Homeਪੰਜਾਬਸਰਬਜੀਤ ਕੌਰ ਦੇ ਮਾਮਲੇ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਲਿਆ...

ਸਰਬਜੀਤ ਕੌਰ ਦੇ ਮਾਮਲੇ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਲਿਆ ਸਖ਼ਤ ਫ਼ੈਸਲਾ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਹੁਣ ਪਾਕਿਸਤਾਨ ਜਾਣ ਵਾਲੀਆਂ ਇਕੱਲੀਆਂ ਮਹਿਲਾ ਤੀਰਥ ਯਾਤਰੀਆਂ ਦੇ ਵੀਜ਼ਾ ਅਰਜ਼ੀਆਂ ਲਈ ਸਖ਼ਤ ਨਿਯਮ ਲਾਗੂ ਕਰ ਦਿੱਤੇ ਹਨ। ਇਹ ਫ਼ੈੈਸਲਾ ਪੰਜਾਬ ਦੀ ਸਰਬਜੀਤ ਕੌਰ ਦੇ ਮਾਮਲੇ ਦੇ ਮੱਦੇਨਜ਼ਰ ਲਿਆ ਗਿਆ ਹੈ, ਜੋ ਪਾਕਿਸਤਾਨ ਗਈ ਸੀ ਅਤੇ ਉੱਥੇ ਧਰਮ ਪਰਿਵਰਤਨ ਕਰ ਕੇ ਨਿਕਾਹ ਕਰਵਾ ਲਿਆ ਤੇ ਵਾਪਸ ਨਹੀਂ ਪਰਤੀ। ਜਿਸ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਖ਼ਤ ਫ਼ੈਸਲਾ ਲਿਆ ਹੈ।

ਇਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਹੁਣ ਭਵਿੱਖ ‘ਚ ਪਾਕਿਸਤਾਨ ਕਿਸੇ ਵੀ ਇਕੱਲੀ ਔਰਤ ਨੂੰ ਵੀਜ਼ਾ ਨਹੀਂ ਦੇਵੇਗੀ। ਸਕੱਤਰ ਪ੍ਰਤਾਪ ਸਿੰਘ ਨੇ ਸਰਬਜੀਤ ਕੌਰ ਦੇ ਵਿਵਹਾਰ ਦੀ ਸਖ਼ਤ ਸ਼ਬਦਾ ‘ਚ ਨਿੰਦਾ ਕਰਦਿਆਂ ਕਿਹਾ ਕਿ ਮੀਡੀਆ ਵਿੱਚ ਨਾਮ ਬਦਲਣ ਅਤੇ ਨਿਕਾਹ ਕਰਨ ਦੀ ਜਾਣਕਾਰੀ ਸਾਹਮਣੇ ਆਉਣ ਤੋਂ ਸਪੱਸ਼ਟ ਹੁੰਦਾ ਹੈ ਕਿ ਸਰਬਜੀਤ ਪਹਿਲਾਂ ਤੋਂ ਹੀ ਪਾਕਿਸਤਾਨ ‘ਚ ਕਿਸੇ ਦੇ ਸੰਪਰਕ ਵਿੱਚ ਸੀ।

ਸਕੱਤਰ ਪ੍ਰਤਾਪ ਸਿੰਘ ਨੇ ਸਵਾਲ ਉਠਾਇਆ ਕਿ ਸਬੰਧਤ ਜਾਂਚ ਏਜੰਸੀਆਂ ਕੀ ਕਰ ਰਹੀਆਂ ਸਨ ਅਤੇ ਇਹ ਗਤੀਵਿਧੀ ਉਨ੍ਹਾਂ ਦੇ ਧਿਆਨ ਵਿੱਚ ਕਿਉਂ ਨਹੀਂ ਆਈ। ਸਰਕਾਰ ਵੱਲੋਂ ਏਜੰਸੀਆਂ ਇਨਕੁਆਇਰੀ ਕਰਦਿਆਂ ਹਨ ਅਤੇ ਕਈਆਂ ਨੂੰ ਬਾਰਡਰ ਤੋਂ ਵਾਪਸ ਵੀ ਭੇਜਿਆ ਗਿਆ ਸੀ ਪਰ ਇਹ ਮਾਮਲਾ ਧਿਆਨ ‘ਚ ਕਿਉਂ ਨਹੀਂ ਆਇਆ। ਉਨ੍ਹਾਂ ਕਿਹਾ ਕਿ ਇਸ ਘਟਨਾ ਨੂੰ ਲੈ ਕੇ ਹੋਰ ਯਾਤਰੀਆਂ ‘ਚ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਜਿਸ ਪਰਿਵਾਰ ਦੀ ਬੀਬੀ ਗਈ ਹੈ ਉਸ ਪਰਿਵਾਰ ‘ਤੇ ਕੀ ਬੀਤੀ ਹੋਵੇਗੀ। ਉਸ ਨੇ ਆਪਣੇ ਪਰਿਵਾਰ ਲਈ ਨਵੀਂ ਮੁਸੀਬਤ ਖੜ੍ਹੀ ਕਰ ਦਿੱਤੀ ਹੈ।

ਉਨ੍ਹਾਂ ਕਿਹਾ ਕਿ ਇਸ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹੋਰ ਸਖ਼ਤ ਕਾਰਵਾਈ ਕਰੇਗੀ ਅਤੇ ਭਵਿੱਖ ਵਿਚ ਕਦੇ ਵੀ ਇਕੱਲੀ ਬੀਬੀ ਨੂੰ ਪਾਕਿਸਤਾਨ ਜਾਣ ਨਹੀਂ ਦਿੱਤਾ ਜਾਵੇਗਾ। ਦੱਸ ਦੇਈਏ ਕਿ ਸਰਬਜੀਤ ਕੌਰ 4 ਨਵੰਬਰ 2025 ਨੂੰ 1932 ਸ਼ਰਧਾਲੂਆਂ ਦੇ ਜਥੇ ਨਾਲ ਅਟਾਰੀ ਸਰਹੱਦ ਰਾਹੀਂ ਪਾਕਿਸਤਾਨ ਗਈ ਸੀ। ਹਾਲਾਂਕਿ, ਉਹ ਵਾਪਸੀ ਵਾਲੇ ਜਥੇ ਵਿੱਚ ਸ਼ਾਮਲ ਨਹੀਂ ਹੋਈ । ਜਦੋਂ ਜਾਂਚ ਕੀਤੀ ਗਈ, ਤਾਂ ਉਸ ਦੇ ਇਮੀਗ੍ਰੇਸ਼ਨ ਫਾਰਮ ਵਿੱਚ ਕੌਮੀਅਤ ਅਤੇ ਪਾਸਪੋਰਟ ਨੰਬਰ ਖਾਲੀ ਪਾਏ ਗਏ, ਜਿਸ ਨਾਲ ਸ਼ੱਕ ਹੋਰ ਵਧ ਗਿਆ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments