Home ਦੇਸ਼ ਜਿਨਸੀ ਸ਼ੋਸ਼ਣ ਦਾ ਮਾਮਲਾ, ਕਾਲਜ ਬਾਹਰ ਵਿਦਿਆਰਥਣ ਨੇ ਖ਼ੁਦ ਨੂੰ ਲਾਈ ਅੱਗ

ਜਿਨਸੀ ਸ਼ੋਸ਼ਣ ਦਾ ਮਾਮਲਾ, ਕਾਲਜ ਬਾਹਰ ਵਿਦਿਆਰਥਣ ਨੇ ਖ਼ੁਦ ਨੂੰ ਲਾਈ ਅੱਗ

0

ਓਡੀਸ਼ਾ : ਓਡੀਸ਼ਾ ਦੇ ਬਾਲਾਸੋਰ ਵਿੱਚ ਬੀਤੇ ਦਿਨ ਇੱਕ ਵੱਡੀ ਘਟਨਾ ਵਾਪਰੀ ਜਿਸ ਵਿੱਚ ਇਕ ਇੱਕ ਬੀ.ਐੱਡ. ਦੂਜੇ ਸਾਲ ਦੀ ਵਿਦਿਆਰਥਣ ਨੇ ਕਾਲਜ ਕੈਂਪਸ ਵਿੱਚ ਆਪਣੇ ਆਪ ‘ਤੇ ਮਿੱਟੀ ਦਾ ਤੇਲ ਪਾ ਕੇ ਅੱਗ ਲਗਾ ਲਈ। ਜਾਣਕਾਰੀ ਮੁਤਾਬਕ ਇਹ ਘਟਨਾ ਬੀਤੀ ਦੁਪਹਿਰ 1 ਵਜੇ ਦੇ ਕਰੀਬ ਵਾਪਰੀ। ਵਿਦਿਆਰਥਣ ਨੂੰ ਬਚਾਉਣ ਦੀ ਕੋਸ਼ਿਸ਼ ਕਰਦੇ ਹੋਏ ਇੱਕ ਵਿਦਿਆਰਥੀ ਵੀ ਝੁਲਸ ਗਿਆ।ਦੋਵਾਂ ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ ਜਿੱਥੇ ਕਿ ਵਿਦਿਆਰਥਣ ਦੀ ਹਾਲਤ ਗੰਭੀਰ ਬਣੀ ਹੋਈ ਹੈ।

ਦੱਸ ਦਈਏ ਕਿ ਇਹ ਸਾਰੀ ਘਟਨਾ ਫਕੀਰ ਮੋਹਨ ਕਾਲਜ ਕੈਂਪਸ ਵਿੱਚ ਲੱਗੇ ਸੀਸੀਟੀਵੀ ਵਿੱਚ ਰਿਕਾਰਡ ਹੋ ਗਈ ਹੈ। ਬੀ.ਐੱਡ. ਵਿਭਾਗ ਦੇ ਐਚ.ਓ.ਡੀ. ਸਮੀਰ ਕੁਮਾਰ ਸਾਹੂ ‘ਤੇ ਪੀੜਤਾ ਦੇ ਨਾਲ-ਨਾਲ ਹੋਰ ਵਿਦਿਆਰਥੀਆਂ ਦੇ ਮਾਨਸਿਕ ਅਤੇ ਸਰੀਰਕ ਸ਼ੋਸ਼ਣ ਦਾ ਦੋਸ਼ ਲਗਾਇਆ ਗਿਆ ਹੈ। ਸਾਹੂ ਵਿਰੁੱਧ ਕਾਲਜ ਪ੍ਰਸ਼ਾਸਨ ਕੋਲ ਸ਼ਿਕਾਇਤ ਦਰਜ ਕਰਵਾਈ ਗਈ ਸੀ ਪਰ ਮਗਰੋਂ ਕਾਰਵਾਈ ਨਾ ਹੋਣ ਤੇ ਪੀੜਤਾ ਨੇ ਇਹ ਖੌਫਨਾਕ ਕਦਮ ਚੁੱਕਿਆ।

ਇਸ ਗੰਭੀਰ ਮਾਮਲੇ ਸੰਬੰਧੀ ਸੂਬਾ ਸਰਕਾਰ ਨੇ ਤੁਰੰਤ ਕਾਰਵਾਈ ਕਰਦਿਆਂ ਪ੍ਰਿੰਸੀਪਲ ਦਿਲੀਪ ਕੁਮਾਰ ਘੋਸ਼ ਅਤੇ ਮੁਲਜ਼ਮ ਪ੍ਰੋਫੈਸਰ ਦੋਹਾਂ ਨੂੰ ਮੁਅੱਤਲ ਕਰ ਦਿੱਤਾ, ਜਦਕਿ ਪੁਲਿਸ ਨੇ ਦੋਸ਼ੀ ਨੂੰ ਹਿਰਾਸਤ ’ਚ ਲੈ ਲਿਆ ਅਤੇ ਫੋਰੈਂਸਿਕ ਜਾਂਚ ਸ਼ੁਰੂ ਕਰ ਦਿੱਤੀ।

NO COMMENTS

LEAVE A REPLY

Please enter your comment!
Please enter your name here

Exit mobile version