Home ਪੰਜਾਬ ਸ਼੍ਰੋਮਣੀ ਅਕਾਲੀ ਦਲ ਨੇ ਸੀਨੀਅਰ ਆਗੂ ਜਗਦੀਪ ਸਿੰਘ ਚੀਮਾ ਨੂੰ ਪਾਰਟੀ ‘ਚੋਂ...

ਸ਼੍ਰੋਮਣੀ ਅਕਾਲੀ ਦਲ ਨੇ ਸੀਨੀਅਰ ਆਗੂ ਜਗਦੀਪ ਸਿੰਘ ਚੀਮਾ ਨੂੰ ਪਾਰਟੀ ‘ਚੋਂ ਕੱਢਿਆ ਬਾਹਰ

0

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੇ ਸੀਨੀਅਰ ਆਗੂ ਜਗਦੀਪ ਸਿੰਘ ਚੀਮਾ ਨੂੰ ਪਾਰਟੀ ਵਿੱਚੋਂ ਕੱਢ ਦਿੱਤਾ ਹੈ। ਇਹ ਕਾਰਵਾਈ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਕੀਤੀ ਗਈ ਹੈ। ਪਾਰਟੀ ਦੇ ਮੁੱਖ ਬੁਲਾਰੇ ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਫਤਿਹਗੜ੍ਹ ਸਾਹਿਬ ਜ਼ਿਲ੍ਹਾ ਸੰਗਠਨ ਦੀ ਰਿਪੋਰਟ ਅਤੇ ਜ਼ਿਲ੍ਹੇ ਦੇ ਹੋਰ ਸੀਨੀਅਰ ਆਗੂਆਂ ਤੋਂ ਮਿਲੀਆਂ ਸ਼ਿਕਾਇਤਾਂ ਨੂੰ ਗੰਭੀਰਤਾ ਨਾਲ ਲਿਆ ਹੈ ਅਤੇ ਪਾਰਟੀ ਦੇ ਸੀਨੀਅਰ ਆਗੂ ਜਗਦੀਪ ਸਿੰਘ ਚੀਮਾ ਖ਼ਿਲਾਫ਼ ਕਾਰਵਾਈ ਕੀਤੀ ਹੈ।

ਸੀਨੀਅਰ ਪਾਰਟੀ ਆਗੂਆਂ ਨਾਲ ਸਲਾਹ-ਮਸ਼ਵਰਾ ਕਰਨ ਤੋਂ ਬਾਅਦ, ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਜਗਦੀਪ ਸਿੰਘ ਚੀਮਾ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿਪ ਤੋਂ ਕੱਢਣ ਦਾ ਫ਼ੈੈਸਲਾ ਕੀਤਾ ਗਿਆ। ਇਸ ਫ਼ੈੈਸਲੇ ਨਾਲ, ਅਕਾਲੀ ਦਲ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਪਾਰਟੀ ਵਿਰੋਧੀ ਗਤੀਵਿਧੀਆਂ ਨੂੰ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਅਨੁਸ਼ਾਸਨ ਤੋੜਨ ਵਾਲੇ ਕਿਸੇ ਵੀ ਆਗੂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

NO COMMENTS

LEAVE A REPLY

Please enter your comment!
Please enter your name here

Exit mobile version