ਹਿਮਾਚਲ ਪ੍ਰਦੇਸ਼: ਹਿਮਾਚਲ ਪ੍ਰਦੇਸ਼ ਦੀ ਰਾਜਧਾਨੀ ਸ਼ਿਮਲਾ ਵਿੱਚ ਅੱਜ ਸਵੇਰ ਨੂੰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਸਵੇਰੇ ਕਰੀਬ 4:36 ਵਜੇ ਆਏ ਭੂਚਾਲ ਕਾਰਨ ਲੋਕਾਂ ਵਿੱਚ ਡਰ ਦਾ ਮਾਹੌਲ ਬਣ ਗਿਆ। ਕਈ ਲੋਕਾਂ ਦੀ ਨੀਂਦ ਖੁੱਲ੍ਹ ਗਈ ਅਤੇ ਲੋਕਾਂ ਨੇ ਘਰਾਂ ਵਿੱਚ ਝਟਕੇ ਮਹਿਸੂਸ ਕੀਤੇ।
ਮਿਲੀ ਜਾਣਕਾਰੀ ਅਨੁਸਾਰ, ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ‘ਤੇ 4.3 ਦਰਜ ਕੀਤੀ ਗਈ। ਇਸ ਦੇ ਝਟਕੇ ਕੁਝ ਸਕਿੰਟਾਂ ਤੱਕ ਮਹਿਸੂਸ ਹੋਏ।
ਜ਼ਮੀਨ ਤੋਂ 10 ਕਿਲੋਮੀਟਰ ਹੇਠਾਂ ਸੀ ਕੇਂਦਰ
ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ (NCS) ਦੇ ਅਨੁਸਾਰ, ਭੂਚਾਲ ਦਾ ਕੇਂਦਰ ਸ਼ਿਮਲਾ ਵਿੱਚ ਜ਼ਮੀਨ ਤੋਂ ਲਗਭਗ 10 ਕਿਲੋਮੀਟਰ ਦੀ ਡੂੰਘਾਈ ‘ਤੇ ਸੀ। ਸਵੇਰ ਵੇਲੇ ਅਚਾਨਕ ਆਏ ਇਨ੍ਹਾਂ ਝਟਕਿਆਂ ਨੇ ਲੋਕਾਂ ਨੂੰ ਚੌਕਸ ਕਰ ਦਿੱਤਾ।
ਜਾਨੀ-ਮਾਲੀ ਨੁਕਸਾਨ ਦੀ ਖ਼ਬਰ ਨਹੀਂ
ਮੁੱਢਲੀ ਜਾਣਕਾਰੀ ਮੁਤਾਬਕ, ਭੂਚਾਲ ਕਾਰਨ ਹੁਣ ਤੱਕ ਕਿਸੇ ਵੀ ਤਰ੍ਹਾਂ ਦੇ ਜਾਨੀ ਜਾਂ ਮਾਲੀ ਨੁਕਸਾਨ ਦੀ ਰਿਪੋਰਟ ਸਾਹਮਣੇ ਨਹੀਂ ਆਈ ਹੈ। ਹਾਲਾਂਕਿ, ਭੂਚਾਲ ਤੋਂ ਬਾਅਦ ਲੋਕਾਂ ਵਿੱਚ ਚਿੰਤਾ ਦਾ ਮਾਹੌਲ ਬਣਿਆ ਰਿਹਾ।










