Home ਦੇਸ਼ ਦਿੱਲੀ-ਮੁੰਬਈ ਐਕਸਪ੍ਰੈਸਵੇਅ ‘ਤੇ ਬੱਸ ਕੇ ਟੈਂਕਰ ਵਿਚਕਾਰ ਹੋਈ ਜ਼ਬਰਦਸਤ ਟੱਕਰ, 2 ਲੋਕਾਂ...

ਦਿੱਲੀ-ਮੁੰਬਈ ਐਕਸਪ੍ਰੈਸਵੇਅ ‘ਤੇ ਬੱਸ ਕੇ ਟੈਂਕਰ ਵਿਚਕਾਰ ਹੋਈ ਜ਼ਬਰਦਸਤ ਟੱਕਰ, 2 ਲੋਕਾਂ ਦੀ ਮੌਤ, 30 ਜ਼ਖ਼ਮੀ

0

ਗੁਜਰਾਤ : ਇੱਕ ਪਰਿਵਾਰ ਵਿਆਹ ਵਿੱਚ ਸ਼ਾਮਲ ਹੋਣ ਦੇ ਲਈ ਘਰੋਂ ਨਿਕਲਿਆ ਸੀ। ਨਾਲ ਹੀ ਰਿਸ਼ਤੇਦਾਰ ਵੀ ਸ਼ਾਮਲ ਸਨ। ਸਾਰੇ ਇੱਕ ਨਿੱਜੀ ਲਗਜ਼ਰੀ ਬੱਸ ਵਿੱਚ ਸਵਾਰ ਹੋਕੇ ਰਾਜਕੋਟ ਜ਼ਿਲ੍ਹੇ ਦੇ ਧੋਰਜ ਤੋਂ ਸੂਰਤ ਜਾ ਰਹੇ ਸਨ। ਪਰ ਰਸਤੇ ਵਿੱਚ ਇੱਕ ਹਾਦਸੇ ਨੇ ਯਾਤਰਾ ਨੂੰ ਦੁਖਾਂਤ ਵਿੱਚ ਬਦਲ ਦਿੱਤਾ। ਗੁਜਰਾਤ ਦੇ ਭਰੂਚ ਜ਼ਿਲ੍ਹੇ ਵਿੱਚ ਡੇਰੋਲ ਦੇ ਨੇੜੇ ਦਿੱਲੀ-ਮੁੰਬਈ ਐਕਸਪ੍ਰੈਸਵੇਅ ‘ਤੇ ਉਨ੍ਹਾਂ ਦੀ ਬੱਸ ਇੱਕ ਟੈਂਕਰ ਨਾਲ ਟਕਰਾ ਗਈ। ਇਸ ਹਾਦਸੇ ਵਿੱਚ ਦੋ ਲੋਕਾਂ ਦੀ ਮੌਤ ਹੋ ਗਈ ਜਦਕਿ 30 ਤੋਂ ਵੱਧ ਯਾਤਰੀ ਜ਼ਖਮੀ ਹੋ ਗਏ, ਜ਼ਖ਼ਮੀਆਂ ਵਿੱਚ ਬੱਚੇ ਵੀ ਸ਼ਾਮਲ ਸਨ।

ਪੁਲਿਸ ਦੇ ਅਨੁਸਾਰ, ਇਹ ਹਾਦਸਾ ਸਵੇਰੇ ਲਗਭਗ 5:30 ਵਜੇ ਵਾਪਰਿਆ। ਬੱਸ ਵਿੱਚ ਵਿਆਹ ਸਮਾਗਮ ਵਿੱਚ ਸ਼ਾਮਲ ਹੋਣ ਜਾ ਰਹੇ ਰਿਵਾਰਕ ਮੈਂਬਰ ਅਤੇ ਉਨ੍ਹਾਂ ਦੇ ਰਿਸ਼ਤੇਦਾਰ ਸਵਾਰ ਸਨ।  ਜਿਵੇਂ ਹੀ ਬੱਸ ਡੇਰੋਲ ਦੇ ਨੇੜੇ ਪਹੁੰਚੀ, ਉਸ ਸਮੇਂ ਅੱਗੇ ਜਾ ਰਹੇ ਇੱਕ ਟੈਂਕਰ ਨਾਲ ਟਕਰਾ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਬੱਸ ਦਾ ਅਗਲਾ ਹਿੱਸਾ ਬੁਰੀ ਤਰ੍ਹਾਂ ਨੁਕਸਾਨਿਆ ਗਿਆ। ਹਾਦਸੇ ਤੋਂ ਬਾਅਦ ਬੱਸ ਵਿੱਚ ਸਵਾਰ ਯਾਤਰੀਆਂ ਵਿੱਚ ਹਫੜਾ-ਦਫੜੀ ਮਚ ਗਈ।

