ਨਵੀਂ ਦਿੱਲੀ: ਦਿੱਲੀ ਦੇ ਕਈ ਸਕੂਲਾਂ ਨੂੰ ਅੱਜ , ਵੀਰਵਾਰ ਨੂੰ ਬੰਬ ਦੀ ਧਮਕੀ ਵਾਲੀ ਈ-ਮੇਲ ਮਿਲੀ, ਜਿਸ ਤੋਂ ਬਾਅਦ ਪੁਲਿਸ ਟੀਮਾਂ ਨੂੰ ਕੈਂਪਸ ਵਿੱਚ ਭੇਜਿਆ ਗਿਆ।
ਅਧਿਕਾਰੀਆਂ ਨੇ ਦੱਸਿਆ ਕਿ ਸੁਰੱਖਿਆ ਕਰਮਚਾਰੀ ਸਕੂਲਾਂ ਦੇ ਅਹਾਤੇ ਦੀ ਜਾਂਚ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਹੁਣ ਤੱਕ ਸਕੂਲਾਂ ਵਿੱਚੋਂ ਕੋਈ ਵੀ ਸ਼ੱਕੀ ਵਸਤੂ ਨਹੀਂ ਮਿਲੀ ਹੈ। ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।










