Homeਪੰਜਾਬਸ਼੍ਰੋਮਣੀ ਅਕਾਲੀ ਦਲ ਨੇ 'ਪੰਜਾਬ ਬਚਾਓ ਰੈਲੀ' ਦੀਆਂ ਤਿਆਰੀਆਂ 'ਤੇ ਕੀਤਾ ਵਿਚਾਰ...

ਸ਼੍ਰੋਮਣੀ ਅਕਾਲੀ ਦਲ ਨੇ ‘ਪੰਜਾਬ ਬਚਾਓ ਰੈਲੀ’ ਦੀਆਂ ਤਿਆਰੀਆਂ ‘ਤੇ ਕੀਤਾ ਵਿਚਾਰ ਵਟਾਂਦਰਾ

ਖਰੜ : ਸ਼੍ਰੋਮਣੀ ਅਕਾਲੀ ਦਲ ਦੇ ਖਰੜ ਵਿਧਾਨ ਸਭਾ ਹਲਕਾ ਇੰਚਾਰਜ ਰਵਿੰਦਰ ਸਿੰਘ ਖੇੜਾ ਨੇ ਖਰੜ ਸ਼ਹਿਰ ਵਿਚ ਪਾਰਟੀ ਮੀਟਿੰਗ ਕੀਤੀ। ਮੀਟਿੰਗ ਦੌਰਾਨ 10 ਸਤੰਬਰ ਨੂੰ ਪਿੰਡ ਪਲਹੇੜੀ ਵਿਖੇ ਹੋਣ ਵਾਲੀ ‘ਪੰਜਾਬ ਬਚਾਓ ਰੈਲੀ’ ਦੀਆਂ ਤਿਆਰੀਆਂ ‘ਤੇ ਵਿਚਾਰ ਵਟਾਂਦਰਾ ਕੀਤਾ ਗਿਆ । ਮੀਟਿੰਗ ਦੌਰਾਨ ਰੈਲੀ ਵਿੱਚ ਖਰੜ ਵਿਧਾਨ ਸਭਾ ਹਲਕੇ ਤੋਂ ਵੱਧ ਤੋਂ ਵੱਧ ਲੋਕਾਂ ਦੀ ਸ਼ਮੂਲੀਅਤ ਯਕੀਨੀ ਬਣਾਉਣ ’ਤੇ ਜ਼ੋਰ ਦਿੱਤਾ ਗਿਆ। ਖੇੜਾ ਨੇ ਦੱਸਿਆ ਕਿ 10 ਸਤੰਬਰ ਨੂੰ ਇਸ ਰੈਲੀ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸੰਬੋਧਨ ਕਰਨਗੇ।

ਖੇੜਾ ਨੇ ਕਿਹਾ ਕਿ ਪੰਜਾਬ ਦੀ ਮੌਜੂਦਾ ਅਮਨ-ਕਾਨੂੰਨ ਦੀ ਸਥਿਤੀ, ਬੇਰੁਜ਼ਗਾਰੀ ਅਤੇ ਨਸ਼ਿਆਂ ਦੀ ਸਮੱਸਿਆ ਦੇ ਮੱਦੇਨਜ਼ਰ ਪੰਜਾਬ ਬਚਾਓ ਰੈਲੀ ਬਹੁਤ ਜ਼ਰੂਰੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਹੀ ਪੰਜਾਬ ਦਾ ਮੁੜ ਸਰਬਪੱਖੀ ਵਿਕਾਸ ਯਕੀਨੀ ਬਣਾ ਸਕਦੀ ਹੈ। ਇਸ ਮੌਕੇ ਪਟਵਾਰੀ ਬਲਵਿੰਦਰ ਸਿੰਘ ਖਰੜ ਪ੍ਰਧਾਨ, ਹਰਸਿਮਰਨ ਸਿੰਘ ਬਿੰਨੀ, ਹਿੰਮਤ ਸਿੰਘ ਦੇਸੂਮਾਜਰਾ, ਬਲਕਾਰ ਸਿੰਘ ਬੱਬੂ, ਮਲਕੀਤ ਸਿੰਘ ਮੱਲ, ਸ਼ਮਸ਼ੇਰ ਸਿੰਘ ਬਡਾਲੀ, ਮਾਸਟਰ ਜਸਮੇਰ ਸਿੰਘ, ਰਾਜਬੀਰ ਸਿੰਘ ਰਾਜੀ ਹਾਜ਼ਰ ਸਨ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments