Home ਦੇਸ਼ ਦਿੱਲੀ ਦੇ ਕਈ ਸਕੂਲਾਂ ਨੂੰ ਅੱਜ ਫਿਰ ਬੰਬ ਨਾਲ ਉਡਾਉਣ ਦੀ ਮਿਲੀ...

ਦਿੱਲੀ ਦੇ ਕਈ ਸਕੂਲਾਂ ਨੂੰ ਅੱਜ ਫਿਰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

0

ਦਿੱਲੀ : ਦਿੱਲੀ ਦੇ ਕਈ ਸਕੂਲਾਂ ਨੂੰ ਅੱਜ ਫਿਰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ, ਜਿਸ ਨਾਲ ਸਕੂਲਾਂ ਵਿੱਚ ਹੜਕੰਪ ਮਚ ਗਿਆ ਹੈ ਅਤੇ ਵਿਦਿਆਰਥੀਆਂ ਦੇ ਨਾਲ-ਨਾਲ ਉਨ੍ਹਾਂ ਦੇ ਮਾਪਿਆਂ ਵਿੱਚ ਵੀ ਦਹਿਸ਼ਤ ਫੈਲੀ ਹੋਈ ਹੈ। ਸਵੇਰੇ-ਸਵੇਰੇ ਸਕੂਲ ਪ੍ਰਸ਼ਾਸਨ ਨੇ ਧਮਕੀ ਭਰੇ ਈਮੇਲ ਪੜ੍ਹੇ ਤਾਂ ਉਨ੍ਹਾਂ ਦੇ ਹੋਸ਼ ਉੱਡ ਗਏ। ਫੌਰਨ ਧਮਕੀ ਮਿਲਣ ਦੀ ਖ਼ਬਰ ਪੁਲਿਸ ਨੂੰ ਦਿੱਤੀ ਗਈ। ਸੂਚਨਾ ਮਿਲਦੇ ਹੀ ਪੁਲਿਸ ਦੀਆਂ ਟੀਮਾਂ ਬੰਬ ਨਿਰੋਧਕ ਦਸਤੇ ਦੇ ਨਾਲ ਸਕੂਲ ਪਹੁੰਚੀਆਂ ਅਤੇ ਸਕੂਲਾਂ ਨੂੰ ਖਾਲੀ ਕਰਵਾ ਕੇ ਸਰਚ ਆਪ੍ਰੇਸ਼ਨ ਚਲਾਇਆ। ਵਿਦਿਆਰਥੀਆਂ ਅਤੇ ਸਟਾਫ਼ ਨੂੰ ਸੁਰੱਖਿਅਤ ਰੈਸਕਿਊ ਕਰ ਲਿਆ ਗਿਆ ਹੈ।

ਇਨ੍ਹਾਂ ਸਕੂਲਾਂ ਨੂੰ ਆਏ ਧਮਕੀ ਭਰੇ ਈਮੇਲ

ਮਿਲੀ ਜਾਣਕਾਰੀ ਅਨੁਸਾਰ, ਅੱਜ ਡੀ.ਪੀ.ਐਸ. ਦਵਾਰਕਾ, ਕ੍ਰਿਸ਼ਨਾ ਮਾਡਲ ਪਬਲਿਕ ਸਕੂਲ ਅਤੇ ਸਰਵੋਦਿਆ ਵਿਦਿਆਲਿਆ ਨੂੰ ਧਮਕੀ ਭਰੇ ਈਮੇਲ ਮਿਲੇ। ਦਵਾਰਕਾ ਅਤੇ ਨਜਫਗੜ੍ਹ ਦੇ ਕੁਝ ਸਕੂਲਾਂ ਨੂੰ ਵੀ ਧਮਕੀ ਭਰੇ ਈਮੇਲ ਆਏ। ਦਿੱਲੀ ਫਾਇਰ ਬ੍ਰਿਗੇਡ ਨੂੰ ਨਜਫਗੜ੍ਹ ਦੇ ਇੱਕ ਸਕੂਲ ਤੋਂ ਪਹਿਲਾ ਕਾਲ ਸਵੇਰੇ 6:30 ਵਜੇ ਪਹਿਲੀ ਕਾਲ ਮਿਲੀ ਸੀ। ਇਸ ਵੇਲੇ, ਦਿੱਲੀ ਪੁਲਿਸ ਦੀਆਂ ਟੀਮਾਂ, ਫਾਇਰ ਬ੍ਰਿਗੇਡ ਟੀਮਾਂ, ਬੰਬ ਅਤੇ ਡੌਗ ਸਕੁਐਡ ਟੀਮਾਂ ਸਕੂਲਾਂ ਵਿੱਚ ਮੌਜੂਦ ਹਨ। ਜਿਨ੍ਹਾਂ ਸਕੂਲਾਂ ਵਿੱਚ ਤਲਾਸ਼ੀ ਮੁਹਿੰਮ ਪੂਰੀ ਹੋ ਚੁੱਕੀ ਹੈ, ਉੱਥੇ ਕੋਈ ਸ਼ੱਕੀ ਜਾਂ ਵਿਸਫੋਟਕ ਸਮੱਗਰੀ ਨਹੀਂ ਮਿਲੀ ਹੈ।

NO COMMENTS

LEAVE A REPLY

Please enter your comment!
Please enter your name here

Exit mobile version