ਪੰਜਾਬ : ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਅੱਜ , ਸ਼ਨੀਵਾਰ ਨੂੰ ਇਕ ਵਾਰ ਫਿਰ ਵਾਧਾ ਦੇਖਣ ਨੂੰ ਮਿਲਿਆ ਹੈ। ਜਲੰਧਰ ਸਰਾਫਾ ਐਸੋਸੀਏਸ਼ਨ ਮੁਤਾਬਕ 24 ਕੈਰੇਟ ਸੋਨੇ ਦੀ ਕੀਮਤ ਅੱਜ 1,54,000 ਰੁਪਏ ਪ੍ਰਤੀ 10 ਗ੍ਰਾਮ ‘ਤੇ ਪਹੁੰਚ ਗਈ ਹੈ, ਜਦੋਂ ਕਿ ਬੀਤੇ ਦਿਨ ਇਹ 1,52,000 ਰੁਪਏ ਸੀ।
ਇਸ ਦੇ ਨਾਲ ਹੀ 22 ਕੈਰੇਟ ਸੋਨੇ ਦੀ ਕੀਮਤ ਵੀ ਵਧ ਕੇ 1,43,220 ਰੁਪਏ ਪ੍ਰਤੀ 10 ਗ੍ਰਾਮ ਹੋ ਗਈ ਹੈ। ਬੀਤੇ ਦਿਨ 22 ਕੈਰੇਟ ਸੋਨਾ 1,41,360 ਰੁਪਏ ਸੀ। ਚਾਂਦੀ ਦੀ ਗੱਲ ਕਰੀਏ ਤਾਂ ਅੱਜ ਇਸ ਵਿੱਚ ਵੀ ਵਾਧਾ ਦਰਜ ਕੀਤਾ ਗਿਆ ਹੈ। ਚਾਂਦੀ ਦੀ ਕੀਮਤ ਵਧ ਕੇ 2,38,400 ਰੁਪਏ ਪ੍ਰਤੀ ਕਿਲੋਗ੍ਰਾਮ ਹੋ ਗਈ ਹੈ, ਜਦੋਂ ਕਿ ਬੀਤੇ ਦਿਨ ਇਹ 2,34,700 ਰੁਪਏ ਪ੍ਰਤੀ ਕਿਲੋਗ੍ਰਾਮ ਸੀ। ਯਾਨੀ ਇੱਕ ਦਿਨ ਵਿੱਚ 24 ਕੈਰੇਟ ਸੋਨਾ 2,000 ਰੁਪਏ, 22 ਕੈਰੇਟ ਸੋਨਾ 1,860 ਰੁਪਏ ਅਤੇ ਚਾਂਦੀ 3,700 ਰੁਪਏ ਪ੍ਰਤੀ ਕਿਲੋ ਮਹਿੰਗਾ ਹੋ ਗਿਆ ਹੈ।
