Home ਦੇਸ਼ ਜੰਮੂ-ਸ਼੍ਰੀਨਗਰ ਰਾਸ਼ਟਰੀ ਰਾਜਮਾਰਗ ‘ਤੇ ਡੰਪਰ ਟਰੱਕ ਤੇ ਕਾਰ ਦੀ ਹੋਈ ਜ਼ਬਰਦਸਤ ਟੱਕਰ,...

ਜੰਮੂ-ਸ਼੍ਰੀਨਗਰ ਰਾਸ਼ਟਰੀ ਰਾਜਮਾਰਗ ‘ਤੇ ਡੰਪਰ ਟਰੱਕ ਤੇ ਕਾਰ ਦੀ ਹੋਈ ਜ਼ਬਰਦਸਤ ਟੱਕਰ, 6 ਲੋਕ ਜ਼ਖ਼ਮੀ

0

ਊਧਮਪੁਰ : ਜੰਮੂ-ਸ਼੍ਰੀਨਗਰ ਰਾਸ਼ਟਰੀ ਰਾਜਮਾਰਗ ‘ਤੇ ਇੱਕ ਅੱਜ ਇੱਕ ਹਾਦਸਾ ਵਾਪਰਿਆ ਹੈ। ਇੱਥੇ ਅਮਰਨਾਥ ਧਾਮ ਜਾ ਰਹੇ ਸ਼ਰਧਾਲੂਆਂ ਦੀ ਗੱਡੀ ਇੱਕ ਖੜ੍ਹੇ ਟਰੱਕ ਨਾਲ ਟਕਰਾ ਗਿਆ।

ਅਧਿਕਾਰੀਆਂ ਨੇ ਦੱਸਿਆ ਕਿ ਅੱਜ ਸਵੇਰੇ ਜੰਮੂ-ਕਸ਼ਮੀਰ ਦੇ ਊਧਮਪੁਰ ਵਿੱਚ ਇੱਕ ਡੰਪਰ ਟਰੱਕ ਨਾਲ ਉਨ੍ਹਾਂ ਦੀ ਕਾਰ ਦੀ ਟੱਕਰ ਹੋਣ ਕਾਰਨ ਛੇ ਲੋਕ ਜ਼ਖਮੀ ਹੋ ਗਏ, ਜਿਸ ਵਿੱਚ ਅਮਰਨਾਥ ਯਾਤਰਾ ‘ਤੇ ਜਾਣ ਵਾਲੇ ਪੰਜ ਸ਼ਰਧਾਲੂ ਵੀ ਸ਼ਾਮਲ ਸਨ।

ਉਨ੍ਹਾਂ ਨੇ ਦੱਸਿਆ ਕਿ ਇਹ ਵਾਹਨ 3,600 ਤੋਂ ਵੱਧ ਸ਼ਰਧਾਲੂਆਂ ਦੇ ਕਾਫਲੇ ਦਾ ਹਿੱਸਾ ਸੀ, ਜੋ ਸਾਲਾਨਾ ਅਮਰਨਾਥ ਯਾਤਰਾ ਕਰਨ ਅਤੇ ਪਵਿੱਤਰ ਗੁਫਾ ਮੰਦਰ ਵਿੱਚ ਪੂਜਾ-ਅਰਚਨਾ ਦੇ ਲਈ ਜੰਮੂ ਦੇ ਭਗਵਤੀ ਨਗਰ ਬੇਸ ਕੈਂਪ ਤੋਂ ਕਸ਼ਮੀਰ ਦੇ ਲਈ ਨਿਕਲਿਆ ਸੀ।

ਦੱਸਿਆ ਗਿਆ ਹੈ ਕਿ ਡਰਾਈਵਰ ਨੇ ਵਾਹਨ ‘ਤੇ ਕੰਟਰੋਲ ਗੁਆ ਦਿੱਤਾ ਅਤੇ ਸਵੇਰੇ 5 ਵਜੇ ਦੇ ਕਰੀਬ ਜੰਮੂ-ਸ਼੍ਰੀਨਗਰ ਰਾਸ਼ਟਰੀ ਰਾਜਮਾਰਗ ‘ਤੇ ਜਖਾਨੀ ਦੇ ਨੇੜੇ ਸੜਕ ਕਿਨਾਰੇ ਖੜ੍ਹੇ ਇੱਕ ਟਰੱਕ ਨਾਲ ਟਕਰਾ ਗਿਆ, ਜਿਸ ਵਿੱਚ ਉੱਤਰ ਪ੍ਰਦੇਸ਼ ਦੇ ਪੰਜ ਸ਼ਰਧਾਲੂ ਅਤੇ ਡਰਾਈਵਰ (ਜੋ ਕਿ ਗੰਦਰਬਲ ਜ਼ਿਲ੍ਹੇ ਦਾ ਰਹਿਣ ਵਾਲਾ ਸੀ) ਜ਼ਖਮੀ ਹੋ ਗਿਆ।

ਹਸਪਤਾਲ ਵਿੱਚ ਭਰਤੀ, ਪੁਲਿਸ ਜਾਂਚ ਵਿੱਚ ਜੁੱਟੀ

ਹਾਦਸੇ ਤੋਂ ਤੁਰੰਤ ਬਾਅਦ ਸਥਾਨਕ ਲੋਕਾਂ ਅਤੇ ਪ੍ਰਸ਼ਾਸਨ ਦੀ ਮਦਦ ਨਾਲ ਜ਼ਖਮੀ ਸ਼ਰਧਾਲੂਆਂ ਨੂੰ ਗੱਡੀ ਵਿੱਚੋਂ ਬਾਹਰ ਕੱਢਿਆ ਗਿਆ। ਉਨ੍ਹਾਂ ਨੂੰ ਤੁਰੰਤ ਇਲਾਜ ਲਈ ਊਧਮਪੁਰ ਦੇ ਸਰਕਾਰੀ ਮੈਡੀਕਲ ਕਾਲਜ (ਜੀ.ਐਮ.ਸੀ.) ਦੇ ਐਸੋਸੀਏਟਿਡ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।

NO COMMENTS

LEAVE A REPLY

Please enter your comment!
Please enter your name here

Exit mobile version