Home ਮਨੋਰੰਜਨ ਬਾਲੀਵੁੱਡ ਦੇ ਮਸ਼ਹੂਰ ਨਿਰਮਾਤਾ-ਨਿਰਦੇਸ਼ਕ ਰੋਹਿਤ ਸ਼ੈੱਟੀ ਦੇ ਘਰ ਦੇ ਬਾਹਰ ਹੋਈ ਗੋਲੀਬਾਰੀ

ਬਾਲੀਵੁੱਡ ਦੇ ਮਸ਼ਹੂਰ ਨਿਰਮਾਤਾ-ਨਿਰਦੇਸ਼ਕ ਰੋਹਿਤ ਸ਼ੈੱਟੀ ਦੇ ਘਰ ਦੇ ਬਾਹਰ ਹੋਈ ਗੋਲੀਬਾਰੀ

0

ਮੁੰਬਈ : ਬਾਲੀਵੁੱਡ ਦੇ ਮਸ਼ਹੂਰ ਨਿਰਮਾਤਾ-ਨਿਰਦੇਸ਼ਕ ਰੋਹਿਤ ਸ਼ੈੱਟੀ ਦੇ ਜੁਹੂ ਸਥਿਤ ਘਰ ਦੇ ਬਾਹਰ ਗੋਲੀਬਾਰੀ ਦੀ ਖ਼ਬਰ ਸਾਹਮਣੇ ਆਈ ਹੈ। 31 ਜਨਵਰੀ ਦੇਰ ਰਾਤ ਹੋਈ ਇਸ ਘਟਨਾ ਤੋਂ ਬਾਅਦ ਬਿਲਡਿੰਗ ਵਿੱਚ ਹਫੜਾ-ਦਫੜੀ ਮਚ ਗਈ। ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲਿਸ ਅਤੇ ਫੋਰੈਂਸਿਕ ਟੀਮ ਮੌਕੇ ‘ਤੇ ਪਹੁੰਚ ਗਈ ਅਤੇ ਹੁਣ ਇਲਾਕੇ ਵਿੱਚ ਭਾਰੀ ਪੁਲਿਸ ਫੋਰਸ ਤਾਇਨਾਤ ਕਰ ਦਿੱਤੀ ਗਈ ਹੈ। ਪੁਲਿਸ ਮੁਤਾਬਕ, ਉਨ੍ਹਾਂ ਦੇ ਘਰ ਦੇ ਬਾਹਰ ਚਾਰ ਰਾਊਂਡ ਫਾਇਰਿੰਗ ਕੀਤੀ ਗਈ। ਹੁਣ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਜਾਣਕਾਰੀ ਦੇ ਅਨੁਸਾਰ ਰੋਹਿਤ ਸ਼ੈੱਟੀ ਦੇ ਇੱਕ ਕਰੀਬੀ ਦੋਸਤ ਨੇ ਦੱਸਿਆ ਕਿ ਇੱਕ ਅਣਪਛਾਤੇ ਵਿਅਕਤੀ ਨੇ ਘਰ ਦੇ ਬਾਹਰ ਗੋਲੀਬਾਰੀ ਕੀਤੀ ਅਤੇ ਫਿਰ ਮੌਕੇ ਤੋਂ ਭੱਜ ਗਿਆ। ਫਿਲਹਾਲ ਇਹ ਪਤਾ ਨਹੀਂ ਚੱਲ ਪਿਆ ਹੈ ਕਿ ਆਖਰ ਇਹ ਗੋਲੀਬਾਰੀ ਕਿਸਨੇ ਕੀਤੀ ਅਤੇ ਕਿਉ ਕੀ ਗਈ।

ਰੋਹਿਤ ਸ਼ੈੱਟੀ ਦੇ ਘਰ ਦੇ ਬਾਹਰ ਪੁਲਿਸ ਤਾਇਨਾਤ

ਦੱਸ ਦਈਏ ਕਿ ਮੁੰਬਈ ਪੁਲਿਸ ਕਮਿਸ਼ਨਰ ਨੇ ਇਸ ਘਟਨਾ ਦੀ ਪੁਸ਼ਟੀ ਕਰਦੇ ਹੋਏ ਕਿਹਾ, “ਇਮਾਰਤ ‘ਤੇ ਗੋਲੀਬਾਰੀ ਕੀਤੀ ਗਈ। ਅਸੀਂ ਸਾਰੇ ਸੰਭਾਵਿਤ ਪਹਾਲੂਆ ਤੋਂ ਮਾਮਲੇ ਦੀ ਜਾਂਚ ਕਰ ਰਹੇ ਹਾ।” ਇਸ ਦੌਰਾਨ, ਰੋਹਿਤ ਸ਼ੈੱਟੀ ਦੇ ਜੁਹੂ ਸਥਿਤ ਘਰ ਦੇ ਆਲੇ-ਦੁਆਲੇ ਵੱਡੀ ਗਿਣਤੀ ਵਿੱਚ ਪੁਲਿਸ ਕਰਮਚਾਰੀ ਤਾਇਨਾਤ ਕੀਤੇ ਗਏ ਹਨ।

ਰੋਹਿਤ ਇਨ੍ਹਾਂ ਫਿਲਮਾਂ ‘ਤੇ ਕਰ ਰਹੇ ਹਨ ਕੰਮ

ਨਿਰਦੇਸ਼ਕ ਨੂੰ ਹਾਲ ਹੀ ਵਿੱਚ ਮੁੰਬਈ ਪੁਲਿਸ ਨਾਲ ਗਣਤੰਤਰ ਦਿਵਸ ਪਰੇਡ ਵਿੱਚ ਦੇਖਿਆ ਗਿਆ ਸੀ। ਰੋਹਿਤ ਇਸ ਸਮੇਂ ਸਾਬਕਾ ਪੁਲਿਸ ਕਮਿਸ਼ਨਰ ਰਾਕੇਸ਼ ਮਾਰੀਆ ਦੀ ਬਾਇਓਪਿਕ ‘ਤੇ ਕੰਮ ਕਰ ਰਹੇ ਹਨ, ਜੋ ਕਿ ਲਗਭਗ ਪੂਰਾ ਹੋ ਗਿਆ ਹੈ। ਇਸ ਦੇ ਇਲਾਵਾ ਉਹ ਅਜੇ ਦੇਵਗਨ ਸਟਾਰਰ ‘ਗੋਲਮਾਲ’ ਦੇ ਨਵੇਂ ਭਾਗ ਦੀ ਸ਼ੂਟਿੰਗ ਵੀ ਫਰਵਰੀ ਤੋਂ ਸ਼ੁਰੂ ਕਰਨ ਵਾਲੇ ਹਨ।

NO COMMENTS

LEAVE A REPLY

Please enter your comment!
Please enter your name here

Exit mobile version