ਆਲੇ-ਦੁਆਲੇ ਦੇ ਲੋਕਾ ਨੇ ਦੇਖਿਆ ਤਾਂ ਤੁਰੰਤ ਘਟਨਾ ਸਥਾਨ ‘ਤੇ ਪਹੁੰਚ ਗਏ। ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਅਤੇ 108 ਐਂਬੂਲੈਂਸ ਟੀਮਾਂ ਮੌਕੇ ‘ਤੇ ਪਹੁੰਚ ਗਈਆਂ। ਜ਼ਖਮੀਆਂ ਨੂੰ ਬੱਸ ਵਿੱਚੋਂ ਬਾਹਰ ਕੱਢ ਕੇ ਇਲਾਜ ਲਈ ਭਰੂਚ ਸਿਵਲ ਹਸਪਤਾਲ ਲਿਜਾਇਆ ਗਿਆ। ਇਸ ਘਟਨਾ ਵਿੱਚ ਦੋ ਯਾਤਰੀਆਂ ਦੀ ਗੰਭੀਰ ਸੱਟਾਂ ਕਾਰਨ ਮੌਤ ਹੋ ਗਈ। 30 ਤੋਂ ਵੱਧ ਲੋਕ ਜ਼ਖਮੀ ਹੋ ਗਏ। ਮ੍ਰਿਤਕਾਂ ਦੀ ਪਛਾਣ ਅਤੇ ਹਾਦਸੇ ਦੇ ਹਾਲਾਤਾਂ ਦੀ ਫਿਲਹਾਲ ਜਾਂਚ ਕੀਤੀ ਜਾ ਰਹੀ ਹੈ।

ਕਰੇਨ ਨਾਲ ਹਟਾਈ ਗਈ ਹਾਦਸਾਗ੍ਰਸਤ ਗੱਡੀ

ਹਾਦਸੇ ਤੋਂ ਬਾਅਦ ਐਕਸਪ੍ਰੈਸਵੇਅ ‘ਤੇ ਆਵਾਜਾਈ ਠੱਪ ਹੋ ਗਈ। ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਜਾਇਜ਼ਾ ਲਿਆ। ਇਸ ਦੌਰਾਨ ਕਰੇਨ ਦੀ ਮਦਦ ਨਾਲ ਹਾਦਸਾਗ੍ਰਸਤ ਬੱਸ ਅਤੇ ਟੈਂਕਰ ਨੂੰ ਸੜਕ ਤੋਂ ਹਟਾਇਆ ਗਿਆ, ਤਾਕਿ ਆਵਾਜਾਈ ਮੁੜ ਸ਼ੁਰੂ ਹੋ ਸਕੇ। ਪੁਲਿਸ ਨੇ ਦੁਰਘਟਨਾਗ੍ਰਸਤ ਮੌਤ ਦਾ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਬੱਸ ਦੀ ਟੈਂਕਰ ਨਾਲ ਟੱਕਰ ਦੇ ਆਲੇ-ਦੁਆਲੇ ਦੇ ਹਾਲਾਤ ਸਪੱਸ਼ਟ ਨਹੀਂ ਹਨ। ਵਿਆਹ ਸਮਾਰੋਹ ਵਿੱਚ ਸ਼ਾਮਲ ਹੋਣ ਜਾ ਰਹੇ ਪਰਿਵਾਰਾਂ ਲਈ ਇਹ ਯਾਤਰਾ ਇੱਕ ਦੁਖਦਾਈ ਹਾਦਸੇ ਵਿੱਚ ਬਦਲ ਗਈ।

NO COMMENTS

LEAVE A REPLY

Please enter your comment!
Please enter your name here

Exit mobile version