Home ਪੰਜਾਬ ਚੰਡੀਗੜ੍ਹ ’ਚ ਕਈ ਮੈਂਬਰ ‘ਆਪ’ ’ਚ ਹੋਏ ਸ਼ਾਮਲ, ਹੈਨਰੀ ਸਿੱਧੂ ਨੇ ਵੀ...

ਚੰਡੀਗੜ੍ਹ ’ਚ ਕਈ ਮੈਂਬਰ ‘ਆਪ’ ’ਚ ਹੋਏ ਸ਼ਾਮਲ, ਹੈਨਰੀ ਸਿੱਧੂ ਨੇ ਵੀ ‘ਆਪ’ ਦਾ ਫੜਿਆ ਪੱਲਾ …

0

ਪੰਜਾਬ ਦੀ ਸਿਆਸਤ ਨਾਲ ਜੁੜੀ ਇਸ ਵੇਲੇ ਦੀ ਵੱਡੀ ਖ਼ਬਰ ਚੰਡੀਗੜ੍ਹ ਤੋਂ ਸਾਹਮਣੇ ਆ ਰਹੀ ਹੈ। ਅੱਜ ਆਮ ਆਦਮੀ ਪਾਰਟੀ ਲਈ ਉਸ ਸਮੇਂ ਸਿਆਸੀ ਤੌਰ ’ਤੇ ਅਹਿਮ ਮੌਕਾ ਬਣਿਆ, ਜਦੋਂ ਕਈ ਆਗੂਆਂ ਅਤੇ ਮੈਂਬਰਾਂ ਨੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਇਨ੍ਹਾਂ ਵਿੱਚ ਸਭ ਤੋਂ ਚਰਚਿਤ ਨਾਮ ਹੈਨਰੀ ਸਿੱਧੂ ਦਾ ਦੱਸਿਆ ਜਾ ਰਿਹਾ ਹੈ। ਸਿਆਸੀ ਹਲਕਿਆਂ ਵਿੱਚ ਚਰਚਾ ਹੈ ਕਿ ਹੈਨਰੀ ਸਿੱਧੂ ਦਾ ਸਬੰਧ ਬੀਬੀ ਰਾਜਿੰਦਰ ਕੌਰ ਭੱਠਲ ਦੇ ਪਰਿਵਾਰ ਨਾਲ ਹੈ, ਜਿਸ ਕਾਰਨ ਉਨ੍ਹਾਂ ਦਾ ‘ਆਪ’ ਵਿੱਚ ਸ਼ਾਮਲ ਹੋਣਾ ਪੰਜਾਬ ਕਾਂਗਰਸ ਲਈ ਇੱਕ ਵੱਡਾ ਸਿਆਸੀ ਝਟਕਾ ਮੰਨਿਆ ਜਾ ਰਿਹਾ ਹੈ।

ਦੱਸਿਆ ਜਾ ਰਿਹਾ ਹੈ ਕਿ ਕੈਬਨਿਟ ਮੰਤਰੀ ਬਰਿੰਦਰ ਗੋਇਲ ਦੀ ਅਗਵਾਈ ਅਤੇ ਯਤਨਾਂ ਨਾਲ ਹੈਨਰੀ ਸਿੱਧੂ ਸਮੇਤ ਹੋਰ ਮੈਂਬਰਾਂ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਕਰਵਾਇਆ ਗਿਆ। ਇਸ ਮੌਕੇ ਮਨੀਸ਼ ਸਿਸੋਦੀਆ ਦੀ ਮੌਜੂਦਗੀ ਨੇ ਵੀ ਇਸ ਸਿਆਸੀ ਘਟਨਾਕ੍ਰਮ ਨੂੰ ਹੋਰ ਮਹੱਤਵਪੂਰਨ ਬਣਾ ਦਿੱਤਾ। ਚੰਡੀਗੜ੍ਹ ਵਿੱਚ ਹੋਏ ਇਸ ਸਮਾਗਮ ਦੌਰਾਨ ‘ਆਪ’ ਆਗੂਆਂ ਨੇ ਨਵੇਂ ਸ਼ਾਮਲ ਹੋਏ ਮੈਂਬਰਾਂ ਦਾ ਸਵਾਗਤ ਕੀਤਾ ਅਤੇ ਪਾਰਟੀ ਨੂੰ ਪੰਜਾਬ ਵਿੱਚ ਹੋਰ ਮਜ਼ਬੂਤ ਕਰਨ ਦਾ ਦਾਅਵਾ ਕੀਤਾ।

NO COMMENTS

LEAVE A REPLY

Please enter your comment!
Please enter your name here

Exit mobile version