Home ਪੰਜਾਬ ਮੋਹਾਲੀ ਦੇ ਫੇਜ਼-6 ਸਥਿਤ ਸ਼ਿਵਾਲਿਕ ਸਕੂਲ ਨੂੰ ਇਕ ਵਾਰ ਫਿਰ ਬੰਬ ਹੋਣ...

ਮੋਹਾਲੀ ਦੇ ਫੇਜ਼-6 ਸਥਿਤ ਸ਼ਿਵਾਲਿਕ ਸਕੂਲ ਨੂੰ ਇਕ ਵਾਰ ਫਿਰ ਬੰਬ ਹੋਣ ਦੀ ਮਿਲੀ ਧਮਕੀ

0

ਪੰਜਾਬ : ਮੋਹਾਲੀ ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਮੋਹਾਲੀ ਦੇ ਫੇਜ਼-6 ਸਥਿਤ ਸ਼ਿਵਾਲਿਕ ਸਕੂਲ ਨੂੰ ਇਕ ਵਾਰ ਫਿਰ ਬੰਬ ਹੋਣ ਦੀ ਧਮਕੀ ਮਿਲੀ ਹੈ। ਇਹ ਖਬਰ ਮਿਲਦੇ ਹੀ ਮੌਕੇ ‘ਤੇ ਹੜਕੰਪ ਮਚ ਗਿਆ ਅਤੇ ਸਕੂਲ ‘ਚ ਚੱਲ ਰਹੀਆਂ ਪ੍ਰੀਖਿਆਵਾਂ ਨੂੰ ਅੱਧ ਵਿਚਕਾਰ ਹੀ ਰੋਕ ਦਿੱਤਾ ਗਿਆ ਅਤੇ ਬੱਚਿਆਂ ਨੂੰ ਸਕੂਲ ‘ਚੋਂ ਬਾਹਰ ਕੱਢ ਦਿੱਤਾ ਗਿਆ।

ਇਸ ਸਬੰਧੀ ਪੁਲਿਸ ਨੂੰ ਸੂਚਨਾ ਦਿੱਤੀ ਗਈ। ਸੂਚਨਾ ਮਿਲਦੇ ਹੀ ਪੁਲਸ ਮੌਕੇ ‘ਤੇ ਪਹੁੰਚ ਗਈ ਅਤੇ ਸਕੂਲ ਦੀ ਸੁਰੱਖਿਆ ਦੀ ਜਾਂਚ ਸ਼ੁਰੂ ਕਰ ਦਿੱਤੀ। ਸਕੂਲ ਪ੍ਰਸ਼ਾਸਨ ਵੱਲੋਂ ਬੱਚਿਆਂ ਨੂੰ ਸੁਰੱਖਿਅਤ ਘਰਾਂ ਵਿੱਚ ਪਹੁੰਚਾਇਆ ਗਿਆ। ਪੁਲਿਸ ਨੇ ਸਕੂਲ ਦੀ ਸੁਰੱਖਿਆ ਸਖ਼ਤ ਕਰ ਦਿੱਤੀ ਹੈ ਅਤੇ ਅਗਲੇਰੀ ਕਾਰਵਾਈ ਜਾਰੀ ਹੈ। ਧਮਕੀ ਭਰੇ ਈ-ਮੇਲਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ।

NO COMMENTS

LEAVE A REPLY

Please enter your comment!
Please enter your name here

Exit mobile version