HomePunjabਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਸੁਰਜੀਤ ਕੌਰ ਅੱਜ ਆਮ ਆਦਮੀ ਪਾਰਟੀ 'ਚ...

ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਸੁਰਜੀਤ ਕੌਰ ਅੱਜ ਆਮ ਆਦਮੀ ਪਾਰਟੀ ‘ਚ ਹੋਈ ਸ਼ਾਮਲ

ਜਲੰਧਰ : ਜਲੰਧਰ ਪੱਛਮੀ ਵਿਧਾਨ ਸਭਾ (Jalandhar West Vidhan Sabha) ਜ਼ਿਮਨੀ ਚੋਣ ਨਾਲ ਜੁੜੀ ਇਸ ਸਮੇਂ ਦੀ ਵੱਡੀ ਖਬਰ ਸਾਹਮਣੇ ਆਈ ਹੈ। ਜ਼ਿਮਨੀ ਚੋਣ ਦੀ ਵੋਟਿੰਗ ਤੋਂ ਪਹਿਲਾਂ ਜਲੰਧਰ ਦੀ ਸਿਆਸਤ ‘ਚ ਵੱਡੀ ਉਥਲ-ਪੁਥਲ ਦੇਖਣ ਨੂੰ ਮਿਲੀ ਹੈ। ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਸੁਰਜੀਤ ਕੌਰ ਅੱਜ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਈ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਨੇ ਖੁਦ ਉਨ੍ਹਾਂ ਨੂੰ ਪਾਰਟੀ ‘ਚ ਸ਼ਾਮਲ ਕੀਤਾ ਹੈ।

ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ‘ਚ ਬਗਾਵਤ ਤੋਂ ਬਾਅਦ ਅਕਾਲੀ ਦਲ ਦੇ ਮੁਖੀ ਸੁਖਬੀਰ ਬਾਦਲ ਨੇ ਸੁਰਜੀਤ ਕੌਰ ਤੋਂ ਆਪਣਾ ਸਮਰਥਨ ਵਾਪਸ ਲੈ ਲਿਆ ਸੀ। ਇਸੇ ਤਰ੍ਹਾਂ ਹੁਣ ਅਕਾਲੀ ਦਲ ਦੇ ਬਾਗੀ ਧੜੇ ਨੂੰ ਇਸ ਵਾਰ ਵੱਡਾ ਝਟਕਾ ਲੱਗਾ ਹੈ। ਦੱਸਿਆ ਜਾ ਰਿਹਾ ਹੈ ਕਿ ਸੀ.ਐਮ ਮਾਨ ਨੂੰ ਮਿਲਣ ਤੋਂ ਬਾਅਦ ਉਹ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਸੀ.ਐਮ ਮਾਨ ਨੇ ਉਨ੍ਹਾਂ ਨੂੰ ਜਲੰਧਰ ਸਥਿਤ ਆਪਣੀ ਰਿਹਾਇਸ਼ ‘ਤੇ ਪਾਰਟੀ ‘ਚ ਸ਼ਾਮਲ ਕੀਤਾ ਹੈ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments