ਪੰਜਾਬ : ਸਿਆਸਤ ਨਾਲ ਜੁੜੀ ਇਸ ਸਮੇਂ ਦੀ ਇਕ ਵੱਡੀ ਖਬਰ ਸਾਹਮਣੇ ਆਈ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ , ਸ਼ੁੱਕਰਵਾਰ ਨੂੰ ਨਵੀਂ ਦਿੱਲੀ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਜਾਣਕਾਰੀ ਮੁਤਾਬਕ ਇਹ ਬੈਠਕ ਸੰਸਦ ਭਵਨ ਕੰਪਲੈਕਸ ‘ਚ ਹੋਈ।
ਸੁਖਬੀਰ ਬਾਦਲ ਸਵੇਰੇ ਦਿੱਲੀ ਪਹੁੰਚ ਗਏ ਸਨ, ਜਿਸ ਤੋਂ ਬਾਅਦ ਉਨ੍ਹਾਂ ਨੇ ਪੀ.ਐੱਮ ਮੋਦੀ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਤੋਂ ਬਾਅਦ ਪੰਜਾਬ ‘ਚ ਸਿਆਸੀ ਹਲਚਲ ਤੇਜ਼ ਹੋ ਗਈ ਹੈ। ਸੂਬੇ ‘ਚ ਵਿਧਾਨ ਸਭਾ ਚੋਣਾਂ ‘ਚ ਕਰੀਬ 4 ਮਹੀਨੇ ਬਾਕੀ ਹਨ। ਅਜਿਹੇ ‘ਚ ਸੁਖਬੀਰ ਬਾਦਲ ਦੀ ਪੀ.ਐੱਮ ਮੋਦੀ ਨਾਲ ਮੁਲਾਕਾਤ ਨੂੰ ਸਿਆਸੀ ਤੌਰ ‘ਤੇ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ। ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਸੰਭਾਵੀ ਗਠਜੋੜ ਨੂੰ ਲੈ ਕੇ ਸਿਆਸੀ ਹਲਕਿਆਂ ਵਿਚ ਵੀ ਚਰਚਾਵਾਂ ਤੇਜ਼ ਹੋ ਗਈਆਂ ਹਨ।
ਇਸ ਮੁਲਾਕਾਤ ਨੂੰ ਮਹਿਜ਼ ਰਸਮੀ ਮੁਲਾਕਾਤ ਸਮਝਣਾ ਜਲਦਬਾਜ਼ੀ ਹੋਵੇਗੀ, ਖਾਸ ਕਰਕੇ ਅਜਿਹੇ ਸਮੇਂ ਜਦੋਂ ਪੰਜਾਬ ਦੀ ਸਿਆਸਤ 2027 ਦੀਆਂ ਵਿਧਾਨ ਸਭਾ ਚੋਣਾਂ ਵੱਲ ਵਧ ਰਹੀ ਹੈ। ਹਾਲਾਂਕਿ ਮੀਟਿੰਗ ਦੇ ਏਜੰਡੇ ਬਾਰੇ ਅਧਿਕਾਰਤ ਜਾਣਕਾਰੀ ਸਾਹਮਣੇ ਨਹੀਂ ਆਈ ਹੈ ਪਰ ਕਿਹਾ ਜਾ ਰਿਹਾ ਹੈ ਕਿ ਇਸ ਮੀਟਿੰਗ ਵਿੱਚ ਪੰਜਾਬ ਦੇ ਮੌਜੂਦਾ ਹਾਲਾਤਾਂ ‘ਤੇ ਚਰਚਾ ਕੀਤੀ ਗਈ।












