Home ਪੰਜਾਬ ਮਾਮੂਲੀ ਝਗੜੇ ਨੂੰ ਲੈ ਕੇ ਨੌਜ਼ਵਾਨਾਂ ‘ਚ ਚੱਲੀਆਂ ਗੋਲੀਆਂ

ਮਾਮੂਲੀ ਝਗੜੇ ਨੂੰ ਲੈ ਕੇ ਨੌਜ਼ਵਾਨਾਂ ‘ਚ ਚੱਲੀਆਂ ਗੋਲੀਆਂ

0

ਫਰੀਦਕੋਟ : ਦੇਰ ਰਾਤ ਫਰੀਦਕੋਟ ਦੇ ਥਾਣਾ ਸਦਰ ਨੇੜੇ ਗੋਲੀਬਾਰੀ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਪ੍ਰਾਪਤ ਜਾਣਕਾਰੀ ਅਨੁਸਾਰ ਕਾਰ ਕਰਾਸਿੰਗ ਨੂੰ ਲੈ ਕੇ ਨੌਜ਼ਵਾਨਾਂ ਵਿਚਕਾਰ ਝੜਪ ਹੋ ਗਈ। ਮਾਮਲਾ ਇੰਨਾ ਵਧ ਗਿਆ ਕਿ ਨੌਜ਼ਵਾਨਾਂ ਵਿਚਕਾਰ ਗੋਲੀਆਂ ਚੱਲ ਗਈਆਂ। ਇਸ ਮਾਮਲੇ ਵਿੱਚ ਫਰੀਦਕੋਟ ਪੁਲਿਸ ਵੱਲੋਂ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ਪਰ ਹੁਣ ਤੱਕ ਦੋਵਾਂ ਪਾਸਿਆਂ ਤੋਂ ਕੋਈ ਸ਼ਿਕਾਇਤ ਨਹੀਂ ਮਿਲੀ ਹੈ।

ਇਸ ਸਬੰਧੀ ਗੱਲ ਕਰਦਿਆਂ ਡੀ.ਐਸ.ਪੀ ਜਗਤਾਰ ਸਿੰਘ ਨੇ ਦੱਸਿਆ ਕਿ ਰਾਤ ਕਰੀਬ 9.30 ਵਜੇ ਮੁਹੱਲਾ ਮਯਖਾਨਾ ਦਾ ਰਹਿਣ ਵਾਲਾ ਇੱਕ ਨੌਜਵਾਨ ਰਾਤ ਦਾ ਖਾਣਾ ਖਾ ਕੇ ਵਾਪਸ ਆ ਰਿਹਾ ਸੀ, ਜਦੋਂ ਕਾਰ ਕਰਾਸਿੰਗ ਨੂੰ ਲੈ ਕੇ ਉਸਦਾ ਕਿਸੇ ਹੋਰ ਕਾਰ ਚਾਲਕ ਨਾਲ ਝਗੜਾ ਹੋ ਗਿਆ ਅਤੇ ਉਸਨੇ ਆਪਣੇ ਲਾਇਸੈਂਸੀ ਰਿਵਾਲਵਰ ਤੋਂ ਗੋਲੀ ਚਲਾ ਦਿੱਤੀ। ਫਿਲਹਾਲ ਇਸ ਮਾਮਲੇ ਵਿੱਚ ਉਨ੍ਹਾਂ ਨੂੰ ਕੋਈ ਸ਼ਿਕਾਇਤ ਨਹੀਂ ਮਿਲੀ ਹੈ, ਪਰ ਉਨ੍ਹਾਂ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ।

NO COMMENTS

LEAVE A REPLY

Please enter your comment!
Please enter your name here

Exit mobile version