Home ਸੰਸਾਰ ਅਮਰੀਕਾ ਦੇ ਕੈਲੀਫੋਰਨੀਆ ਦੇ ਇੱਕ ਬੈਂਕੁਏਟ ਹਾਲ ’ਚ ਹੋਈ ਗੋਲੀਬਾਰੀ, 4 ਲੋਕਾਂ...

ਅਮਰੀਕਾ ਦੇ ਕੈਲੀਫੋਰਨੀਆ ਦੇ ਇੱਕ ਬੈਂਕੁਏਟ ਹਾਲ ’ਚ ਹੋਈ ਗੋਲੀਬਾਰੀ, 4 ਲੋਕਾਂ ਦੀ ਹੋਈ ਮੌਤ

0

ਵਾਸ਼ਿੰਗਟਨ : ਅਮਰੀਕਾ ਦੇ ਕੈਲੀਫੋਰਨੀਆ ਸੂਬੇ ਦੇ ਸਟਾਕਟਨ ਵਿੱਚ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ ਹੈ। ਸਥਾਨਕ ਪੁਲਿਸ ਨੇ ਬੀਤੇ ਦਿਨ ਦੱਸਿਆ ਕਿ ਇੱਕ ਬੈਂਕੁਏਟ ਹਾਲ ਵਿੱਚ ਹੋਈ ਗੋਲੀਬਾਰੀ ਵਿੱਚ ਚਾਰ ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ 10 ਜ਼ਖ਼ਮੀ ਹੋਏ ਹਨ। ਸੈਨ ਜੋਕਿਨ ਕਾਊਂਟੀ ਸ਼ੈਰਿਫ਼ ਦਫ਼ਤਰ ਦੀ ਬੁਲਾਰੀ ਹੀਥਰ ਬ੍ਰੈਂਟ ਨੇ ਆਖਿਆ ਕਿ ਮਰਨ ਵਾਲਿਆਂ ਵਿੱਚ ਬੱਚੇ ਵੀ ਸ਼ਾਮਲ ਹਨ। ਹਸਪਤਾਲ ਵਿੱਚ ਦਾਖ਼ਲ ਕੀਤੇ ਗਏ ਜ਼ਖ਼ਮੀਆਂ ਵਿੱਚੋਂ ਕੁਝ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਅਜੇ ਤੱਕ ਹਮਲਾਵਰਾਂ ਬਾਰੇ ਕੋਈ ਜਾਣਕਾਰੀ ਨਹੀਂ ਮਿਲ ਸਕੀ ਹੈ।

ਇਹ ਗੋਲੀਬਾਰੀ ਬੈਂਕੁਇਟ ਹਾਲ ਦੇ ਅੰਦਰ ਹੋਈ। ਬ੍ਰੈਂਟ ਨੇ ਕਿਹਾ ਕਿ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ, ਪਰ ਸ਼ੁਰੂਆਤੀ ਸੰਕੇਤਾਂ ਤੋਂ ਪਤਾ ਚੱਲਦਾ ਹੈ ਕਿ ਇਹ ਇੱਕ ਟਾਰਗੇਟ ਬਣਾ ਕੇ ਕੀਤਾ ਗਿਆ ਹਮਲਾ ਹੋ ਸਕਦਾ ਹੈ। ਫਿਲਹਾਲ ਅਧਿਕਾਰੀ ਇਸ ਹਮਲੇ ਪਿੱਛੇ ਦੇ ਸੰਭਾਵੀ ਮਕਸਦ ਦਾ ਪਤਾ ਲਾਉਣ ਵਿੱਚ ਜੁਟੇ ਹਨ। ਅਧਿਕਾਰੀਆਂ ਨੇ ਜ਼ਖਮੀਆਂ ਬਾਰੇ ਜ਼ਿਆਦਾ ਜਾਣਕਾਰੀ ਨਹੀਂ ਦਿੱਤੀ, ਸਿਰਫ਼ ਕਈ ਲੋਕਾਂ ਨੂੰ ਹਸਪਤਾਲ ਲਿਜਾਣ ਦੀ ਗੱਲ ਕਹੀ ਗਈ ਹੈ।

NO COMMENTS

LEAVE A REPLY

Please enter your comment!
Please enter your name here

Exit mobile version