ ਵਡਾਲਾ ਨੇ ਦੱਸਿਆ ਕਿ ਪਾਰਟੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਦੇ ਆਦੇਸ਼ ਅਤੇ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਨਾਲ ਸਲਾਹ ਮਸ਼ਵਰੇ ਤੋਂ ਆਏ ਅਸਤੀਫ਼ੇ ਰੱਦ ਕੀਤੇ ਗਏ ਹਨ। ਪਾਰਟੀ ਦੇ ਇਹ ਸੀਨੀਅਰ ਆਗੂ ਅਪਣੇ ਅਹੁਦਿਆਂ ’ਤੇ ਬਣੇ ਰਹਿਣਗੇ।

ਗੁਰਪ੍ਰਤਾਪ ਸਿੰਘ ਵਡਾਲਾ ਨੇ ਦੱਸਿਆ ਕਿ ਸੰਤਾ ਸਿੰਘ ਉਮੈਦਪੁਰੀ ਪੁਰਾਣੇ ਟਕਸਾਲੀ ਅਕਾਲੀ ਹਨ ਜਿਨ੍ਹਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਅਨੁਸਾਰ ਪੁਨਰ ਸੁਰਜੀਤ ਹੋਏ ਅਕਾਲੀ ਦਲ ਦੀ ਭਰਤੀ ਵਿਚ ਅਪਣਾ ਬਣਦਾ ਯੋਗਦਾਨ ਪਾਇਆ। ਇਸੇ ਤਰ੍ਹਾਂ ਜਸਬੀਰ ਸਿੰਘ ਘੁੰਮਣ ਵੀ ਟਕਸਾਲੀ ਅਕਾਲੀ ਪ੍ਰਵਾਰ ਵਿਚੋਂ ਹਨ ਜਿਨ੍ਹਾਂ ਨੇ ਖ਼ੁਦ ਵੀ ਅਪਣੀ ਜਵਾਨੀ ਜੋਧਪੁਰ ਜੇਲ ਦੀਆਂ ਸਲਾਖਾਂ ਪਿੱਛੇ ਗੁਜ਼ਾਰੀ ਹੈ।

ਇਨ੍ਹਾਂ ਦੇ ਬਾਕੀ ਸਾਥੀ ਹਰਿੰਦਰਪਾਲ ਸਿੰਘ ਟੌਹੜਾ, ਗੁਰਵਿੰਦਰ ਸਿੰਘ ਗੋਗੀ, ਹਰਭਜਨ ਸਿੰਘ ਪਾਤੜਾਂ ਅਤੇ ਅਮਰਜੀਤ ਸਿੰਘ ਸਨੌਰ ਨੇ ਵੀ ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਵਿਚ ਬਣੇ ਰਹਿਣ ਦਾ ਫ਼ੈਸਲਾ ਕੀਤਾ ਹੈ। ਝੂੰਦਾਂ ਤੇ ਹੋਰ ਕਈ ਆਗੂ ਤਰਸੇਮ ਸਿੰਘ ਅਤੇ ਮਨਪ੍ਰੀਤ ਇਯਾਲੀ ਦੀ ਮੌਜੂਦਗੀ ਵਿਚ ਵਾਰਸ ਪੰਜਾਬ ਵਿਚ ਸ਼ਾਮਲ ਹੋਏ ਹਨ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments