Homeਦੇਸ਼ਸ਼ਰਦ ਪਵਾਰ ਹਸਪਤਾਲ 'ਚ ਦਾਖ਼ਲ, ਸਿਹਤ ਨੂੰ ਲੈ ਕੇ ਚਰਚਾਵਾਂ ਤੇਜ਼

ਸ਼ਰਦ ਪਵਾਰ ਹਸਪਤਾਲ ‘ਚ ਦਾਖ਼ਲ, ਸਿਹਤ ਨੂੰ ਲੈ ਕੇ ਚਰਚਾਵਾਂ ਤੇਜ਼

ਮੁੰਬਈ: ਰਾਸ਼ਟਰਵਾਦੀ ਕਾਂਗਰਸ ਪਾਰਟੀ (ਸ਼ਰਦਚੰਦਰ ਪਵਾਰ) ਦੇ ਮੁਖੀ ਸ਼ਰਦ ਪਵਾਰ ਨੂੰ ਵੀਰਵਾਰ ਨੂੰ ਦੱਖਣੀ ਮੁੰਬਈ ਦੇ ਇੱਕ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਉਨ੍ਹਾਂ ਦੀ ਧੀ ਅਤੇ ਪਾਰਟੀ ਦੀ ਸੰਸਦ ਮੈਂਬਰ ਸੁਪ੍ਰਿਆ ਸੁਲੇ ਨੇ ਦੱਸਿਆ ਕਿ ਪਵਾਰ ਦੀ ਸਿਹਤ ਖ਼ਰਾਬ ਹੋਣ ਦਾ ਕਾਰਨ ਡੀਹਾਈਡ੍ਰੇਸ਼ਨ (ਸਰੀਰ ਵਿੱਚ ਪਾਣੀ ਦੀ ਕਮੀ) ਲੱਗ ਰਿਹਾ ਹੈ।

ਸੁਪ੍ਰਿਆ ਸੁਲੇ ਨੇ ਕਿਹਾ, ”ਮੈਂ ਬਾਬਾ (ਪਿਤਾ) ਨੂੰ ਬ੍ਰੀਚ ਕੈਂਡੀ ਹਸਪਤਾਲ ਵਿੱਚ ਦਾਖ਼ਲ ਕਰਵਾ ਰਹੀ ਹਾਂ। ਅਜਿਹਾ ਲੱਗ ਰਿਹਾ ਹੈ ਕਿ ਉਨ੍ਹਾਂ ਦੇ ਸਰੀਰ ਵਿੱਚ ਪਾਣੀ ਦੀ ਕਮੀ ਹੋ ਗਈ ਹੈ।

ਉਨ੍ਹਾਂ ਨੂੰ ਆਪਣੀ ਭੱਜ-ਦੌੜ ਘੱਟ ਕਰਨੀ ਚਾਹੀਦੀ ਹੈ ਅਤੇ ਘੱਟ ਸਫ਼ਰ ਕਰਨਾ ਚਾਹੀਦਾ ਹੈ। ਬਾਬਾ ਮੇਰੀ ਗੱਲ ਸੁਣਦੇ ਹੀ ਨਹੀਂ ਹਨ। ਉਨ੍ਹਾਂ ਨੂੰ ਆਪਣੇ ਕੰਮ ਨਾਲ ਬਹੁਤ ਪਿਆਰ ਹੈ। ਤੁਹਾਡੀ ਚਿੰਤਾ ਅਤੇ ਸ਼ੁਭਕਾਮਨਾਵਾਂ ਲਈ ਧੰਨਵਾਦ।”

NCP (ਸ਼ਰਦ ਪਵਾਰ) ਦੇ ਸੂਤਰਾਂ ਨੇ ਦੱਸਿਆ ਕਿ ਸੁਪ੍ਰਿਆ ਸੁਲੇ ਨਰੀਮਨ ਪੁਆਇੰਟ ਸਥਿਤ ਪਾਰਟੀ ਦਫ਼ਤਰ ਵਿੱਚ ਪਾਰਟੀ ਦੇ ਸੂਬਾ ਪ੍ਰਧਾਨ ਸ਼ਸ਼ੀਕਾਂਤ ਸ਼ਿੰਦੇ ਵੱਲੋਂ ਬੁਲਾਈ ਗਈ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਪਹੁੰਚੀ ਹੋਈ ਸੀ। ਪਰ ਆਪਣੇ ਪਿਤਾ ਦੀ ਸਿਹਤ ਬਾਰੇ ਜਾਣਕਾਰੀ ਮਿਲਣ ਤੋਂ ਬਾਅਦ ਉਹ ਮੀਟਿੰਗ ਵਿਚਾਲੇ ਹੀ ਛੱਡ ਕੇ ਹਸਪਤਾਲ ਲਈ ਰਵਾਨਾ ਹੋ ਗਈ।

ਜ਼ਿਕਰਯੋਗ ਹੈ ਕਿ ਹਾਲ ਹੀ ਵਿੱਚ 85 ਸਾਲਾ ਸ਼ਰਦ ਪਵਾਰ ਨੂੰ ਛਾਤੀ ਵਿੱਚ ਇਨਫੈਕਸ਼ਨ ਅਤੇ ਸਾਹ ਲੈਣ ਵਿੱਚ ਤਕਲੀਫ਼ ਹੋਣ ਕਾਰਨ ਵੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments