ਵਾਸ਼ਿੰਗਟਨ: ਅਮਰੀਕਾ ਦੇ ਦੱਖਣੀ ਵਿਸਕਾਨਸਿਨ ਵਿੱਚ ਤੇਜ਼ ਤੂਫਾਨ ਦੇ ਦੌਰਾਨ ਜਿਨੇਵਾ ਝੀਲ ਵਿੱਚ ਇੱਕ ਕਿਸ਼ਤੀ ਪਲਟਣ ਕਾਰਨ ਅੱਜ ਤਿੰਨ ਲੋਕਾਂ ਦੀ ਮੌਤ ਹੋ ਗਈ ਅਤੇ ਸੱਤ ਹੋਰਾਂ ਨੂੰ ਬਚਾਇਆ ਗਿਆ। ਇੱਕ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਵਾਲਵਰਥ ਕਾਉਂਟੀ ਸ਼ੈਰਿਫ ਵਿਭਾਗ ਦੇ ਡਿਪਟੀ ਸ਼ੈਰਿਫ ਟੌਮ ਹਾਉਸਨੇਰ ਨੇ ਦੱਸਿਆ ਕਿ ਕਾਉਂਟੀ ਵਿੱਚ ਤੂਫਾਨ ਦੇ ਕਾਰਨ ਦਰੱਖਤ ਡਿੱਗ ਗਏ, ਬਿਜਲੀ ਦੀਆਂ ਲਾਈਨਾਂ ਟੁੱਟ ਗਈਆਂ, ਇਮਾਰਤਾਂ ਨੂੰ ਨੁਕਸਾਨ ਪਹੁੰਚਿਆ ਅਤੇ ਕਈ ਲੋਕ ਜ਼ਖਮੀ ਹੋਣ ਦੀ ਖ਼ਬਰ ਹੈ। ਹਾਉਸਨਰ ਨੇ ਕਿਹਾ ਕਿ ਉਨ੍ਹਾਂ ਨੂੰ ਮਾਰੇ ਗਏ ਅਤੇ ਬਚਾਏ ਗਏ ਲੋਕਾਂ ਬਾਰੇ ਕੋਈ ਹੋਰ ਜਾਣਕਾਰੀ ਨਹੀਂ ਹੈ।
ਉਨ੍ਹਾਂ ਨੇ ਦੱਸਿਆ ਕਿ ਲੇਕ ਜਿਨੇਵਾ ਸ਼ਹਿਰ ਦੀ ਪੁਲਿਸ ਇਸ ਘਟਨਾ ਦੀ ਜਾਂਚ ਕਰ ਰਹੀ ਹੈ। ਲੇਕ ਜਿਨੇਵਾ ਦੇ ਮੇਅਰ ਟੌਡ ਕਰਾਸ ਨੇ ਐਮਰਜੈਂਸੀ ਦੀ ਸਥਿਤੀ ਘੋਸ਼ਿਤ ਕਰ ਦਿੱਤੀ। ਉਨ੍ਹਾਂ ਨੇ ਇੱਕ ਬਿਆਨ ਵਿੱਚ ਕਿਹਾ ਕਿ ਇੱਕ ਦਰੱਖਤ ਡਿੱਗਣ ਕਾਰਨ ਇੱਕ ਵਿਅਕਤੀ ਜ਼ਖਮੀ ਹੋ ਗਿਆ। ਸ਼ਹਿਰ ਦੇ ਕਈ ਇਲਾਕਿਆਂ ਵਿੱਚ ਬਿਜਲੀ ਸਪਲਾਈ ਠੱਪ ਹੋ ਗਈ। ਦੱਖਣੀ ਵਿਸਕਾਨਸਿਨ ਵਿੱਚ ਸਥਿਤ ਜਿਨੇਵਾ ਝੀਲ, ਸ਼ਿਕਾਗੋ ਖੇਤਰ ਅਤੇ ਹੋਰ ਥਾਵਾਂ ਤੋਂ ਵੱਡੀ ਗਿਣਤੀ ਵਿੱਚ ਸੈਲਾਨੀ ਆਉਂਦੇ ਹਨ। ਅਧਿਕਾਰੀਆਂ ਨੇ ਦੱਸਿਆ ਕਿ ਤੂਫਾਨ ਕਾਰਨ ਝੀਲ ਵਿੱਚ ਇੱਕ ਕਿਸ਼ਤੀ ਪਲਟਣ ਤੋਂ ਬਾਅਦ ਤਿੰਨ ਲੋਕਾਂ ਦੀ ਮੌਤ ਹੋ ਗਈ ਅਤੇ ਸੱਤ ਨੂੰ ਬਚਾ ਲਿਆ ਗਿਆ।












