Homeਪੰਜਾਬਤਰਨਤਾਰਨ 'ਚ ਪੁਲਿਸ ਤੇ ਨਸ਼ਾ ਤਸਕਰਾਂ ਵਿਚਾਲੇ ਚੱਲੀਆਂ ਗੋਲੀਆਂ , ਹੈੱਡ ਕਾਂਸਟੇਬਲ...

ਤਰਨਤਾਰਨ ‘ਚ ਪੁਲਿਸ ਤੇ ਨਸ਼ਾ ਤਸਕਰਾਂ ਵਿਚਾਲੇ ਚੱਲੀਆਂ ਗੋਲੀਆਂ , ਹੈੱਡ ਕਾਂਸਟੇਬਲ ਜ਼ਖਮੀ

ਤਰਨਤਾਰਨ: ਤਰਨਤਾਰਨ ਦੇ ਮੁਹੱਲਾ ਮੁਰਾਦਪੁਰਾ ‘ਚ ਦੇਰ ਰਾਤ ਪੁਲਿਸ ਅਤੇ ਨਸ਼ਾ ਤਸਕਰਾਂ ਵਿਚਾਲੇ ਇਕ ਦਰਜਨ ਤੋਂ ਵੱਧ ਗੋਲੀਆਂ ਚੱਲੀਆਂ। ਇਸ ਮੁਕਾਬਲੇ ਦੌਰਾਨ ਇੱਕ ਪੁਲਿਸ ਹੈੱਡ ਕਾਂਸਟੇਬਲ ਅਤੇ ਇੱਕ 3 ਸਾਲ ਦੀ ਬੱਚੀ ਗੋਲੀਆਂ ਨਾਲ ਜ਼ਖਮੀ ਹੋ ਗਈ। ਜਾਣਕਾਰੀ ਅਨੁਸਾਰ ਥਾਣਾ ਸਿਟੀ ਤਰਨਤਾਰਨ ਦੀ ਪੁਲਿਸ ਟੀਮ ਨਸ਼ਾ ਤਸਕਰਾਂ ਨੂੰ ਫੜਨ ਲਈ ਮੁਰਾਦਪੁਰਾ ਗਈ ਹੋਈ ਸੀ।

ਇਸ ਦੌਰਾਨ ਤਸਕਰਾਂ ਨੇ ਪੁਲਿਸ ਟੀਮ ‘ਤੇ ਅੰਨ੍ਹੇਵਾਹ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਪੁਲਿਸ ਨੇ ਵੀ ਜਵਾਬੀ ਕਾਰਵਾਈ ਕੀਤੀ। ਗੋਲੀਬਾਰੀ ਦੌਰਾਨ ਥਾਣਾ ਸਿਟੀ ਮੁਖੀ ਦਾ ਗੰਨਮੈਨ ਹੈੱਡ ਕਾਂਸਟੇਬਲ ਭੁਪਿੰਦਰ ਸਿੰਘ ਗੋਲੀ ਲੱਗਣ ਨਾਲ ਜ਼ਖਮੀ ਹੋ ਗਿਆ। ਇਸ ਨਾਲ ਇਕ ਗੋਲੀ ਤਿੰਨ ਸਾਲ ਦੀ ਬੱਚੀ ਪੂਜਾ ਦੀ ਬਾਂਹ ‘ਚੋਂ ਲੰਘ ਗਈ।

ਦੋਵਾਂ ਜ਼ਖਮੀਆਂ ਨੂੰ ਤੁਰੰਤ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਵਾਰਦਾਤ ਤੋਂ ਬਾਅਦ ਨਸ਼ਾ ਤਸਕਰ ਮੌਕੇ ਤੋਂ ਫਰਾਰ ਹੋਣ ਵਿੱਚ ਕਾਮਯਾਬ ਹੋ ਗਏ। ਪੁਲਿਸ ਨੇ ਇਲਾਕੇ ਦੀ ਘੇਰਾਬੰਦੀ ਕਰਕੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਇਸ ਗੋਲੀਬਾਰੀ ਕਾਰਨ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments