Homeਪੰਜਾਬਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਨਿਸ਼ਾਨ ਸਿੰਘ ਨੇ ਆਪਣੇ ਸਾਰੇ ਅਹੁਦਿਆਂ...

ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਨਿਸ਼ਾਨ ਸਿੰਘ ਨੇ ਆਪਣੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ

ਬੁਢਲਾਡਾ : ਸ਼੍ਰੋਮਣੀ ਅਕਾਲੀ ਦਲ ਨੂੰ ਬੁਢਲਾਡਾ ਹਲਕੇ ਵਿੱਚ ਵੱਡਾ ਝਟਕਾ ਲੱਗਿਆ ਹੈ। ਪਾਰਟੀ ਦੇ ਹਲਕਾ ਇੰਚਾਰਜ ਨਿਸ਼ਾਨ ਸਿੰਘ ਨੇ ਆਪਣੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ ਹੈ।

ਨਿਸ਼ਾਨ ਸਿੰਘ ਨੇ ਆਪਣਾ ਅਸਤੀਫ਼ਾ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਭੇਜ ਦਿੱਤਾ ਹੈ । ਅਸਤੀਫ਼ੇ ਦੇ ਪਿੱਛੇ ਉਨ੍ਹਾਂ ਨੇ ਨਿੱਜੀ ਕਾਰਨਾਂ ਦਾ ਹਵਾਲਾ ਦਿੱਤਾ ਹੈ। ਹਾਲਾਂਕਿ, ਇਸ ਫ਼ੈਸਲੇ ਤੋਂ ਬਾਅਦ ਬੁਢਲਾਡਾ ਦੀ ਸਿਆਸੀ ਸਥਿਤੀ ਨੂੰ ਲੈ ਕੇ ਚਰਚਾ ਤੇਜ਼ ਹੋ ਗਈ ਹੈ।

ਦੱਸਣਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਨੇ 2027 ਦੀਆਂ ਚੋਣਾਂ ਲਈ ਬੁਢਲਾਡਾ ਵਿਧਾਨ ਸਭਾ ਸੀਟ ਤੋਂ ਨਿਸ਼ਾਨ ਸਿੰਘ ਨੂੰ ਆਪਣਾ ਉਮੀਦਵਾਰ ਐਲਾਨਿਆ ਹੋਇਆ ਸੀ। ਇਸ ਕਰਕੇ ਉਨ੍ਹਾਂ ਦਾ ਅਸਤੀਫ਼ਾ ਪਾਰਟੀ ਲਈ ਮਹੱਤਵਪੂਰਨ ਘਟਨਾਕ੍ਰਮ ਮੰਨਿਆ ਜਾ ਰਿਹਾ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments