Homeਪੰਜਾਬਨੈਸ਼ਨਲ ਹਾਈਵੇਅ 'ਤੇ PRTC ਬੱਸ ਤੇ ਟਰੱਕ ਵਿਚਕਾਰ ਜ਼ਬਰਦਸਤ ਟੱਕਰ , ਬੱਸ...

ਨੈਸ਼ਨਲ ਹਾਈਵੇਅ ‘ਤੇ PRTC ਬੱਸ ਤੇ ਟਰੱਕ ਵਿਚਕਾਰ ਜ਼ਬਰਦਸਤ ਟੱਕਰ , ਬੱਸ ਕੰਡਕਟਰ ਦੀ ਮੌਕੇ ‘ਤੇ ਹੀ ਹੋਈ ਮੌਤ

ਦੋਰਾਹਾ: ਅੱਜ ਦੋਰਾਹਾ ਨੇੜੇ ਨੈਸ਼ਨਲ ਹਾਈਵੇਅ ‘ਤੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿਸ ਵਿੱਚ ਇੱਕ PRTC ਬੱਸ ਅਤੇ ਟਰੱਕ ਵਿਚਕਾਰ ਜ਼ਬਰਦਸਤ ਟੱਕਰ ਹੋ ਗਈ। ਟੱਕਰ ਇੰਨੀ ਭਿਆਨਕ ਸੀ ਕਿ ਬੱਸ ਕੰਡਕਟਰ ਦੀ ਮੌਕੇ ‘ਤੇ ਹੀ ਮੌਤ ਹੋ ਗਈ ਅਤੇ ਦੋਵੇਂ ਵਾਹਨ ਬੁਰੀ ਤਰ੍ਹਾਂ ਨੁਕਸਾਨੇ ਗਏ।

ਰਿਪੋਰਟਾਂ ਅਨੁਸਾਰ, ਇਸ ਟੱਕਰ ਕਾਰਨ ਯਾਤਰੀਆਂ ਵਿੱਚ ਦਹਿਸ਼ਤ ਫੈਲ ਗਈ ਅਤੇ ਮੌਕੇ ‘ਤੇ ਚੀਕ-ਚਿਹਾੜਾ ਤੇ ਹਫੜਾ-ਦਫੜੀ ਮੱਚ ਗਈ। ਰਾਹਗੀਰਾਂ ਅਤੇ ਸਥਾਨਕ ਲੋਕਾਂ ਨੇ ਤੁਰੰਤ ਮਦਦ ਲਈ ਪਹੁੰਚ ਕੀਤੀ ਅਤੇ ਬੱਸ ਦੇ ਅੰਦਰ ਫਸੇ ਲੋਕਾਂ ਨੂੰ ਬਾਹਰ ਕੱਢਣ ਲਈ ਬਚਾਅ ਕਾਰਜ ਸ਼ੁਰੂ ਕੀਤਾ।

ਹਾਦਸੇ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਦੀ ਟੀਮ ਤੁਰੰਤ ਮੌਕੇ ‘ਤੇ ਪਹੁੰਚ ਗਈ। ਪੁਲਿਸ ਨੇ ਮ੍ਰਿਤਕ ਕੰਡਕਟਰ ਦੀ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਅਤੇ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ। ਇਸ ਤੋਂ ਬਾਅਦ, ਦੋਵਾਂ ਵਾਹਨਾਂ ਨੂੰ ਸੜਕ ਤੋਂ ਹਟਾ ਦਿੱਤਾ ਗਿਆ ਅਤੇ ਆਵਾਜਾਈ ਬਹਾਲ ਕਰ ਦਿੱਤੀ ਗਈ। ਪੁਲਿਸ ਹਾਦਸੇ ਦੇ ਕਾਰਨਾਂ ਦੀ ਜਾਂਚ ਕਰ ਰਹੀ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments