Homeਪੰਜਾਬਤਰਨਤਾਰਨ 'ਚ ਪੁਲਿਸ ਤੇ ਬਦਮਾਸ਼ ਵਿਚਾਲੇ ਚੱਲੀਆਂ ਗੋਲੀਆਂ

ਤਰਨਤਾਰਨ ‘ਚ ਪੁਲਿਸ ਤੇ ਬਦਮਾਸ਼ ਵਿਚਾਲੇ ਚੱਲੀਆਂ ਗੋਲੀਆਂ

ਤਰਨਤਾਰਨ : ਸਰਹਾਲੀ ਕਲਾਂ ‘ਚ ਪੁਲਿਸ ਅਤੇ ਇਕ ਬਦਮਾਸ਼ ਵਿਚਾਲੇ ਮੁਕਾਬਲਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਗੁਪਤ ਸੂਚਨਾ ਦੇ ਆਧਾਰ ‘ਤੇ ਪੁਲਿਸ ਨੇ ਪੁਲ ਸੂਆ ਸਰਹਾਲੀ ਕਲਾਂ ਨੇੜੇ ਨਾਕਾਬੰਦੀ ਕੀਤੀ ਹੋਈ ਸੀ । ਇਸ ਦੌਰਾਨ ਜਦੋਂ ਪੁਲਿਸ ਨੇ ਇਕ ਸ਼ੱਕੀ ਵਿਅਕਤੀ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਦੋਸ਼ੀ ਨੇ ਪੁਲਿਸ ਟੀਮ ‘ਤੇ ਗੋਲੀਆਂ ਚਲਾ ਦਿੱਤੀਆਂ।

ਪੁਲਿਸ ਨੇ ਵੀ ਜਵਾਬੀ ਕਾਰਵਾਈ ਕੀਤੀ, ਜਿਸ ਵਿਚ ਦੋਸ਼ੀ ਨੂੰ ਦੋ ਗੋਲੀਆਂ ਲੱਗੀਆਂ ਅਤੇ ਉਹ ਜ਼ਖਮੀ ਹੋ ਗਿਆ। ਪੁਲਿਸ ਉਸ ਨੂੰ ਇਲਾਜ ਲਈ ਹਸਪਤਾਲ ਲੈ ਗਈ। ਮੁਲਜ਼ਮ ਦੀ ਪਛਾਣ ਇੰਦਰ ਉਰਫ਼ ਅਜੇ ਪੁੱਤਰ ਭੁਪਿੰਦਰ ਸਿੰਘ ਵਜੋਂ ਹੋਈ ਹੈ। ਪੁਲਿਸ ਅਨੁਸਾਰ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਇੱਕ ਪੀ.ਐਕਸ-5 ਪਿਸਤੌਲ ਅਤੇ ਮੋਟਰਸਾਈਕਲ ਬਰਾਮਦ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਮੁਲਜ਼ਮ ਖ਼ਿਲਾਫ਼ ਪਹਿਲਾਂ ਵੀ ਵੱਖ-ਵੱਖ ਥਾਣਿਆਂ ਵਿੱਚ ਚਾਰ ਕੇਸ ਦਰਜ ਹਨ ਅਤੇ ਉਹ ਗੋਲੀਬਾਰੀ ਦੀਆਂ ਕਈ ਵਾਰਦਾਤਾਂ ਨੂੰ ਅੰਜਾਮ ਦੇ ਚੁੱਕਾ ਹੈ।

ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਥਾਣਾ ਸਰਹਾਲੀ ਵਿੱਚ ਕੇਸ ਦਰਜ ਕਰ ਲਿਆ ਹੈ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਮੁਲਜ਼ਮਾਂ ਨਾਲ ਸਬੰਧਤ ਹੋਰ ਮਾਮਲਿਆਂ ਬਾਰੇ ਵੀ ਜਾਣਕਾਰੀ ਹਾਸਲ ਕੀਤੀ ਜਾ ਰਹੀ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments