Home ਪੰਜਾਬ ਮੋਗਾ ‘ਚ ਚੋਣਾਂ ਤੋਂ ਪਹਿਲਾਂ ਲਗਾਈਆਂ ਗਈਆਂ ਕਈ ਪਾਬੰਦੀਆਂ, ਜਾਰੀ ਹੋਏ ਨਵੇਂ...

ਮੋਗਾ ‘ਚ ਚੋਣਾਂ ਤੋਂ ਪਹਿਲਾਂ ਲਗਾਈਆਂ ਗਈਆਂ ਕਈ ਪਾਬੰਦੀਆਂ, ਜਾਰੀ ਹੋਏ ਨਵੇਂ ਹੁਕਮ

0

ਮੋਗਾ : ਨਗਰ ਕੌਂਸਲ ਬਾਘਾਪੁਰਾਣਾ ਅਤੇ ਧਰਮਕੋਟ ਦੇ ਮੈਂਬਰਾਂ ਦੀਆਂ ਚੋਣਾਂ ਲਈ 28 ਨਵੰਬਰ 2026 ਨੂੰ ਹੋਣ ਵਾਲੀ ਵੋਟਿੰਗ ਨੂੰ ਸ਼ਾਂਤੀਪੂਰਨ ਅਤੇ ਨਿਰਪੱਖ ਢੰਗ ਨਾਲ ਨੇਪਰੇ ਚਾੜ੍ਹਨ ਅਤੇ ਜ਼ਿਲ੍ਹੇ ਵਿੱਚ ਕਾਨੂੰਨ ਵਿਵਸਥਾ ਬਣਾਈ ਰੱਖਣ ਦੇ ਮੱਦੇਨਜ਼ਰ ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਸਾਗਰ ਸੇਤੀਆ, ਆਈ.ਏ.ਐੱਸ. ਨੇ ਅਸਲਾ ਲਾਇਸੈਂਸ ਧਾਰਕਾਂ ਵੱਲੋਂ ਹਥਿਆਰ ਨਾਲ ਲੈ ਕੇ ਚੱਲਣ ‘ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।

ਜ਼ਿਲ੍ਹਾ ਮੈਜਿਸਟ੍ਰੇਟ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜਾਰੀ ਕੀਤੇ ਹੁਕਮਾਂ ਵਿੱਚ ਕਿਹਾ ਹੈ ਕਿ ਚੋਣਾਂ ਦੌਰਾਨ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਨੂੰ ਰੋਕਣ ਅਤੇ ਸ਼ਾਂਤੀ ਤੇ ਸੁਰੱਖਿਆ ਦਾ ਮਾਹੌਲ ਬਣਾਈ ਰੱਖਣ ਲਈ ਇਹ ਕਦਮ ਚੁੱਕਣਾ ਜ਼ਰੂਰੀ ਹੈ। ਇਹ ਪਾਬੰਦੀ ਨਗਰ ਕੌਂਸਲ ਬਾਘਾਪੁਰਾਣਾ ਅਤੇ ਧਰਮਕੋਟ ਦੇ ਅਧਿਕਾਰ ਖੇਤਰ ਵਿੱਚ ਆਉਣ ਵਾਲੇ ਸਾਰੇ ਅਸਲਾ ਲਾਇਸੈਂਸ ਧਾਰਕਾਂ ‘ਤੇ ਲਾਗੂ ਹੋਵੇਗੀ।

ਇਹ ਹੁਕਮ 14 ਨਵੰਬਰ 2026 ਤੋਂ ਲੈ ਕੇ ਆਦਰਸ਼ ਚੋਣ ਜ਼ਾਬਤਾ ਖ਼ਤਮ ਹੋਣ ਤੱਕ ਲਾਗੂ ਰਹਿਣਗੇ। ਹੁਕਮਾਂ ਅਨੁਸਾਰ, ਫ਼ੌਜ ਦੇ ਜਵਾਨਾਂ, ਅਰਧ ਸੈਨਿਕ ਬਲਾਂ ਅਤੇ ਵਰਦੀਧਾਰੀ ਪੁਲਿਸ ਮੁਲਾਜ਼ਮਾਂ ਨੂੰ ਇਸ ਪਾਬੰਦੀ ਤੋਂ ਛੋਟ ਦਿੱਤੀ ਗਈ ਹੈ। ਹਾਲਾਂਕਿ, ਚੋਣ ਉਮੀਦਵਾਰਾਂ ਦੇ ਸੁਰੱਖਿਆ ਕਰਮਚਾਰੀ ਅਤੇ ਐੱਸ.ਪੀ.ਓ. ਵੋਟਿੰਗ ਕੇਂਦਰਾਂ ਦੇ ਅੰਦਰ ਹਥਿਆਰ ਨਹੀਂ ਲਿਜਾ ਸਕਣਗੇ।

NO COMMENTS

LEAVE A REPLY

Please enter your comment!
Please enter your name here

Exit mobile version